Gee 98News

ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਬਰਨਾਲਾ,25, ਜੁਲਾਈ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਇੱਕ ਨੌਜਵਾਨ ਵੱਲੋਂ ਆਤਮ ਹੱਤਿਆ ਕਰਨ ਦੀ ਦੁੱਖਦ ਖ਼ਬਰ ਹੈ। ‌ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿੱਠੂ ਸਿੰਘ (32) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਧਨੌਲਾ ਖੁਰਦ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਜਾਣਕਾਰੀ ਅਨੁਸਾਰ ਮਿੱਠੂ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਏਐਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਨਵੇਂ ਲਾਗੂ ਹੋਏ ਕਾਨੂੰਨ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜਿਹੜੀ ਕਿ ਪਹਿਲੇ ਕਾਨੂੰਨਾਂ ਮੁਤਾਬਕ 174 ਹੁੰਦੀ ਸੀ। ‌

error: Content is protected !!