Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਕਲੇਰ ਨੇ ਚਰਨਜੀਤ ਬਰਾੜ ਅਤੇ ਯੂਟਿਊਬਰ ਰਤਨ ਧਾਲੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ

Nirmal Pandori by Nirmal Pandori
08/08/2024
in ਪੰਜਾਬ
Reading Time: 1 min read
A A
0
ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਕਲੇਰ ਨੇ ਚਰਨਜੀਤ ਬਰਾੜ ਅਤੇ ਯੂਟਿਊਬਰ ਰਤਨ ਧਾਲੀਵਾਲ ਨੂੰ ਭੇਜਿਆ ਕਾਨੂੰਨੀ ਨੋਟਿਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਅਗਸਤ, Gee98 news service
-ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਦੌਰਾਨ ਹੀ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬਾਗੀ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਕਨੂੰਨੀ ਮੁਹਾਜ਼ ‘ਤੇ ਵੀ ਆਹਮੋ ਸਾਹਮਣੇ ਆ ਗਏ ਹਨ। ਐਡਵੋਕੇਟ ਕਲੇਰ ਨੇ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਐਡਵੋਕੇਟ ਕਲੇਰ ਦੇ ਦੋਸ਼ ਹਨ ਕਿ ਬਰਾੜ ਨੇ ਇਹ ਦਾਅਵਾ ਕੀਤਾ ਕਿ ਕਲੇਰ ਨੇ ਅਦਾਲਤ ਵਿੱਚ ਹਲਫ਼ੀਆ ਬਿਆਨ ਦਾਇਰ ਕੀਤਾ ਸੀ ਕਿ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਸਿਰਸਾ ਦੇ ਮੈਂਬਰ ਬੇਕਸੂਰ ਹਨ, ਇਸੇ ਮਾਮਲੇ ‘ਚ ਐਡਵੋਕੇਟ ਕਲੇਰ ਨੇ ਬਰਾੜ ਨੂੰ ਮਾਣਹਾਨੀ ਨੋਟਿਸ ਦਿੱਤਾ ਹੈ। ‌ਚਰਨਜੀਤ ਸਿੰਘ ਬਰਾੜ ਦੇ ਨਾਲ ਇਹ ਮਾਣਹਾਨੀ ਨੋਟਿਸ ਯੂਟਿਊਬਰ ਰਤਨਦੀਪ ਸਿੰਘ ਧਾਲੀਵਾਲ ਨੂੰ ਵੀ ਦਿੱਤਾ ਗਿਆ ਹੈ ਜੋ ਆਪਣੇ ਯੂਟਿਊਬ ਚੈਨਲ ਵਿੱਚ “ਟਾੱਕ ਵਿਦ ਰਤਨ” ਪ੍ਰੋਗਰਾਮ ਚਲਾ ਰਿਹਾ ਹੈ। ਅਰਸ਼ਦੀਪ ਸਿੰਘ ਕਲੇਰ ਵੱਲੋਂ ਭੇਜੇ ਲੀਗਲ ਨੋਟਿਸ ਵਿਚ ਉਹਨਾਂ ਦੇ ਵਕੀਲ ਨੇ ਕਿਹਾ ਕਿ ਕਲੇਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਜਿਹਾ ਕੋਈ ਹਲਫੀਆ ਬਿਆਨ ਦਾਇਰ ਨਹੀਂ ਕੀਤਾ ਅਤੇ ਲੋਕਾਂ ਸਾਹਮਣੇ ਐਡਵੋਕੇਟ ਕਲੇਰ ਦੇ ਅਕਸ ਨੂੰ ਸੱਟ ਮਾਰਨ ਵਾਸਤੇ ਜਾਣ ਬੁੱਝ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਨੋਟਿਸ ਵਿਚ ਕਿਹਾ ਗਿਆ ਕਿ ਇੰਟਰਵਿਊ ਦੇ ਰੂਪ ਵਿਚ ਬਰਾੜ ਨੇ ਇਹ ਗਲਤ ਦਾਅਵਾ ਕੀਤਾ ਹੈ ਤੇ ਇਸਨੂੰ ਸੋਸ਼ਲ ਮੀਡੀਆ ‘ਤੇ ਪਾ ਕੇ ਅਕਾਲੀ ਆਗੂ ਦੇ ਅਕਸ ਨੂੰ ਹੋਰ ਸੱਟ ਮਾਰੀ ਜਾ ਰਹੀ ਹੈ।ਨੋਟਿਸ ਵਿਚ ਕਿਹਾ ਗਿਆ ਚਰਨਜੀਤ ਬਰਾੜ ਨੇ ਝੂਠਾ ਦੋਸ਼ ਲਗਾਇਆ ਹੈ ਕਿ ਐਡਵੋਕੇਟ ਕਲੇਰ ਨੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੀ ਇਕ ਕੇਸ ਵਿਚ ਪ੍ਰਤੀਨਿਧਤਾ ਕੀਤੀ ਹੈ। ਨੋਟਿਸ ਵਿਚ ਚਰਨਜੀਤ ਬਰਾੜ ਤੇ ਰਤਨਦੀਪ ਧਾਲੀਵਾਲ ਨੂੰ ਸਪੱਸ਼ਟ ਕੀਤਾ ਗਿਆ ਕਿ ਦੋਵਾਂ ਖਿਲਾਫ ਧਾਰਾ 420,499,500,501 ਅਤੇ 506 ਆਈ ਪੀ ਸੀ ਤਹਿਤ ਫੌਜਦਾਰੀ ਕੇਸ ਚਲਾਉਣਾ ਬਣਦਾ ਹੈ। ਦੋਵਾਂ ਨੂੰ ਆਖਿਆ ਗਿਆ ਹੈ ਕਿ ਉਹ ਆਪਣੇ ਮਨਘੜਤ ਦੋਸ਼ ਵਾਪਸ ਲੈਣ ਅਤੇ ਬਿਨਾਂ ਸ਼ਰਤ ਮੁਆਫੀ ਮੰਗਣ ਨਹੀਂ ਤਾਂ ਦੋਵਾਂ ਖਿਲਾਫ ਫੌਜਦਾਰੀ ਤੇ ਦੀਵਾਨੀ ਮਾਣਹਾਨੀ ਕੇਸ ਦਾਇਰ ਕੀਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਕਿਰਾਏਦਾਰ ਨਹੀਂ ਕਰ ਸਕੇਗਾ ਕਬਜ਼ਾ…ਮਕਾਨ ਕਿਰਾਏ ਤੇ ਦੇਣ ਸਮੇਂ ਤਿਆਰ ਕਰਵਾਓ ਇਹ ਦਸਤਾਵੇਜ਼…ਮਾਲਕੀ ਹੱਕ ਰਹਿਣਗੇ ਵਧੇਰੇ ਸੁਰੱਖਿਅਤ

Next Post

ਇਕ ਬੇਹੱਦ ਸੁੰਦਰ ਐਥਲੀਟ ਨੂੰ ਆਪਣੀ ਸੁੰਦਰਤਾ ਕਾਰਨ ਹੀ ਉਲੰਪਿਕ ਪਿੰਡ ਛੱਡਣਾ ਪਿਆ…ਖਿਡਾਰੀਆਂ ਦਾ ਸੁੰਦਰਤਾ ਕਾਰਨ ਭਟਕਦਾ ਸੀ ਧਿਆਨ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਇਕ ਬੇਹੱਦ ਸੁੰਦਰ ਐਥਲੀਟ ਨੂੰ ਆਪਣੀ ਸੁੰਦਰਤਾ ਕਾਰਨ ਹੀ ਉਲੰਪਿਕ ਪਿੰਡ ਛੱਡਣਾ ਪਿਆ…ਖਿਡਾਰੀਆਂ ਦਾ ਸੁੰਦਰਤਾ ਕਾਰਨ ਭਟਕਦਾ ਸੀ ਧਿਆਨ

ਇਕ ਬੇਹੱਦ ਸੁੰਦਰ ਐਥਲੀਟ ਨੂੰ ਆਪਣੀ ਸੁੰਦਰਤਾ ਕਾਰਨ ਹੀ ਉਲੰਪਿਕ ਪਿੰਡ ਛੱਡਣਾ ਪਿਆ…ਖਿਡਾਰੀਆਂ ਦਾ ਸੁੰਦਰਤਾ ਕਾਰਨ ਭਟਕਦਾ ਸੀ ਧਿਆਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend