Gee 98News

ਮਿਲ ਗਈ ਜ਼ਮਾਨਤ : ‘AAP’ ਦੇ ਵੱਡੇ ਆਗੂ ਨੂੰ ਵੱਡੀ ਰਾਹਤ

ਚੰਡੀਗੜ੍ਹ, 9 ਅਗਸਤ, Gee98 news service
-ਆਮ ਆਦਮੀ ਪਾਰਟੀ ਲਈ ਇਹ ਸੁੱਖਦ ਖਬਰ ਹੈ। ‌ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਇਸ ਮਾਮਲੇ ਵਿੱਚ ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਿਸੋਦੀਆ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਮਾਮਲੇ ਵਿੱਚ 10-10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਮਨੀਸ਼ ਸਿਸੋਦੀਆ ਨੇ ਇੱਕ ਤੋਂ ਵੱਧ ਵਾਰ ਜ਼ਮਾਨਤ ਲਈ ਯਤਨ ਕੀਤਾ ਪ੍ਰੰਤੂ ਉਨਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।‌ ਉਹਨਾਂ ਵੱਲੋਂ ਜ਼ਮਾਨਤ ਲੈਣ ਲਈ ਨਵੀਂ ਕੋਸ਼ਿਸ਼ ਦੌਰਾਨ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

error: Content is protected !!