Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ…ਕੌਂਣ ਕਹੇ ਰਾਣੀਏ ਅੱਗਾ ਢੱਕ….!

Nirmal Pandori by Nirmal Pandori
08/04/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਅਗਸਤ, Gee98 news service
-ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਰੋਜ਼ਾਨਾ ਕੰਮ ਚਲਾਉਣ ਲਈ ਅਤੇ ਪਹਿਲਾਂ ਲਏ ਕਰਜ਼ੇ ਦਾ ਵਿਆਜ ਮੋੜਨ ਲਈ 700 ਕਰੋੜ ਦਾ ਹੋਰ ਕਰਜ਼ਾ ਚੁੱਕ ਲਿਆ ਹੈ। ਇਹ ਕਰਜ਼ਾ 2035 ਤੱਕ ਮੋੜਨਾ ਹੈ ਅਤੇ ਇਸ ਉੱਪਰ 7.34 ਫੀਸਦੀ ਵਿਆਜ ਲੱਗੇਗਾ।‌ ਕਿਸੇ ਸਮੇਂ ਖੁਸ਼ਹਾਲ ਸੂਬਿਆਂ ਵਿੱਚ ਗਿਣੇ ਜਾਣ ਵਾਲੇ ਪੰਜਾਬ ਦੀ ਵਿੱਤੀ ਹਾਲਤ ਵਿਗੜਦੀ ਜਾ ਰਹੀ ਹੈ ਪ੍ਰੰਤੂ ਪੰਜਾਬ ‘ਤੇ ਵੱਖ ਵੱਖ ਸਮੇਂ ‘ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਆਪਣੇ ਸਿਆਸੀ ਹਿੱਤਾਂ ਅਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਕਰਜੇ ‘ਤੇ ਕਰਜ਼ਾ ਚੁੱਕਿਆ ਹੈ। ਪੰਜਾਬ ਦੀ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਪਹਿਲੀਆਂ ਸਰਕਾਰਾਂ ਵੱਲੋਂ ਚੁੱਕੇ ਕਰਜ਼ੇ ‘ਤੇ ਪਿਛਲੀਆਂ ਸੱਤਾਧਾਰੀ ਪਾਰਟੀਆਂ ਨੂੰ ਜ਼ੋਰ ਸ਼ੋਰ ਨਾਲ ਭੰਡਦੀ ਰਹੀ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਖੁਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਪਹਿਲੀਆਂ ਸਰਕਾਰਾਂ ਨਾਲੋਂ ਵੀ ਤੇਜ਼ ਗਤੀ ਨਾਲ ਕਰਜ਼ਾ ਚੁੱਕ ਰਹੀ ਹੈ। ਪਹਿਲਾਂ ਹੀ ਪੰਜਾਬ ‘ਤੇ ਸਾਢੇ ਤਿੰਨ ਲੱਖ ਹਜ਼ਾਰ ਕਰੋੜ ਦਾ ਕਰਜ਼ਾ ਹੈ। ਪੰਜਾਬ ਦੇ ਸਾਬਕਾ ਗਵਰਨਰ ਬਨਵਾਰੀ ਲਾਲ ਪੁਰੋਹਿਤ ਦਾ ਭਗਵੰਤ ਮਾਨ ਸਰਕਾਰ ਨਾਲ ਇੱਟ ਖੜੱਤਾ ਕਰਜ਼ੇ ਦੇ ਮੁੱਦੇ ‘ਤੇ ਹੀ ਸ਼ੁਰੂ ਹੋਇਆ ਸੀ। ‌ ਸ੍ਰੀ ਪੁਰੋਹਿਤ ਨੇ 50 ਹਜ਼ਾਰ ਕਰੋੜ ਦੇ ਕਰਜ਼ੇ ਦਾ ਹਿਸਾਬ ਮੰਗਿਆ ਸੀ ਪਰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਪੰਜਾਬ ਸਿਰ ਕਰਜ਼ਾ ਹਰ ਸਾਲ ਵਧਦਾ ਜਾ ਰਿਹਾ ਹੈ। ਇਸ ਲਈ ਸਿਆਸੀ ਪਾਰਟੀਆਂ ਇਕ-ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ, ਪਰ ਸਾਧਨਾਂ ‘ਤੇ ਕੋਈ ਜ਼ੋਰ ਨਹੀਂ ਲਗਾ ਰਿਹਾ। ਸਰਕਾਰਾਂ ਵਸੀਲੇ ਵਿਕਸਤ ਕਰਨ ਦੀ ਬਜਾਏ ਕਰਜ਼ੇ ਲੈ ਕੇ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਪੰਜਾਬ ਵਿੱਚ ਜਿਸਦੀ ਵੀ ਸਰਕਾਰ ਸੱਤਾ ਵਿੱਚ ਰਹੀ ਹੈ, ਉਹ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਕਰਜ਼ਾ ਚੁੱਕਦੀ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਲ 2022-23 ਵਿੱਚ 47,262 ਕਰੋੜ ਰੁਪਏ, 2023-24 ਵਿੱਚ 49,410 ਕਰੋੜ ਰੁਪਏ ਅਤੇ 2023-24 ਵਿੱਚ ਹੀ 44,031 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਹਿਸਾਬ ਨਾਲ ਸਾਲ 2027 ਤੱਕ ਪੰਜਾਬ ਸਿਰ 5 ਲੱਖ 50 ਹਜ਼ਾਰ ਰੁਪਏ ਦਾ ਕਰਜ਼ਾ ਹੋ ਸਕਦਾ ਹੈ। ਵਸੀਲੇ ਵਿਕਸਿਤ ਕਰਨ ਦੀ ਗੱਲ ਤਾਂ ਦੂਰ ਸਗੋਂ ਪਹਿਲਾਂ ਲਏ ਕਰਜ਼ੇ ਦਾ ਵਿਆਜ ਵੀ ਸਰਕਾਰ ਆਪਣੇ ਪੱਧਰ ‘ਤੇ ਨਹੀਂ ਜੁਟਾ ਪਾ ਰਹੀ, ਸਗੋਂ ਪਹਿਲੇ ਕਰਜ਼ੇ ਦਾ ਵਿਆਜ ਮੋੜਨ ਲਈ ਵੀ ਹੋਰ ਕਰਜ਼ਾ ਲੈਣਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਆਪਣੇ ਕਈ ਮਾਲੀ ਸਾਧਨਾਂ ,ਸੰਸਥਾਵਾਂ ‘ਤੇ ਵੀ ਕਰਜ਼ਾ ਲਿਆ ਹੋਇਆ ਹੈ।‌ ਆਰਥਿਕ ਮਾਹਿਰਾਂ ਅਨੁਸਾਰ ਕਰਜਾ ਚੁੱਕਣ ਦੇ ਮਾਮਲੇ ‘ਚ ਪੰਜਾਬ ਸਰਕਾਰ ਬਿਨਾਂ ਅੰਕੜਿਆਂ ਦੀ ਗਿਣਤੀ ਮਿਣਤੀ ਤੋਂ ਕੰਮ ਕਰ ਰਹੀ ਹੈ। ਇਹ ਸੱਚ ਹੈ ਕਿ ਪੰਜਾਬ ਦੀ ਸੱਤਾ ‘ਤੇ ਕਾਬਜ ਪਹਿਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਦਾ ਦੀਵਾਲਾ ਕੱਢਣ ਦੀ ਬੁਨਿਆਦ ਰੱਖੀ ਪ੍ਰੰਤੂ ਮੌਜੂਦਾ ਸਰਕਾਰ ਦੀ ਰਫ਼ਤਾਰ ਪਹਿਲੀਆਂ ਸਰਕਾਰਾਂ ਨਾਲੋਂ ਦੁੱਗਣੀ ਹੈ ਪਰ ਕੌਣ ਕਹੇ ਕਿ “ਰਾਣੀਏ ਅੱਗਾ ਢੱਕ….।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਰਸਿੰਗ ਕਾਲਜਾਂ ‘ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ

Next Post

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend