Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਫੌਜੀ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਬੇਰਹਿਮੀ ਨਾਲ ਕਤਲ

Nirmal Pandori by Nirmal Pandori
07/22/2024
in ਪੰਜਾਬ
Reading Time: 1 min read
A A
0
ਕੈਨੇਡਾ ਪੁੱਜਣ ਤੋਂ 5 ਦਿਨ ਬਾਅਦ ਹੀ ਪਤੀ ਦਾ ਕਾਰਾ..ਪਤਨੀ ਦਾ ਕੀਤਾ ਕਤਲ..ਸਾਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੰਜਾਬ ‘ਚ ਮਾਂ ਨੂੰ ਭੇਜ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22, ਜੁਲਾਈ, Gee98 news service
-ਇਹ ਖ਼ਬਰ ਅਜਿਹੀ ਹੈ ਜਿਸ ਨੂੰ ਪੜ੍ਦਿਆਂ ਹੀ ਲੂੰ-ਕੰਡੇ ਖੜੇ ਹੋ ਜਾਂਦੇ ਹਨ ਕਿ ਕੋਈ ਮਨੁੱਖ ਅਜਿਹੀ ਦਰਿੰਦਗੀ ਕਿਵੇਂ ਕਰ ਸਕਦਾ ਹੈ। ‌ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਨਰਾਇਣਗੜ੍ਹ ਖੇਤਰ ਦੇ ਪਿੰਡ ਰਟੌਰ ਵਿੱਚ ਐਤਵਾਰ ਦੇਰ ਰਾਤ ਵਾਪਰੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਇੱਕ ਸਾਬਕਾ ਫੌਜੀ ਨੇ ਆਪਣੀ ਮਾਂ, ਆਪਣੇ ਭਰਾ ਤੇ ਉਸ ਦੇ ਪਰਿਵਾਰ ਸਮੇਤ ਪੰਜ ਜਣਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ‌ ਇਸ ਤੋਂ ਇਲਾਵਾ ਸਾਬਕਾ ਫੌਜੀ ਨੇ ਆਪਣੇ ਪਿਤਾ ਅਤੇ ਆਪਣੇ ਭਰਾ ਦੀ ਇੱਕ ਲੜਕੀ ਨੂੰ ਸਖ਼ਤ ਜ਼ਖਮੀ ਵੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ‌ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਦੇ ਕਾਰਨ ਇਹ ਦਰਦਨਾਕ ਘਟਨਾ ਨੂੰ ਸਾਬਕਾ ਫੌਜੀ ਨੇ ਅੰਜਾਮ ਦਿੱਤਾ, ਜਿਸ ਤਹਿਤ ਸਾਬਕਾ ਫੌਜੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਐਤਵਾਰ ਦੇਰ ਰਾਤ ਨਰਾਇਣਗੜ੍ਹ ਥਾਣੇ ਦੇ ਪਿੰਡ ਪੀਰ ਮਾਜਰੀ ਨੇੜੇ ਪਿੰਡ ਰਟੋਰ ਦੀ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਦੋਸ਼ੀ ਦੀ ਮਾਂ, ਉਸ ਦਾ ਭਰਾ, ਉਸ ਦੇ ਭਰਾ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਹਰੀਸ਼ ਕੁਮਾਰ (35), ਉਸ ਦੀ ਪਤਨੀ ਸੋਨੀਆ (32), ਮਾਂ ਸਰੋਪੀ ਦੇਵੀ (65), ਹਰੀਸ਼ ਦੀ ਬੇਟੀ ਯਸ਼ਿਕਾ (5) ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ।ਮੁਲਜ਼ਮ ਨੇ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਸਾਰਿਆਂ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਪਿਤਾ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਮੁਲਜ਼ਮ ਭਰਾ ਦੀ ਇੱਕ ਲੜਕੀ ਨੂੰ ਗੰਭੀਰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਿਆ। ਮੁਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਸੇਵਾਮੁਕਤ ਫੌਜੀ ਭੂਸ਼ਣ ਕੁਮਾਰ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਾਤ ਸਮੇਂ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਘਟਨਾ ਦਾ ਕਾਰਨ ਦੋਵਾਂ ਭਰਾਵਾਂ ਵਿਚਾਲੇ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਅੰਬਾਲਾ ਦੇ ਐਸਪੀ ਸੁਰਿੰਦਰ ਕੁਮਾਰ ਨੇ ਰਾਤ ਕਰੀਬ 3 ਵਜੇ ਘਟਨਾ ਸਥਾਨ ਦਾ ਦੌਰਾ ਕੀਤਾ। ਮੁਲਜ਼ਮ ਦੇ ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਦਾ ਸਿਵਲ ਹਸਪਤਾਲ ਨਰਾਇਣਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ, ਜਦੋਂਕਿ ਮ੍ਰਿਤਕ ਦੀ ਲੜਕੀ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਸੁਖਬੀਰ ਬਾਦਲ ਨੂੰ ਅਕਾਲ ਤਖਤ ‘ਤੇ ਕਿਹੜੀ ਸਜ਼ਾ ਦਿੱਤੀ ਜਾਵੇਗੀ…ਸਾਬਕਾ ਜਥੇਦਾਰ ਨੇ ਕਰ ਦਿੱਤੀ ਭਵਿੱਖਬਾਣੀ

Next Post

ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ….ਮਹੱਤਵਪੂਰਨ ਜਾਣਕਾਰੀਆਂ ਛਪਾਉਣ ਦੇ ਦੋਸ਼

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ….ਮਹੱਤਵਪੂਰਨ ਜਾਣਕਾਰੀਆਂ ਛਪਾਉਣ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend