Gee 98News

ਅਕਾਲੀ ਦਲ ਦੇ ਬਾਗੀ ਧੜੇ ‘ਤੇ ਵੱਡੀ ਕਾਰਵਾਈ… ਵੱਡੇ ਆਗੂ ਪਾਰਟੀ ‘ਚੋਂ ਕੱਢੇ

ਚੰਡੀਗੜ੍ਹ,30 ਜੁਲਾਈ, Gee98 news service
-ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਆਗੂਆਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ।

error: Content is protected !!