Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟੋਲ ਟੈਕਸ ‘ਤੇ ਫੜੇ ਗਏ ਨਕਲੀ ਕਿਸਾਨ…ਟੋਲ ਟੈਕਸ ਤੋਂ ਬਚਣ ਲਈ ਕਿਸਾਨ ਜਥੇਬੰਦੀਆਂ ਦੇ ਬਣ ਰਹੇ ਨੇ ਨਕਲੀ ਕਾਰਡ

Nirmal Pandori by Nirmal Pandori
08/14/2024
in ਪੰਜਾਬ
Reading Time: 1 min read
A A
0
ਟੋਲ ਟੈਕਸ ‘ਤੇ ਫੜੇ ਗਏ ਨਕਲੀ ਕਿਸਾਨ…ਟੋਲ ਟੈਕਸ ਤੋਂ ਬਚਣ ਲਈ ਕਿਸਾਨ ਜਥੇਬੰਦੀਆਂ ਦੇ ਬਣ ਰਹੇ ਨੇ ਨਕਲੀ ਕਾਰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਅਗਸਤ, Gee98 news service
-ਨਕਲੀ ਅਫ਼ਸਰ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਖ਼ਬਰਾਂ ਤਾਂ ਅਕਸਰ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਹੁਣ ਅਜਿਹੇ ਠੱਗਾਂ ਦੀ ਪੈੜ ਵਿੱਚ ਪੈੜ ਧਰਦੇ ਹੋਏ ਕੁਝ ਚਲਾਕ ਲੋਕਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਕਲੀ ਅਹੁਦੇਦਾਰ ਬਣ ਕੇ ਟੋਲ ਪਲਾਜਿਆਂ ਦੇ ਪ੍ਰਬੰਧਕਾਂ ਦੀਆਂ ਅੱਖਾਂ ਵਿੱਚ ਧੂੜ ਪਾਈ ਜਾ ਰਹੀ ਹੈ। ਅਜਿਹਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਮੁੱਲਾਂਪੁਰ ਦੇ ਨਜ਼ਦੀਕ ਪਿੰਡ ਚੌਂਕੀਮਾਨ ਦੇ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਦੇ ਨਕਲੀ ਅਡੈਂਟੀ ਕਾਰਡ ਫੜੇ ਗਏ। ਦੱਸ ਦੇਈਏ ਕਿ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਕਾਰਡ ਬਣਾ ਕੇ ਦਿੱਤੇ ਹੋਏ ਹਨ ਜਿਨਾਂ ‘ਤੇ ਉਹ ਬਿਨਾਂ ਟੋਲ ਟੈਕਸ ਦਿੱਤੇ ਲੰਘ ਸਕਦੇ ਹਨ। ਇਸ ਸਹੂਲਤ ਦਾ ਫਾਇਦਾ ਉਠਾਉਣ ਲਈ ਕੁਝ ਚਲਾਕ ਲੋਕਾਂ ਨੇ ਕਿਸਾਨ ਜਥੇਬੰਦੀਆਂ ਦੇ ਨਕਲੀ ਅਹੁਦੇਦਾਰਾਂ ਦੇ ਕਾਰਡ ਬਣਾ ਲਏ। ਚੌਂਕੀਮਾਨ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੇ ਕੁਝ ਅਜਿਹੇ ਕਾਰਡ ਵੱਡੀ ਗਿਣਤੀ ਵਿੱਚ ਫੜੇ ਵੀ ਹਨ। ਇਸ ਸਬੰਧੀ ਟੋਲ ਪ੍ਰਬੰਧਕਾਂ ਨੇ ਦੱਸਿਆ ਕਿ ਜਦੋਂ ਟੋਲ ਪਲਾਜ਼ਾ ਦੀ ਵੀਆਈਪੀ ਲੇਨ ਵਿੱਚੋਂ ਲੰਘਣ ਵਾਲੀਆਂ ਵੀਆਈਪੀ ਗੱਡੀਆਂ ਦੀ ਗਿਣਤੀ ਦੇ ਅੰਕੜੇ ਸਾਹਮਣੇ ਆਏ ਤਾਂ ਇਸ ‘ਤੇ ਪ੍ਰਬੰਧਕਾਂ ਨੂੰ ਹੈਰਾਨੀ ਹੋਈ ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਵੀਆਈਪੀ ਲੇਨ ਵਿੱਚ ਗੱਡੀਆਂ ਚੈੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪ੍ਰਬੰਧਕਾਂ ਨੇ ਕਿਸਾਨ ਕਾਰਡਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਹੈਰਾਨੀ ਉਦੋਂ ਹੋਈ ਜਦੋਂ ਦੋ-ਤਿੰਨ ਦਿਨਾਂ ‘ਚ ਹੀ ਨਕਲੀ ਕਾਰਡਾਂ ਦਾ ਟੋਲ ‘ਤੇ ਢੇਰ ਲੱਗ ਗਿਆ। ਟੋਲ ਪ੍ਰਬੰਧਕਾਂ ਵੱਲੋਂ ਫੜੇ ਗਏ ਇਨ੍ਹਾਂ ਕਾਰਡਾਂ ‘ਚ ਕਈ ਕਿਸਾਨ ਜਥੇਬੰਦੀਆਂ ਦੇ ਨਾਂ ਤੱਕ ਨਹੀਂ ਸੁਣੇ ਹੋਏ। ਕੁਝ ਲੋਕਾਂ ਨੇ ਤਾਂ ਆਪੋ-ਆਪਣੇ ਪਿੰਡ ਦੇ ਨਾਂ ‘ਤੇ ਭਾਰਤੀ ਕਿਸਾਨ ਯੂਨੀਅਨਾਂ ਬਣਾ ਲਈਆਂ ਹਨ। ਇਹ ਪਤਾ ਵੀ ਇਨ੍ਹਾਂ ਕਬਜ਼ੇ ‘ਚ ਲਏ ਗਏ ਕਾਰਡਾਂ ਤੋਂ ਲੱਗਿਆ ਹੈ। ਇਨ੍ਹਾਂ ਕਾਰਡਾਂ ‘ਤੇ ਲੱਗੀਆਂ ਫੋਟੋਆਂ ਵਾਲੇ ਵਿਅਕਤੀ ਕਿਸੇ ਪਾਸਿਓਂ ਕਿਸਾਨ ਵੀ ਨਹੀ ਲੱਗਦੇ। ਟੋਲ ਪ੍ਰਬੰਧਕਾਂ ਨੇ ਟੋਲ ਪਲਾਜ਼ਾ ‘ਤੇ ਇੱਕ ਬੋਰਡ ਲਗਾ ਦਿੱਤਾ ਜਿਸ :ਤੇ ਲਿਖਿਆ ਹੋਇਆ ਹੈ ਕਿ ਵੀਆਈਪੀ ਲੇਨ ਤੋਂ ਇਲਾਵਾ ਹੋਰ ਕਿਸੇ ਲੇਨ ਵਿੱਚੋਂ ਕਿਸਾਨ ਕਾਰਡ ਵਾਲੇ ਵਾਹਨ ਨਹੀਂ ਲੰਘ ਸਕਦੇ। ‌ ਚੌਕੀਮਾਨ ਟੋਲ ਕੰਪਨੀ ਦੇ ਮੈਨੇਜਰ ਅਜੇ ਸਿੰਘ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਨਕਲੀ ਕਿਸਾਨ ਕਾਰਡਾਂ ਦਾ ਫੜਿਆ ਜਾਣਾ ਬਹੁਤ ਕੁਝ ਬਿਆਨ ਕਰਦਾ ਹੈ ਜਿਸ ਕਰਕੇ ਬੋਰਡ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਅਸਲੀ’ ਕਿਸਾਨਾਂ ਨਾਲ ਉਹ ਸਤਿਕਾਰ ਕਰ ਰਹੇ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਵੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ ਵਰਕਰਾਂ ਨੂੰ ਗੱਡੀਆਂ ਉੱਪਰ ਜਥੇਬੰਦੀ ਦੇ ਝੰਡੇ ਲਗਾ ਕੇ ਰੱਖਣ ਲਈ ਕਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੌਣ ਲਹਿਰਾਏਗਾ ਦਿੱਲੀ ਵਿੱਚ ਝੰਡਾ…AAP ਸਰਕਾਰ ਤੇ ਉਪ ਰਾਜਪਾਲ ‘ਚ ਖੜਾ ਹੋਇਆ ਵਿਵਾਦ

Next Post

ਅਕਾਲੀ ਦਲ ਨੂੰ ਵੱਡਾ ਝਟਕਾ..MLA ਨੇ ਛੱਡ ਦਿੱਤੀ ਪਾਰਟੀ… AAP ‘ਚ ਸ਼ਾਮਿਲ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਅਕਾਲੀ ਦਲ ਨੂੰ ਵੱਡਾ ਝਟਕਾ..MLA ਨੇ ਛੱਡ ਦਿੱਤੀ ਪਾਰਟੀ… AAP ‘ਚ ਸ਼ਾਮਿਲ

ਅਕਾਲੀ ਦਲ ਨੂੰ ਵੱਡਾ ਝਟਕਾ..MLA ਨੇ ਛੱਡ ਦਿੱਤੀ ਪਾਰਟੀ… AAP 'ਚ ਸ਼ਾਮਿਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend