Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਅਰਜਨ’ ਨੇ ਭਗਵੰਤ ਮਾਨ ਤੇ ਮੀਤ ਹੇਅਰ ‘ਤੇ ਲਗਾ ਦਿੱਤਾ ਨਿਸ਼ਾਨਾ… ਸਰਕਾਰ ‘ਤੇ ਲਗਾਏ ਗੰਭੀਰ ਦੋਸ਼…!

Nirmal Pandori by Nirmal Pandori
08/05/2024
in ਪੰਜਾਬ
Reading Time: 1 min read
A A
0
‘ਅਰਜਨ’ ਨੇ ਭਗਵੰਤ ਮਾਨ ਤੇ ਮੀਤ ਹੇਅਰ ‘ਤੇ ਲਗਾ ਦਿੱਤਾ ਨਿਸ਼ਾਨਾ… ਸਰਕਾਰ ‘ਤੇ ਲਗਾਏ ਗੰਭੀਰ ਦੋਸ਼…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਪੈਰਿਸ ਉਲੰਪਿਕ ਵਿੱਚ ਚੌਥੇ ਸਥਾਨ ‘ਤੇ ਰਿਹਾ ਹੈ ਅਰਜਨ
    ਚੰਡੀਗੜ੍ਹ, 5 ਅਗਸਤ, Gee98 news service
    -ਪੈਰਿਸ ਓਲੰਪਿਕ 2024 ‘ਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਫਾਈਨਲ ਮੁਕਾਬਲੇ ‘ਚ ਚੌਥੇ ਸਥਾਨ ‘ਤੇ ਰਹੇ ਪੰਜਾਬ ਦੇ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜਾ ਕਰ ਦਿੱਤਾ ਹੈ। ਪੈਰਿਸ ਤੋਂ ਵਾਪਸ ਪਰਤੇ ਅਰਜਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਦੀ ਖੇਡ ਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਹਿਲਾਂ ਖੇਡ ਮੰਤਰੀ ਰਹਿ ਚੁੱਕੇ ਮੀਤ ਹੇਅਰ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਸ਼ਾਨਦਾਰ ਖੇਡ ਸਫ਼ਰ ਵਿੱਚ ਕਿਸੇ ਦੀ ਮਦਦ ਮਿਲਣ ਸਬੰਧੀ ਗੱਲਬਾਤ ਕਰਦੇ ਹੋਏ ਅਰਜਨ ਬਬੂਟਾ ਨੇ ਦੋਸ਼ ਲਾਇਆ ਹੈ ਕਿ ਕਈ ਮੈਡਲ ਜਿੱਤਣ ਦੇ ਬਾਵਜੂਦ ਉਸ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ। ਅਰਜੁਨ ਨੇ ਦੋਸ਼ ਲਾਇਆ ਕਿ ਸੀਐਮ ਭਗਵੰਤ ਮਾਨ ਅਤੇ ਸਾਬਕਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੂੰ ਨੌਕਰੀ ਨਹੀਂ ਮਿਲੀ। ਅਰਜੁਨ ਨੇ ਖ਼ੁਲਾਸਾ ਕੀਤਾ ਹੈ ਕਿ ਆਪਣੇ ਕਰੀਅਰ ਵਿੱਚ ਸਾਰੀਆਂ ਸਫ਼ਲਤਾਵਾਂ ਹਾਸਲ ਕਰਨ ਦੇ ਬਾਵਜੂਦ ਉਸ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਲਾਭ ਨਹੀਂ ਮਿਲਿਆ ਹੈ। ਪੈਰਿਸ ਉਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਹਰਿਆਣਾ ਦੇ ਸਰਬਜੋਤ ਸਿੰਘ ਅਤੇ ਕੁਝ ਹੋਰ ਨਿਸ਼ਾਨੇਬਾਜ਼ਾਂ ਦੇ ਨਾਲ ਪੈਰਿਸ ਤੋਂ ਭਾਰਤ ਪਰਤੇ 25 ਸਾਲਾ ਅਰਜੁਨ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਅਨੁਸਾਰ ਉਨ੍ਹਾਂ ਨੂੰ ਇੱਕ ਨਿਸ਼ਚਿਤ ਰੈਂਕ ਦਿੱਤਾ ਜਾਣਾ ਚਾਹੀਦਾ ਹੈ। ANI ਨਾਲ ਗੱਲਬਾਤ ਕਰਦੇ ਹੋਏ ਅਰਜੁਨ ਨੇ ਕਿਹਾ “ਮੈਨੂੰ ਰਾਜ ਸਰਕਾਰ ਤੋਂ ਕੋਈ ਲਾਭ ਨਹੀਂ ਮਿਲਿਆ ਹੈ। 2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੈਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਮੈਂ ਇਸ ਸਬੰਧੀ ਇੱਕ ਪੱਤਰ ਵੀ ਲਿਖਿਆ ਹੈ ਪਰ ਜਵਾਬ ਵਿੱਚ ਮੈਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਇਹ ਬਹੁਤ ਨਿਰਾਸ਼ਾਜਨਕ ਹੈ। ਮੈਨੂੰ ਉਮੀਦ ਹੈ ਕਿ ਉਹ (ਮੁੱਖ ਮੰਤਰੀ) ਇਸ ਵੱਲ ਧਿਆਨ ਦੇਣਗੇ”। ਅਰਜਨ ਬਬੂਟਾ ਨੇ ਕਿਹਾ ਕਿ “ਭਗਵੰਤ ਮਾਨ ਹੀ ਨਹੀਂ, ਮੈਂ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਤੋਂ ਵੀ ਇਹੀ ਮੰਗ ਕੀਤੀ ਸੀ। ਸੀ.ਐਮ.ਭਗਵੰਤ ਮਾਨ ਨੇ ਦੱਸਿਆ ਸੀ ਕਿ ਉਸ ਵੇਲੇ ਦੀ ਨੀਤੀ ਵੱਖਰੀ ਸੀ। ਹੁਣ ਇਸ ਵਿੱਚ ਬਦਲਾਅ ਕੀਤੇ ਗਏ ਹਨ ਪ੍ਰੰਤੂ ਇਸ ਬਦਲਾਅ ਤੋਂ ਬਾਅਦ ਵੀ ਮੈਨੂੰ ਮੰਗਣ ਦੇ ਬਾਵਜੂਦ ਵੀ ਨੌਕਰੀ ਨਹੀਂ ਦਿੱਤੀ ਗਈ” । ਉਸਨੇ ਕਿਹਾ ਕਿ “ਸਰਕਾਰਾਂ ਬਦਲ ਰਹੀਆਂ ਹਨ, ਪਰ ਮੰਗ ਉਹੀ ਹੈ,ਉਮੀਦ ਹੌਲੀ-ਹੌਲੀ ਖਤਮ ਹੋ ਰਹੀ ਹੈ। ਅਰਜਨ ਨੇ ਕਿਹਾ ਕਿ “ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੇ ਆਪੋ-ਆਪਣੇ ਰਾਜਾਂ ਦੇ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਪਰ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਖੇਡ ਮੰਤਰੀ ਨੇ ਪੰਜਾਬ ਦੇ ਨਿਸ਼ਾਨੇਬਾਜ਼ਾਂ ਲਈ ਕੁਝ ਨਹੀਂ ਕੀਤਾ”। ਅਰਜਨ ਨੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ “ਉਨ੍ਹਾਂ ਨੇ ਏਅਰਪੋਰਟ ‘ਤੇ ਸਾਡਾ ਸੁਆਗਤ ਵੀ ਨਹੀਂ ਕੀਤਾ। ਜੇਕਰ ਪੰਜਾਬ ਵਿੱਚ ਖੇਡਾਂ ਦੀ ਹਾਲਤ ਵਿਗੜ ਰਹੀ ਹੈ ਤਾਂ ਇਸ ਵਿੱਚ ਪੰਜਾਬ ਦੇ ਮੰਤਰੀਆਂ ਦੀ ਵੱਡੀ ਭੂਮਿਕਾ ਹੈ,ਚੰਗੇ ਖਿਡਾਰੀਆਂ ਨੇ ਜਾਂ ਤਾਂ ਆਪਣਾ ਰਾਜ ਬਦਲਿਆ ਹੈ ਜਾਂ ਦੇਸ਼ ਬਦਲ ਲਿਆ ਹੈ”। ਇਕ ਅੰਤਰ ਰਾਸ਼ਟਰੀ ਖਿਡਾਰੀ ਵੱਲੋਂ ਪੰਜਾਬ ਸਰਕਾਰ ਦੇ ਇਸ ਤਰ੍ਹਾਂ ਦੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਸਵਾਲ ਉੱਠਣੇ ਸੁਭਾਵਿਕ ਹੀ ਹਨ। ਇੱਕ ਪਾਸੇ ਮੁੱਖ ਮੰਤਰੀ ਪੈਰਿਸ ਜਾ ਕੇ ਹਾਕੀ ਟੀਮ ਦਾ ਹੌਸਲਾ ਵਧਾਉਣ ਦੀਆਂ ਗੱਲਾਂ ਕਰ ਰਹੇ ਹਨ ਪਰੰਤੂ ਦੂਜੇ ਪਾਸੇ ਆਪਣੇ ਅਥਲੀਟਾਂ ਨਾਲ ਮੁਲਾਕਾਤ ਕਰਨ ਦਾ ਸਮਾਂ ਵੀ ਨਹੀਂ ਹੈ, ਇਥੋਂ ਤੱਕ ਕਿ ਓਲੰਪਿਕ ਖੇਡ ਕੇ ਵਾਪਸ ਪਰਤੇ ਖਿਡਾਰੀਆਂ ਦਾ ਕਿਸੇ ਨੇ ਸਵਾਗਤ ਤੱਕ ਵੀ ਨਹੀਂ ਕੀਤਾ। ਸਰਕਾਰਾਂ ਜੇਕਰ ਖਿਡਾਰੀਆਂ ਲਈ ਯੋਗ ਰੁਜਗਾਰ ਦਾ ਪ੍ਰਬੰਧ ਕਰਕੇ ਉਹਨਾਂ ਦੇ ਭਵਿੱਖ ਨੂੰ ਸਰਿੱਅਖਤ ਰੱਖਣ ਤਾਂ ਬਿਹਤਰ ਪ੍ਰਦਰਸ਼ਨ ਦੀ ਗੁੰਜਾਇਸ਼ ਬਣੀ ਰਹਿੰਦੀ ਹੈ। ਪੰਜਾਬ ਸਰਕਾਰ ਨੂੰ ਗੁਆਂਢ ਦੀ ਹਰਿਆਣਾ ਸਰਕਾਰ ਤੋਂ ਆਪਣੇ ਖਿਡਾਰੀਆਂ ਪ੍ਰਤੀ ਨਿਭਾਈ ਜਾ ਰਹੀ ਜ਼ਿੰਮੇਵਾਰੀ ਨੂੰ ਦੇਖ ਲੈਣਾ ਚਾਹੀਦਾ ਹੈ ਜਿੱਥੋਂ ਦੇ ਖਿਡਾਰੀ ਓਲੰਪਿਕ ਵਿੱਚ ਮੈਡਲ ਜਿੱਤ ਰਹੇ ਹਨ ਪਰ ਸਾਡੇ ਇੱਥੇ ਖੇਡ ਨੀਤੀ ਦੇ ਮਾਮਲੇ ‘ਚ ਗੱਲਾਂ ਨਾਲ ਪਕੌੜੇ ਪਕਾਏ ਜਾ ਰਹੇ ਹਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰੰਗੀਆਂ ਪਿੰਡ ਦੀ ਟੈਂਕੀ ‘ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ

Next Post

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਤੇ ਦਿੱਤਾ ਬੰਦ ਲਿਫਾਫਾ ਖੁੱਲਿਆ…ਪੱਤਰ ਹੋ ਗਿਆ ਜਨਤਕ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਤੇ ਦਿੱਤਾ ਬੰਦ ਲਿਫਾਫਾ ਖੁੱਲਿਆ…ਪੱਤਰ ਹੋ ਗਿਆ ਜਨਤਕ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend