Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ‘ਤੇ ਠੇਕਾ ਮੁਲਾਜ਼ਮਾਂ ‘ਚ ਰੋਸ, ਸੰਘਰਸ਼ ਦਾ ਐਲਾਨ

Nirmal Pandori by Nirmal Pandori
08/02/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ‘ਤੇ ਠੇਕਾ ਮੁਲਾਜ਼ਮਾਂ ‘ਚ ਰੋਸ, ਸੰਘਰਸ਼ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਗਸਤ, Gee98 news service

-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੋਰਚੇ ਦੇ ਆਗੂਆਂ ਨੂੰ ਵਾਰ-ਵਾਰ ਪੈਨਲ ਮੀਟਿੰਗਾਂ ਦੇ ਕੇ ਰੱਦ ਕਰਨ ਤੋ ਖਫਾ ਹੋ ਕੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਸਵੀਰ ਸਿੰਘ ਜੱਸੀ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ‘ਤੇ ਅਧਾਰਿਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ‘ਚ ਸੰਘਰਸ਼ ਕਰਦਾ ਆ ਰਿਹਾ ਹੈ ਪਰੰਤੂ ਮੌਜੂਦਾ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲੱਪੇ ਦੀ ਨੀਤੀ ਅਪਣਾ ਰਹੀ ਹੈ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਫਗਵਾੜਾ ਵਿਖੇ ਕਬਾਨਾ ਹੋਟਲ ਵਿਚ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਜਾਇਜ਼ ਦੱਸਦਿਆਂ 20 ਜੁਲਾਈ ਨੂੰ ਇਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ। ਪਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਜਰੂਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 20 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 24 ਜੁਲਾਈ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦਿੱਤਾ ਗਿਆ, 24 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 02 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਅਤੇ ਹੁਣ 02 ਅਗਸਤ ਦੀ ਮੀਟਿੰਗ ਨੂੰ ਰੱਦ ਕਰਕੇ 22 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ, ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋ 08 ਅਗਸਤ ਨੂੰ ਮੋਰਿੰਡਾ, 09 ਅਗਸਤ ਨੂੰ ਬਠਿੰਡਾ ਅਤੇ 10 ਅਗਸਤ ਨੂੰ ਜਲੰਧਰ ਵਿਖੇ ਠੇਕਾ ਮੁਲਾਜ਼ਮਾਂ ਦੀਆਂ ਜ਼ੋਨ ਪੱਧਰੀ ਕਨਵੈਨਸ਼ਨਾਂ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ 3000 ਕਰੋੜ ਦੇ NHAI ਦੇ ਤਿੰਨ ਪ੍ਰੋਜੈਕਟ ਰੱਦ, ਕੇਂਦਰ ਨੇ ਪੰਜਾਬ ਸਿਰ ਭੰਨਿਆ ਠੀਕਰਾ

Next Post

ਉਲੰਪਿਕ : ਭਾਰਤੀ ਹਾਕੀ ਟੀਮ ਨੇ 52 ਸਾਲਾਂ ਬਾਅਦ ਆਸਟਰੇਲੀਆ ਨੂੰ ਹਰਾਇਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਉਲੰਪਿਕ : ਭਾਰਤੀ ਹਾਕੀ ਟੀਮ ਨੇ 52 ਸਾਲਾਂ ਬਾਅਦ ਆਸਟਰੇਲੀਆ ਨੂੰ ਹਰਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend