Gee 98News

ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ,12 ਅਗਸਤ, Gee98 news service
-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਰੀਬ ਸੱਤ ਮਹੀਨੇ ਪਹਿਲਾਂ ਦਿੱਤੇ ਆਪਣੇ ਇੱਕ ਹੁਕਮ ਨੂੰ ਪਲਟਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਸਕਦੀ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਇੱਕ ਪਟੀਸ਼ਨ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ ਜਿਸਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਡੇਰਾ ਮੁਖੀ ਨੂੰ ਪੈਰੋਲ ਨਾ ਦੇਣ ਸਬੰਧੀ ਹਰਿਆਣਾ ਸਰਕਾਰ ਨੂੰ ਹੁਕਮ ਜਾਰੀ ਕੀਤੇ ਸਨ ਪ੍ਰੰਤੂ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਹੁਕਮ ਦਿੱਤੇ ਹਨ ਕਿ ਹਰਿਆਣਾ ਸਰਕਾਰ ਚੰਗੇ ਆਚਰਣ ਕੈਦੀ (ਆਰਜ਼ੀ ਰਿਹਾਈ) ਐਕਟ, 2022 ਦੇ ਤਹਿਤ ਪੈਰੋਲ ਦੇ ਸਕਦੀ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਡਿਵੀਜ਼ਨ ਬੈਂਚ ਨੇ ਇਹ ਹੁਕਮ ਦਿੱਤੇ। ‌

error: Content is protected !!