Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਕਾਰ ਹੋਰ ਸੌਖਾ ਬਣਾਵੇਗੀ-ਡਾ. ਬਲਜੀਤ ਕੌਰ

Nirmal Pandori by Nirmal Pandori
08/07/2024
in ਪੰਜਾਬ
Reading Time: 1 min read
A A
0
ਬਾਪੂ-ਬੇਬੇ ਦੀ ਦੇਖਭਾਲ ਨਾ ਕਰਨ ਵਾਲੀ ਔਲਾਦ ਸਾਵਧਾਨ…ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਗਸਤ, Gee98 news service
-ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਬੱਚਾ ਗੋਦ ਲੈਣ ਸਬੰਧੀ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮੀਨਿਸਟਰੇਸ਼ਨ, ਚੰਡੀਗੜ ਵਿਖੇ ਅਡੋਪਸ਼ਨ ਰੈਗੁਲੇਸ਼ਨ, 2022 ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇਹ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਪ੍ਰਾਪਤ ਹੋਣ ਵਾਲੀਆਂ ਬੱਚਾ ਗੋਦ ਲੈਣ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਮਿਥੇ ਸਮੇਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਚੇ ਨੂੰ ਗੋਦ ਲੈਣ ਉਪਰੰਤ ਮਾਪਿਆਂ ਨੂੰ ਬੱਚੇ ਦੇ ਜਨਮ ਸਰਟੀਫਿਕੇਟ ਵਿੱਚ ਇੰਦਰਾਜ ਕਰਵਾਉਣ ਲਈ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਹਨਾਂ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਜੇਕਰ ਕਿਸੇ ਵਿਦੇਸ਼ੀ ਜੋੜੇ ਜਾਂ ਬਾਹਰਲੇ ਰਾਜਾਂ ਦੇ ਜੋੜਿਆ ਵੱਲੋਂ ਅਪਣਾਇਆ ਜਾਂਦਾ ਹੈ ਤਾਂ ਉਹਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਮੰਤਰੀ ਨੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡੋਪਸ਼ਨ ਪ੍ਰਕਿਰਿਆ ਨੂੰ ਮਜਬੂਤ ਬਣਾਉਣ ਦੇ ਲਈ ਮਾਪਿਆਂ ਦੇ ਸਹਾਇਤਾ ਗਰੁੱਪ ਬਣਾਏ ਜਾਣ ਤਾਂ ਜੋ ਗੋਦ ਲਏ ਜਾ ਚੁੱਕੇ ਬੱਚਿਆਂ ਦਾ ਫੋਲੋਅੱਪ ਅਤੇ ਮਾਪਿਆਂ ਦੀ ਕਾਉਂਸਲਿੰਗ ਕੀਤੀ ਜਾ ਸਕੇ। ਇਸੇ ਤਰ੍ਹਾਂ ਜਿਹੜੇ ਮਾਪਿਆਂ ਵੱਲੋਂ ਬੱਚਿਆਂ ਨੂੰ ਗੋਦ ਲਿਆ ਜਾਣਾ ਹੈ ਉਹਨਾਂ ਨੂੰ ਵੀ ਗੋਦ ਲੈਣ ਉਪਰੰਤ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਮੰਤਵ ਲਈ ਪ੍ਰੇਰਿਤ ਕੀਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਨਾਲ ਸਬੰਧਤ ਅਰਜੀਆਂ ਨੂੰ ਮੈਰਿਟ ਦੇ ਆਧਾਰ ਤੇ ਵੈਰੀਫਾਈ ਕੀਤਾ ਜਾਵੇ ਅਤੇ ਸਹੀ ਤੱਥਾਂ ਦੇ ਆਧਾਰ ਤੇ ਹੀ ਇਨ੍ਹਾਂ ਕੇਸਾਂ ਨੂੰ ਸਮਾਂ ਬੱਧ ਤਰੀਕੇ ਦੇ ਨਾਲ ਜਿਲ੍ਹਾ ਮੈਜਿਸਟ੍ਰੇਟਾਂ ਤੋ ਨਿਪਟਾਰਾ ਕਰਵਾਇਆ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਜ਼ਿਮਨੀ ਚੋਣ : AAP ਵੱਲੋਂ ਬਾਠ, ਭਾਰਦਵਾਜ, ਹਰਿੰਦਰ ਦੇ ਨਾਲ ਬੜਿੰਗ ਵੀ ਟਰੈਕ ‘ਤੇ…ਦੋ ਢਿੱਲੋਂ ਉਤਰਨਗੇ ਮੈਦਾਨ ‘ਚ..ਅਕਾਲੀ ਦਲ ਤੇ ਬਸਪਾ ਦਾ ਹੋ ਸਕਦੈ ਗੱਠਜੋੜ

Next Post

ਸ਼ੇਖ਼ ਹਸੀਨਾ ਬਾਰੇ ਟਿੱਪਣੀ ਕਰਕੇ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ…ਬਾਜਵਾ ਨੇ ਕੀਤੀ ਨਿੰਦਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਬਾਜਵਾ ਦੀ ਸਿੱਧੂ ਨੂੰ ਨਸੀਹਤ : ਆਪਣਾ ਵੱਖਰਾ ਅਖਾੜਾ ਨਾ ਲਾਓ.. ਇਹ ਚੰਗੀ ਗੱਲ ਨਹੀਂ ਹੈ..ਲੋਕਾਂ ਨੇ ਚੰਗਾ ਰੁਤਬਾ ਦਿੱਤਾ,ਸੰਭਾਲ ਕੇ ਰੱਖੋ

ਸ਼ੇਖ਼ ਹਸੀਨਾ ਬਾਰੇ ਟਿੱਪਣੀ ਕਰਕੇ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ…ਬਾਜਵਾ ਨੇ ਕੀਤੀ ਨਿੰਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend