Gee 98News

ਵੱਡੀ ਖ਼ਬਰ ਵਿਜੀਲੈਂਸ ਨੇ ਮਹਿਲਾ DSP ਨੂੰ ਰਿਸ਼ਵਤ ਦੇ ਮਾਮਲੇ ‘ਚ ਲਿਆ ਹਿਰਾਸਤ ਵਿੱਚ

ਚੰਡੀਗੜ੍ਹ,1 ਅਗਸਤ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੀ ਇੱਕ ਮਹਿਲਾ ਡੀਐਸਪੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲੈਣ ਅਤੇ ਪੁੱਛਗਿੱਛ ਕੀਤੇ ਜਾਣ ਦੀ ਖ਼ਬਰ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਡੀਐਸਪੀ ਦੇ ਨਾਲ ਉਸਦੇ ਰੀਡਰ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ। ਭਾਵੇਂ ਕਿ ਵਿਜੀਲੈਂਸ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਇਸ ਬਾਬਤ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਪ੍ਰੰਤੂ ਵਿਜੀਲੈਂਸ ਦੇ ਹੀ ਸੂਤਰਾਂ ਨੇ ਇਸਦੀ ਪੁਸ਼ਟੀ ਕਰ ਦਿੱਤੀ ਹੈ ਕਿ ਮਹਿਲਾ ਡੀਐਸਪੀ ਨੂੰ ਹਿਰਾਸਤ ਵਿੱਚ ਲੈ ਕੇ ਰਿਸ਼ਵਤ ਦੇ ਇੱਕ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!