Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਸਲ ਬਰਨਾਲਾ : ਵੱਡੇ ਮੀਆਂ ਦੀ ਚੋਣ ਤੋਂ ਪਹਿਲਾਂ ਛੋਟੇ ਮੀਆਂ ਦੀ ਚੋਣ ਲਈ ਬੱਝੇਗਾ ਅਖਾੜਾ…ਜ਼ਿਮਨੀ ਚੋਣ ਤੋਂ ਪਹਿਲਾਂ ਹੋਵੇਗਾ ਸੈਮੀਫਾਈਨਲ

Nirmal Pandori by Nirmal Pandori
08/09/2024
in ਪੰਜਾਬ
Reading Time: 1 min read
A A
0
ਨਗਰ ਕੌਸਲ ਬਰਨਾਲਾ : ਵੱਡੇ ਮੀਆਂ ਦੀ ਚੋਣ ਤੋਂ ਪਹਿਲਾਂ ਛੋਟੇ ਮੀਆਂ ਦੀ ਚੋਣ ਲਈ ਬੱਝੇਗਾ ਅਖਾੜਾ…ਜ਼ਿਮਨੀ ਚੋਣ ਤੋਂ ਪਹਿਲਾਂ ਹੋਵੇਗਾ ਸੈਮੀਫਾਈਨਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਹਾਈਕੋਰਟ ਵੱਲੋਂ ਮੀਤ ਪ੍ਰਧਾਨ ਦੀ ਚੋਣ ਲਈ ਹੁਕਮ ਜਾਰੀ
    ਬਰਨਾਲਾ,9 ਅਗਸਤ, ਨਿਰਮਲ ਸਿੰਘ ਪੰਡੋਰੀ :-
    -ਨਗਰ ਕੌਂਸਲ ਬਰਨਾਲਾ ਦੀ ਕੁਰਸੀ ਦੇ ਆਲੇ ਦੁਆਲੇ ਕੌਂਸਲਰਾਂ ਦੀ ਮਹਿਫ਼ਿਲ ਇੱਕ ਵਾਰੀ ਫੇਰ ਲੱਗਣ ਜਾ ਰਹੀ ਹੈ। ਇੱਕ ਕੌਂਸਲਰ ਦੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨਗੀ ਦੀ ਚੋਣ ਚਾਰ ਹਫ਼ਤਿਆਂ ਵਿੱਚ ਕਰਵਾਉਣ ਦੇ ਹੁਕਮ ਦਿੱਤੇ ਹਨ। ਬਰਨਾਲਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸੱਤਾਧਿਰ ਲਈ ਇਹ ਇੱਕ ਵੱਡਾ ਸਿਆਸੀ ਇਮਤਿਹਾਨ ਹੋਵੇਗਾ ਜਿਸ ਨੂੰ ਪਾਸ ਕਰਨਾ ਸੱਤਾਧਿਰ ਲਈ ਵੱਡੀ ਸਿਰਦਰਦੀ ਵੀ ਹੋਵੇਗੀ ਕਿਉਂਕਿ ਪਹਿਲਾਂ ਹੀ ਪ੍ਰਧਾਨਗੀ ਦੀ ਚੋਣ ਦੇ ਇਮਤਿਹਾਨ ਵਿੱਚੋਂ ਸੱਤਾਧਿਰ ਫੇਲ ਹੋ ਚੁੱਕੀ ਹੈ। ਬਰਨਾਲੇ ਦੀ ਰਾਜਨੀਤੀ ਸਬੰਧੀ ਚੁਟਕੀਆਂ ਲੈਣ ਵਾਲੇ ਨਗਰ ਕੌਂਸਲ ਦੇ ਮੀਤ ਪ੍ਰਧਾਨਗੀ ਦੀ ਚੋਣ ਨੂੰ ਜ਼ਿਮਨੀ ਚੋਣ ਦਾ ਸੈਮੀਫਾਈਨਲ ਵੀ ਮੰਨ ਰਹੇ ਹਨ। ਸ਼ਾਇਦ ! ਇਸੇ ਕਰਕੇ ਇਹ ਸ਼ੰਕਾ ਵੀ ਜਤਾਈ ਜਾ ਰਹੀ ਹੈ ਕਿ ਹਾਈਕੋਰਟ ਕੋਲੇ ਕਿਸੇ ਆਨੇ ਬਹਾਨੇ ਮੀਤ ਪ੍ਰਧਾਨਗੀ ਦੀ ਚੋਣ ਨੂੰ ਟਾਲਣ ਦੇ ਯਤਨ ਵੀ ਕੀਤੇ ਜਾਣਗੇ। ਅਸਲ ਵਿੱਚ ਨਗਰ ਕੌਸਲ ਬਰਨਾਲਾ ਦੀ ਕੁਰਸੀ ‘ਤੇ ਕਾਬਜ਼ ਹੋਣ ਲਈ ਸੱਤਾਧਿਰ ਲੋੜੀਂਦੇ ਕੌਂਸਲਰਾਂ ਦਾ ਬਹੁਮਤ ਨਾ ਹੋਣ ਦੇ ਬਾਵਜੂਦ ਵੀ ਪਹਿਲਾਂ ਹੀ “ਬੋਕ ਦੇ ਸਿੰਗਾਂ ਨੂੰ ਹੱਥ” ਲਾਉਣ ਵਾਲੀ ਸਥਿਤੀ ਵਿੱਚੋਂ ਗੁਜ਼ਰ ਰਹੀ ਹੈ ਕਿਉਂਕਿ ਪ੍ਰਧਾਨਗੀ ਦੀ ਕੁਰਸੀ ‘ਤੇ ਕਬਜ਼ਾ ਕਰਨ ਲਈ “ਭਾਨੂਵਤੀ ਨੇ ਕਿਣਕਾ ਕਿਣਕਾ ਕਰਕੇ ਕੁਨਬਾ” ਜੋੜਿਆ ਸੀ ਪ੍ਰੰਤੂ ਵਿਰੋਧੀ ਧਿਰ ਨੇ ਹਾਈਕੋਰਟ ਪੁੱਜ ਕੇ ਸੇਵੀਆਂ ‘ਚ ਲੂਣ ਪਾ ਦਿੱਤਾ ਸੀ। ‌ ਇੱਥੇ ਇਹ ਵੀ ਦੱਸ ਦੇਈਏ ਕਿ ਮਾਨਯੋਗ ਹਾਈਕੋਰਟ ਨੇ 8 ਅਗਸਤ ਨੂੰ ਪ੍ਰਧਾਨਗੀ ਦੀ ਪਟੀਸ਼ਨ ਸਬੰਧੀ ਸੁਣਵਾਈ ਕਰਦੇ ਹੋਏ 13 ਅਗਸਤ ਤੱਕ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚਰਚਾ ਇਹ ਵੀ ਹੈ ਕਿ ਜੇਕਰ ਹਾਈਕੋਰਟ ਦਾ ਫੈਸਲਾ ਵਿਰੋਧੀ ਧਿਰ ਦੇ ਪੱਖ ਵਿੱਚ ਆ ਗਿਆ ਅਤੇ ਮੀਤ ਪ੍ਰਧਾਨਗੀ ਦੀ ਕੁਰਸੀ ‘ਤੇ ਵੀ ਵਿਰੋਧੀ ਧਿਰ ਕਾਬਜ਼ ਹੋਣ ਵਿੱਚ ਕਾਮਯਾਬ ਹੋ ਗਈ ਤਾਂ ਜ਼ਿਮਨੀ ਚੋਣ ਤੋਂ ਪਹਿਲਾਂ ਦੇ ਸੈਮੀਫਾਈਨਲ ਦਾ ਡੇਢ ਪੁਆਇੰਟ ਵਿਰੋਧੀ ਧਿਰ ਦੇ ਪੱਖ ਵਿੱਚ ਮੰਨਿਆ ਜਾਵੇਗਾ ਪਰੰਤੂ ਜੇਕਰ ਸੱਤਾਧਿਰ ਦੋਵੇਂ ਕੁਰਸੀਆਂ ‘ਤੇ ਕਾਬਜ਼ ਹੋ ਗਈ ਤਾਂ ਜ਼ਿਮਨੀ ਚੋਣ ਲਈ ਵਿਰੋਧੀਆਂ ਨੂੰ ਆਪਣੇ ਪੱਟਾਂ ਨੂੰ ਹੋਰ ਤੇਲ ਲਾਉਣਾ ਪਵੇਗਾ। ਦੂਜੇ ਪਾਸੇ ਚਰਚਾ ਅਨੁਸਾਰ ਮੀਤ ਪ੍ਰਧਾਨਗੀ ਦੀ ਚੋਣ ਲਈ ਵਿਰੋਧੀ ਧਿਰ ਵੱਲੋਂ ਪਟੀਸ਼ਨਕਰਤਾ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਜਦਕਿ ਸੱਤਾਧਿਰ ਵੱਲੋਂ ਇੱਕ ਦਲ ਬਦਲੂ ਕੌਂਸਲਰ ਨੂੰ ਥਾਪੀ ਦੇਣ ਦੇ ਚਰਚੇ ਹਨ। ‌ਬਹਰਹਾਲ ! ਨਗਰ ਕੌਂਸਲ ਦੀ ਕੁਰਸੀ ਦੇ ਮਾਮਲੇ ‘ਚ ਲੋਕਾਂ ਲਈ ਇੱਕ ਹੋਰ ਦਿਲਚਸਪ ਗੇਮ ਹੋਣ ਜਾ ਰਹੀ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੰਸਪੈਕਟਰ ਕਹਿੰਦਾ…ਯੋਗਤਾ ਦੀ ਗੱਲ ਛੱਡੋ, ਸੁਸਾਇਟੀ ਦਾ ਕੰਮ ਆਉਂਦਾ ਦੇਖੋ.. ਸ਼ਹਿਣਾ ’ਚ ਸੇਲਜਮੈਨ ਦੀ ਨਿਯੁਕਤੀ ‘ਤੇ ਉੱਥੇ ਸਵਾਲ

Next Post

ਮਿਲ ਗਈ ਜ਼ਮਾਨਤ : ‘AAP’ ਦੇ ਵੱਡੇ ਆਗੂ ਨੂੰ ਵੱਡੀ ਰਾਹਤ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਮਿਲ ਗਈ ਜ਼ਮਾਨਤ : 'AAP' ਦੇ ਵੱਡੇ ਆਗੂ ਨੂੰ ਵੱਡੀ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend