Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਦਿੱਤੀ ਰਾਹਤ…ਜ਼ਿਲ੍ਹਾ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ

Nirmal Pandori by Nirmal Pandori
07/30/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਜੁਲਾਈ, Gee98 news service
-ਪਿਛਲੇ ਦਿਨੀ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਵੱਲੋਂ ਇਮੀਗ੍ਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਦੀ ਕੀਤੀ ਜਾਂਚ ਨੂੰ ਸ਼ੱਕੀ ਦੱਸਦੇ ਹੋਏ ਡੀਐਸਪੀ ਨੂੰ ਕਟਹਿਰੇ ਵਿੱਚ ਖੜਾ ਕਰ ਦਿੱਤਾ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਦੇ ਇਸ ਫੈਸਲੇ ਖਿਲਾਫ ਸਬੰਧਤ ਡੀਐਸਪੀ ਨੇ ਹਾਈਕੋਰਟ ਦੀ ਸ਼ਰਨ ਲਈ ਸੀ। ‌ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਜਾਂਚ ‘ਤੇ ਸਵਾਲ ਉਠਾਉਂਦੇ ਹੁਕਮਾਂ ‘ਤੇ ਰੋਕ ਲਗਾ ਕੇ ਗੁਰਸ਼ੇਰ ਸਿੰਘ ਸੰਧੂ ਨੂੰ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਨੇ ਡੀਐੱਸਪੀ ਸੰਧੂ ਵੱਲੋਂ ਇਮੀਗ੍ਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਵਿੱਚ ਕੀਤੀ ਜਾਂਚ ਨੂੰ ਕਥਿਤ ਤੌਰ ‘ਤੇ ਸ਼ੱਕੀ ਦੱਸਦਿਆਂ ਇਨ੍ਹਾਂ ਦੋਵੇਂ ਮਾਮਲਿਆਂ ਦੀ ਨਵੇਂ ਸਿਰਿਓਂ ਨਿਰਪੱਖ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਹਦਾਇਤ ਕੀਤੀ ਸੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਿਸੇ ਸੀਨੀਅਰ ਆਈਪੀਐੱਸ ਅਧਿਕਾਰੀ ਤੋਂ ਕਰਵਾਈ ਜਾਵੇ। ਇਨ੍ਹਾਂ ਵਿੱਚੋਂ ਇੱਕ ਕੇਸ ਸੋਹਾਣਾ ਥਾਣੇ ਅਤੇ ਦੂਜਾ ਕੇਸ ਖਰੜ ਸਦਰ ਥਾਣੇ ਨਾਲ ਸਬੰਧਤ ਹੈ, ਇਹ ਦੋਵੇਂ ਮਾਮਲੇ ਪਿਛਲੇ ਸਾਲ ਦੇ ਹਨ। ਜ਼ਿਲ੍ਹਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਸ਼ੱਕ ਦੇ ਘੇਰੇ ਵਿੱਚ ਆਏ ਡੀਐੱਸਪੀ ਸੰਧੂ ਨੇ ਇਨਸਾਫ਼ ਲਈ ਹਾਈਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਉੱਚ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਦੋਵੇਂ ਮਾਮਲਿਆਂ ਦੀ ਪੜਤਾਲ ਤੱਥਾਂ ਦੇ ਆਧਾਰ ‘ਤੇ ਕੀਤੀ ਗਈ ਸੀ। ਉੱਚ ਅਦਾਲਤ ਨੇ ਡੀਐੱਸਪੀ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੋਹਾਲੀ ਅਦਾਲਤ ਦੇ ਹੁਕਮਾਂ ‘ਤੇ ਸਟੇਅ ਆਰਡਰ ਜਾਰੀ ਕਰ ਕੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 25 ਅਕਤੂਬਰ ਨਿਰਧਾਰਤ ਕੀਤੀ ਹੈ। ਮੋਹਾਲੀ ਅਦਾਲਤ ਨੇ ਕਿਹਾ ਸੀ ਕਿ ਦੋ ਇਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐੱਸਪੀ ਸੰਧੂ ਵੱਲੋਂ ਕੀਤੀ ਗਈ ਪੜਤਾਲ ਸ਼ੱਕੀ ਜਾਪਦੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ। ਇਸ ਮਾਮਲੇ ਵਿੱਚ ਪੀੜਤਾਂ ਵੱਲੋਂ ਡੀਐੱਸਪੀ ਦੀ ਜਾਂਚ ਨੂੰ ਸ਼ੱਕੀ ਦੱਸਦਿਆਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੌਤ ਤੋਂ ਪਹਿਲਾਂ ਔਰਤ ਨੇ ਆਪਣੇ ਪੱਟ ‘ਤੇ ਲਿਖਿਆ ਖੁਦਕੁਸ਼ੀ ਨੋਟ… ਅੰਤਿਮ ਇਸ਼ਨਾਨ ਵੇਲੇ ਲੱਗਿਆ ਪਤਾ ਤਾਂ ਪੁੱਜ ਗਈ ਪੁਲਿਸ…!

Next Post

ਅਕਾਲੀ ਦਲ ਦੇ ਬਾਗੀ ਧੜੇ ‘ਤੇ ਵੱਡੀ ਕਾਰਵਾਈ… ਵੱਡੇ ਆਗੂ ਪਾਰਟੀ ‘ਚੋਂ ਕੱਢੇ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਅਕਾਲੀ ਦਲ ਦੇ ਬਾਗੀ ਧੜੇ 'ਤੇ ਵੱਡੀ ਕਾਰਵਾਈ… ਵੱਡੇ ਆਗੂ ਪਾਰਟੀ 'ਚੋਂ ਕੱਢੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend