Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ…ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ

Nirmal Pandori by Nirmal Pandori
08/14/2024
in ਪੰਜਾਬ
Reading Time: 1 min read
A A
0
ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ…ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੜ੍ਹੋ…ਪੰਜਾਬ ਮੰਤਰੀ ਮੰਡਲ ਦੇ ਕੁਝ ਹੋਰ ਅਹਿਮ ਫੈਸਲੇ

ਚੰਡੀਗੜ੍ਹ,14 ਅਗਸਤ, Gee98 news service
-ਪੰਜਾਬ ‘ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨੀ ਦੇ ਚਾਹਵਾਨਾਂ ਨੂੰ ਅਜੇ ਹੋਰ ਉਡੀਕ ਕਰਨੀ ਪੈ ਸਕਦੀ ਹੈ। ਪੰਜਾਬ ਮੰਤਰੀ ਮੰਡਲ ਨੇ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ-ਸੀਮਾ ਇੱਕ ਸਾਲ ਤੋਂ ਵਧਾ ਕੇ ਹੋਰ ਦੋ ਸਾਲ ਭਾਵ 26 ਜੁਲਾਈ, 2025 ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਜੇਕਰ ਇਨ੍ਹਾਂ ਮਾਰਕੀਟ ਕਮੇਟੀਆਂ ਦਾ ਇਸ ਵਧੇ ਹੋਏ ਸਮੇਂ ਵਿੱਚ ਮੁੜ ਗਠਨ ਨਹੀਂ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੇ ਪੁਨਰਗਠਨ ਤੱਕ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਪ੍ਰਸ਼ਾਸਕ ਵੱਲੋਂ ਇਨ੍ਹਾਂ ਕਮੇਟੀਆਂ ਦਾ ਕੰਮ ਦੇਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਬਦਲਣ ਤੋਂ ਬਾਅਦ ਸਰਕਾਰ ਨੇ ਮਾਰਕੀਟ ਕਮੇਟੀਆਂ ਭੰਗ ਕਰ ਦਿੱਤੀਆਂ ਸਨ ਇਹਨਾਂ ਵਿੱਚੋਂ ਕੁਝ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਗਏ ਹਨ ਪ੍ਰੰਤੂ ਕੁਝ ਮਾਰਕੀਟ ਕਮੇਟੀਆਂ ਦਾ ਕੰਮਕਾਜ ਪ੍ਰਸ਼ਾਸਕ ਹੀ ਚਲਾ ਰਹੇ ਹਨ। ਇਹਨਾਂ ਕਮੇਟੀਆਂ ਦੇ ਚੇਅਰਮੈਨ ਬਣਨ ਦੇ ਦਾਅਵੇਦਾਰਾਂ ਨੂੰ ਉਡੀਕ ਹੈ ਕਿ ਊਠ ਦਾ ਬੁੱਲ੍ਹ ਕਦੋਂ ਡਿੱਗੇਗਾ ਪ੍ਰੰਤੂ ਸਰਕਾਰ ਦੇ ਉਕਤ ਫੈਸਲੇ ਤੋਂ ਲੱਗਦਾ ਹੈ ਕਿ ਸਰਕਾਰ ਅਜੇ ਮਾਰਕੀਟ ਕਮੇਟੀਆਂ ਦੇ ਪੁਨਰਗਠਨ ਦੇ ਮੂਡ ਵਿੱਚ ਨਹੀਂ ਹੈ। ‌ਇਸ ਤੋਂ ਇਲਾਵਾ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਵਿੱਚ ਸਬ ਡਿਵੀਜ਼ਨਲ ਇੰਜਨੀਅਰ ਦੀਆਂ ਤਿੰਨ ਅਸਾਮੀਆਂ ਖ਼ਤਮ ਕਰਕੇ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਦੀ ਸਹਿਮਤੀ ਵੀ ਦੇ ਦਿੱਤੀ ਹੈ, ਜੋ ਮਾਲ ਵਿਭਾਗ ਤੋਂ ਡੈਪੂਟੇਸ਼ਨ ‘ਤੇ ਭਰੀਆਂ ਜਾਣਗੀਆਂ। ਇਹ ਤਹਿਸੀਲਦਾਰ ਵਿਭਾਗ ਦੀਆਂ ਵੱਖ-ਵੱਖ ਸੰਪਤੀਆਂ ਦੀ ਰਾਖੀ, ਅਦਾਲਤ ਵਿੱਚ ਜ਼ਮੀਨ ਨਾਲ ਸਬੰਧਤ ਕੇਸ ਲੜਨ, ਨਿੱਜੀ ਵਿਅਕਤੀਆਂ ਵੱਲੋਂ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ, ਮਾਲੀਏ ਨਾਲ ਸਬੰਧਤ ਮਾਮਲੇ, ਵੱਖ-ਵੱਖ ਪ੍ਰਾਜੈਕਟਾਂ ਲਈ ਜ਼ਮੀਨ ਗ੍ਰਹਿਣ ਸਬੰਧੀ ਮਾਮਲਿਆਂ ਨੂੰ ਨਿਪਟਾਉਣਗੇ, ਜ਼ਮੀਨ ਗ੍ਰਹਿਣ ਕਰਨ ਸਬੰਧੀ ਐਵਾਰਡਾਂ ਦੇ ਐਲਾਨ ਨਾਲ ਸਬੰਧਤ ਮਾਮਲੇ ਅਤੇ ਜ਼ਮੀਨ ਗ੍ਰਹਿਣ ਤੇ ਐਵਾਰਡਾਂ ਦੇ ਐਲਾਨ ਦਰਮਿਆਨ ਵਿਵਾਦਾਂ ਦੇ ਨਿਬੇੜੇ ਆਦਿ ਨਾਲ ਸਬੰਧਤ ਮਾਮਲਿਆਂ ਨੂੰ ਦੇਖਣਗੇ। ਇੱਕ ਹੋਰ ਹੈ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੰਤਰੀ ਮੰਡਲ ਨੇ ਗੈਰ-ਜੰਗਲਾਤ ਵਾਲੀ ਸਰਕਾਰੀ ਤੇ ਜਨਤਕ ਜ਼ਮੀਨ-2024 ਲਈ ਰੁੱਖ ਸੰਭਾਲ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਦਾ 83 ਫੀਸਦੀ ਖੇਤਰ ਖੇਤੀ ਹੇਠ ਹੈ। ਪੰਜਾਬ ਵਿੱਚ ਜੰਗਲਾਤ ਅਤੇ ਰੁੱਖਾਂ ਹੇਠ ਕੁੱਲ 5.92 ਫੀਸਦੀ ਇਲਾਕਾ ਹੈ ਤੇ ਪੰਜਾਬ ਸਰਕਾਰ ਨੇ ਸਾਲ 2030 ਤੱਕ ਇਹ ਰਕਬਾ ਵਧਾ ਕੇ 7.5 ਫੀਸਦੀ ਕਰਨ ਦਾ ਟੀਚਾ ਮਿੱਥਿਆ ਹੈ। ਇਸ ਨੀਤੀ ਦਾ ਮੁੱਖ ਉਦੇਸ਼ ਗੈਰ-ਜੰਗਲਾਤ ਵਾਲੀ ਸਰਕਾਰ ਅਤੇ ਜਨਤਕ ਜ਼ਮੀਨ ਵਿੱਚ ਖੜ੍ਹੇ ਰੁੱਖਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨਾ ਹੈ ਤੇ ਬੂਟੇ ਲਾ ਕੇ ਵਾਤਾਵਰਣ ਦੇ ਨੁਕਸਾਨ ਦੀ ਭਰਪਾਈ ਲਈ ਢੁਕਵੀਂ ਵਿਵਸਥਾ ਮੁਹੱਈਆ ਕਰਨਾ ਹੈ।ਇਸ ਨੀਤੀ ਮੁਤਾਬਕ ਸਬੰਧਤ ਵਿਭਾਗ ਆਪਣੀ ਜ਼ਮੀਨ ਵਿੱਚ ਖੜ੍ਹੇ ਰੁੱਖਾਂ ਦਾ ਅੰਕੜਾ ਤਿਆਰ ਕਰੇਗਾ ਤੇ ਇਨ੍ਹਾਂ ਨੂੰ ਬਚਾਉਣ ਲਈ ਆਨਲਾਈਨ ਪੋਰਟਲ/ਮੋਬਾਈਲ ਐਪ ਰਾਹੀਂ ਦਸਤਾਵੇਜ਼ੀ ਰੱਖਿਆ ਜਾਵੇਗਾ। ਇਹ ਨੀਤੀ ਸੂਬਾ ਸਰਕਾਰ ਦੇ ਵਿਭਾਗਾਂ, ਸਾਰੀਆਂ ਸਰਕਾਰੀ ਸੰਸਥਾਵਾਂ, ਸਥਾਨਕ ਸਰਕਾਰਾਂ ਤੇ ਪੰਚਾਇਤੀ ਜ਼ਮੀਨ ਵਿੱਚ ਗੈਰ-ਜੰਗਲਾਤ ਵਾਲੀ ਸਾਰੀ ਜ਼ਮੀਨ ਉਤੇ ਲਾਗੂ ਰਹੇਗੀ। ਇਸ ਫੈਸਲੇ ਮੁਤਾਬਕ ਰੁੱਖਾਂ ਨੂੰ ਵੱਢਣ ਜਾਂ ਨਵੇਂ ਬੂਟੇ ਲਾਉਣ ਬਾਰੇ ਫੈਸਲਾ ਇਸ ਸਬੰਧੀ ਸਬ-ਡਵੀਜ਼ਨ/ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਬਣੀਆਂ ਕਮੇਟੀਆਂ ਵੱਲੋਂ ਲਿਆ ਜਾਵੇਗਾ। ਇਸ ਨੀਤੀ ਨਾਲ ਬੂਟਿਆਂ ਤੋਂ ਕੁਝ ਮਾਲੀਆ ਵੀ ਪੈਦਾ ਹੋਵੇਗਾ ਅਤੇ ਸੂਬੇ ਭਰ ਵਿੱਚ ਖਾਸ ਕਰਕੇ ਸ਼ਹਿਰੀ ਖੇਤਰਾਂ ਵਿੱਚ ਹਰਿਆਲੀ ਨੂੰ ਮਹਿਫੂਜ਼ ਰੱਖਣ ਵੀ ਮਦਦ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ

Next Post

ਵੱਡੀ ਖ਼ਬਰ ‌: ਵਿਨੇਸ਼ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦਿੱਤੇ ਜਾਣ ਦੀ ਅਪੀਲ ‘ਤੇ ਖੇਡਾਂ ਦੀ ਸਰਬਉੱਚ ਅਦਾਲਤ ਨੇ ਸੁਣਾ ਦਿੱਤਾ ਫੈਸਲਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਵੱਡੀ ਖ਼ਬਰ ‌: ਵਿਨੇਸ਼ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦਿੱਤੇ ਜਾਣ ਦੀ ਅਪੀਲ ‘ਤੇ ਖੇਡਾਂ ਦੀ ਸਰਬਉੱਚ ਅਦਾਲਤ ਨੇ ਸੁਣਾ ਦਿੱਤਾ ਫੈਸਲਾ

ਵੱਡੀ ਖ਼ਬਰ ‌: ਵਿਨੇਸ਼ ਫੋਗਾਟ ਵੱਲੋਂ ਚਾਂਦੀ ਦਾ ਮੈਡਲ ਦਿੱਤੇ ਜਾਣ ਦੀ ਅਪੀਲ 'ਤੇ ਖੇਡਾਂ ਦੀ ਸਰਬਉੱਚ ਅਦਾਲਤ ਨੇ ਸੁਣਾ ਦਿੱਤਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend