Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੋਰਾਂ ਦੀਆਂ ਹੱਥ ‘ਚ ਆਪਣੀਆਂ ਕੱਛ ‘ਚ…’ਆਪ’ ਸਰਕਾਰ ਨੇ ਆਪਣੇ ਇੱਕ ਸਮਾਗਮ ‘ਤੇ ਖਰਚ ਕੀਤਾ 5 ਕਰੋੜ….!

Nirmal Pandori by Nirmal Pandori
07/23/2024
in ਪੰਜਾਬ
Reading Time: 1 min read
A A
0
ਹੋਰਾਂ ਦੀਆਂ ਹੱਥ ‘ਚ ਆਪਣੀਆਂ ਕੱਛ ‘ਚ…’ਆਪ’ ਸਰਕਾਰ ਨੇ ਆਪਣੇ ਇੱਕ ਸਮਾਗਮ ‘ਤੇ ਖਰਚ ਕੀਤਾ 5 ਕਰੋੜ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੁਲਾਈ, Gee98 news service
-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਦਾ ਵੱਡਾ ਸਬੂਤ ਸਾਹਮਣੇ ਆਇਆ ਹੈ। ‌ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਮੌਕੇ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉੱਚ ਆਗੂਆਂ ‘ਤੇ ਆਪਣੀ ਮਸ਼ਹੂਰੀ ਲਈ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਦੇ ਦੋਸ਼ ਲਗਾਏ ਜਾਂਦੇ ਸਨ ਪਰੰਤੂ ਹੁਣ ਆਪਣੀ ਸਰਕਾਰ ਵਿੱਚ ਖੁਦ ਭਗਵੰਤ ਮਾਨ ਵੀ ਇਸੇ ਮਰਜ਼ ਦਾ ਸ਼ਿਕਾਰ ਹੋ ਗਏ ਹਨ। ‌ ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਨੇ ਪ੍ਰਗਟਾਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 17 ਦਸੰਬਰ 2023 ਨੂੰ ਬਠਿੰਡਾ ਦੇ ਕਸਬਾ ਮੌੜ ਮੰਡੀ ਵਿੱਚ ਕੀਤੇ ਸੂਬਾ ਸੰਮੇਲਨ ਦੇ ਨਾਮ ਉੱਤੇ ਪੰਜ ਕਰੋੜ ਤੋਂ ਵਧੇਰੇ ਖਰਚ ਕੀਤਾ ਗਿਆ ਜੋ ਸਰਕਾਰੀ ਖਜ਼ਾਨੇ ਵਿੱਚੋਂ ਦਿੱਤਾ ਗਿਆ। ਹੈਰਾਨੀਜਨਕ ਤੱਥ ਹਨ ਕਿ ਇਸ ਸੂਬਾ ਸੰਮੇਲਨ, ਜੋ ਆਮ ਆਦਮੀ ਪਾਰਟੀ ਦੀ ਰੈਲੀ ਹੀ ਸੀ, ਵਿੱਚ ਪੁੱਜੇ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੀ ਆਓ ਭਗਤ ਲਈ ਫਾਈਵ ਸਟਾਰ ਹੋਟਲਾਂ ਵਿੱਚ ਕਰੀਬ ਦੋ ਕਰੋੜ ਰੁਪਏ ਖਰਚ ਕਰ ਦਿੱਤੇ ਗਏ। ‌ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਰੈਲੀ ਵਿੱਚ ਲਿਆਉਣ ਲਈ ਸਰਕਾਰੀ ਬੱਸਾਂ ‘ਤੇ ਵੀ ਕਰੋੜਾਂ ਰੁਪਏ ਖਰਚ ਕੀਤੇ ਗਏ। ਮਾਨਿਕ ਗੋਇਲ ਨੇ ਪ੍ਰਗਟਾਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਭੋਜਨ ਦੀ ਵਿਵਸਥਾ ਵੀ ਸਰਕਾਰੀ ਖਜ਼ਾਨੇ ਵਿੱਚੋਂ ਹੀ ਕੀਤੀ ਗਈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉੱਚ ਆਗੂਆਂ ਨੂੰ ਸਵਾਦਿਸ਼ਟ ਪਕਵਾਨਾਂ ‘ਤੇ ਵੀ ਖੁੱਲ੍ਹ ਕੇ ਖਰਚ ਕੀਤਾ ਗਿਆ। RTI ਐਕਟੀਵਿਸਟ ਮਾਨਿਕ ਗੋਇਲ ਦੇ ਪ੍ਰਗਟਾਵੇ ਅਨੁਸਾਰ 17 ਦਸੰਬਰ 2023 ਨੂੰ ਬਠਿੰਡਾ ਦੇ ਮੌੜ ਮੰਡੀ ਵਿੱਚ ਹੋਇਆ ਇਹ ਇਕੱਠ ਆਮ ਆਦਮੀ ਪਾਰਟੀ ਦੀ ਪ੍ਰਚਾਰ ਰੈਲੀ ਹੀ ਸੀ ਪ੍ਰੰਤੂ ਇਸ ਨੂੰ ਸਰਕਾਰੀ ਖਜ਼ਾਨੇ ਵਿੱਚੋਂ ਖਰਚਾ ਕਰਨ ਕਰਕੇ ਸੂਬਾ ਸੰਮੇਲਨ ਦਾ ਨਾਮ ਦਿੱਤਾ ਗਿਆ ਜਿਸ ਉੱਪਰ ਪੰਜ ਕਰੋੜ ਰੁਪਏ ਤੋਂ ਵਧੇਰੇ ਖਰਚਾ ਸਰਕਾਰੀ ਖਜ਼ਾਨੇ ਵਿੱਚੋਂ ਕੀਤਾ ਗਿਆ। ‌ ਇਹ ਵੀ ਤੱਥ ਸਾਹਮਣੇ ਆਏ ਹਨ ਕਿ ਇਸ ਸੰਮੇਲਨ ਦੌਰਾਨ ਵਰਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਜਹਾਜ਼ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਹਾਜ਼ ਦਾ ਖਰਚਾ ਅਜੇ ਕੁੱਲ ਖਰਚੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਜੇਕਰ ਇਹ ਖਰਚਾ ਵੀ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਇਸ ਸੰਮੇਲਨ ਦਾ ਕੁੱਲ ਖਰਚਾ 10 ਕਰੋੜ ਤੋਂ ਵੀ ਵਧੇਰੇ ਬਣਦਾ ਹੈ। ਮਾਨਿਕ ਗੋਇਲ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਆਮ ਆਦਮੀ ਹੋਣ ਦਾ ਦਾਅਵਾ ਕਰ ਰਹੀ ਹੈ। ਦੂਜੇ ਪਾਸੇ ਰੈਲੀਆਂ ਉਤੇ ਇੰਨਾ ਖ਼ਰਚ ਕਰਕੇ ਸਰਕਾਰੀ ਖਜ਼ਾਨੇ ਉਤੇ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨੂੰ ਲੈ ਕੇ ਉਨ੍ਹਾਂ ਨੇ ਹਾਈਕੋਰਟ ਵਿੱਚ ਅਪੀਲ ਵੀ ਪਾਈ ਹੈ ਕਿ ਇਹ ਖ਼ਰਚ ਸਰਕਾਰੀ ਖਜ਼ਾਨੇ ਵਿੱਚੋਂ ਨਹੀਂ ਸਗੋਂ ਆਮ ਆਦਮੀ ਪਾਰਟੀ ਖੁਦ ਆਪਣੀ ਜੇਬ ਵਿਚੋਂ ਦੇਵੇ, ਨਾ ਕਿ ਪੰਜਾਬ ਦੇ ਲੋਕਾਂ ਉਤੇ ਇਸ ਦਾ ਬੋਝ ਪਾਇਆ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੀਵੇ ਥੱਲੇ ਹਨੇਰਾ ! ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਰਜਿੰਦਰਾ ਹਸਪਤਾਲ ਦੀ ਬਿਜਲੀ ਸਪਲਾਈ ਹੋਈ ਠੱਪ… ਡਾਕਟਰਾਂ ਨੇ ਮੋਬਾਈਲ ਦੀ ਰੌਸ਼ਨੀ ‘ਚ ਕੀਤਾ ਜਣੇਪਾ

Next Post

ਤਰਾਸਦੀ : ਆਪਣਾ ਤੇ ਬੱਚਿਆਂ ਦਾ ਪੇਟ ਭਰਨ ਲਈ ਔਰਤਾਂ ਨੂੰ ਸੈਨਿਕਾਂ ਨਾਲ ਸੈਕਸ ਕਰਨ ਲਈ ਕੀਤਾ ਜਾਂਦਾ ਹੈ ਮਜ਼ਬੂਰ…!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਤਰਾਸਦੀ : ਆਪਣਾ ਤੇ ਬੱਚਿਆਂ ਦਾ ਪੇਟ ਭਰਨ ਲਈ ਔਰਤਾਂ ਨੂੰ ਸੈਨਿਕਾਂ ਨਾਲ ਸੈਕਸ ਕਰਨ ਲਈ ਕੀਤਾ ਜਾਂਦਾ ਹੈ ਮਜ਼ਬੂਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend