Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਤੰਤਰਤਾ ਦਿਵਸ ਸਮਾਗਮ ‌: ਮਹਿਲ ਕਲਾਂ ਵਿਖੇ ਪਰੇਡ ਕਮਾਂਡਰ ਦਾ ਸਨਮਾਨ ਕਰਨਾ ਹੀ ਭੁੱਲ ਗਿਆ ਪ੍ਰਸ਼ਾਸਨ…ਸਨਮਾਨਿਤ ਸ਼ਖਸ਼ੀਅਤਾਂ ਦੀ ਸੂਚੀ ਵੀ ਬਣੀ ਚਰਚਾ ਦਾ ਵਿਸ਼ਾ

Nirmal Pandori by Nirmal Pandori
08/15/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸੁਤੰਤਰਤਾ ਦਿਵਸ ਸਮਾਗਮ ‌: ਮਹਿਲ ਕਲਾਂ ਵਿਖੇ ਪਰੇਡ ਕਮਾਂਡਰ ਦਾ ਸਨਮਾਨ ਕਰਨਾ ਹੀ ਭੁੱਲ ਗਿਆ ਪ੍ਰਸ਼ਾਸਨ…ਸਨਮਾਨਿਤ ਸ਼ਖਸ਼ੀਅਤਾਂ ਦੀ ਸੂਚੀ ਵੀ ਬਣੀ ਚਰਚਾ ਦਾ ਵਿਸ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਅਗਸਤ, (ਨਿਰਮਲ ਸਿੰਘ ਪੰਡੋਰੀ)-

-ਸੁਤੰਤਰਤਾ ਦਿਵਸ ਮੌਕੇ ਮਹਿਲ ਕਲਾਂ ਵਿਖੇ ਸਬ ਡਿਵੀਜ਼ਨਲ ਪੱਧਰ ਦੇ ਸਮਾਗਮ ਵਿੱਚ ਸਨਮਾਨਿਤ ਸ਼ਖਸੀਅਤਾਂ ਦੀ ਸੂਚੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸੁਤੰਤਰਤਾ ਦਿਵਸ ਸਬੰਧੀ ਮਹਿਲ ਕਲਾਂ ਸਬ ਡਿਵੀਜ਼ਨ ਪੱਧਰ ਦਾ ਸਮਾਗਮ ਦਾਣਾ ਮੰਡੀ ਮਹਿਲ ਵਿਖੇ ਮਹਿਲ ਕਲਾਂ ਵਿਖੇ ਕਰਵਾਇਆ ਗਿਆ ਸੀ। ‌ ਦੱਸ ਦੇਈਏ ਕਿ ਇਸ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੀ ਸੂਚੀ ‘ਤੇ ਸਮਾਗਮ ਦੀ ਸਮਾਪਤੀ ਤੋਂ ਤੁਰੰਤ ਬਾਅਦ ਪੰਡਾਲ ਤੋਂ ਬਾਹਰ ਘੁਸਰ-ਮੁਸਰ ਹੁੰਦੀ ਦੇਖੀ ਗਈ। ਇੱਕ ਸਰਕਾਰੀ ਵਿਭਾਗ ਦੇ ਕਰਮਚਾਰੀ ਨੂੰ ਸਨਮਾਨਿਤ ਕੀਤਾ ਗਿਆ ਤਾਂ ਉਸੇ ਵਿਭਾਗ ਦੇ ਕੁਝ ਕਰਮਚਾਰੀ ਇਸ ‘ਤੇ ਇਤਰਾਜ਼ ਕਰਦੇ ਵੇਖੇ ਗਏ। ਸਭ ਤੋਂ ਵੱਡੀ ਹੈਰਾਨੀ ਅਤੇ ਚਰਚਾ ਦੀ ਗੱਲ ਰਹੀ ਕਿ ਮਹਿਲ ਕਲਾਂ ਸੁਤੰਤਰਤਾ ਦਿਵਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਅਤੇ ਮੁੱਖ ਮਹਿਮਾਨ ਜੀ ਨੂੰ ਸਲਾਮੀ ਦੇਣ ਵਾਲੇ ਪਰੇਡ ਕਮਾਂਡਰ ਨੂੰ ਹੀ ਸਨਮਾਨਿਤ ਨਹੀਂ ਕੀਤਾ ਗਿਆ। ਮੌਕੇ ‘ਤੇ ਹਾਜ਼ਰ ਇੱਕ ਪੁਲਿਸ ਕਰਮਚਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਟਿੱਪਣੀ ਕੀਤੀ ਕਿ ਇਹ ਪਰੇਡ ਦੀ ਰਸਮ ਦੀ ਤੌਹੀਨ ਹੈ ਕਿਉਂਕਿ ਸੁਤੰਤਰਤਾ ਦਿਵਸ ਅਤੇ ਗਣਤੰਤਰਤਾ ਦਿਵਸ ਵਿੱਚ ਜ਼ਿਲ੍ਹਾ,ਸਬ ਡਿਵੀਜ਼ਨ ਪੱਧਰੀ ਸਮਾਗਮਾਂ ‘ਚ ਪਰੇਡ ਕਮਾਂਡਰ ਦਾ ਸਨਮਾਨ ਤਾਂ ਕੀਤਾ ਹੀ ਜਾਂਦਾ ਹੈ। ਇੱਕ ਹੋਰ ਸਰਕਾਰੀ ਵਿਭਾਗ ਨੇ ਆਪਣੇ ਦੋ ਕਰਮਚਾਰੀਆਂ ਦਾ ਨਾਮ ਨਿਯਮਾਂ ਅਨੁਸਾਰ ਪ੍ਰਸ਼ਾਸਨ ਨੂੰ ਦਿੱਤਾ ਸੀ ਪਰੰਤੂ ਦੋਵਾਂ ਵਿੱਚੋਂ ਇੱਕ ਦੀ ਵੀ ਚੋਣ ਨਹੀਂ ਕੀਤੀ ਗਈ ਜਦ ਕਿ ਦੋਵੇਂ ਕਰਮਚਾਰੀਆਂ ਦਾ ਕੰਮ ਸਲਾਘਾਯੋਗ ਰਿਹਾ ਹੈ। ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਰਹਿੰਦੇ ਹਨ ਪ੍ਰੰਤੂ ਇਸ ਸਮਾਗਮ ਵਿੱਚ ਸਾਰੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਵੀ ਹਾਜ਼ਰ ਨਹੀਂ ਸਨ, ਇਸ ਸਬੰਧੀ ਘੁਸਰ ਮੁਸਰ ਹੋ ਰਹੀ ਸੀ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਠੀਕ ਤਰੀਕੇ ਨਾਲ ਸੁਨੇਹੇ ਹੀ ਨਹੀਂ ਲਗਾਏ ਜਾਂਦੇ। ਮਹਿਲ ਕਲਾਂ ਦੇ ਸਬ ਡਿਵੀਜ਼ਨਲ ਪੱਧਰ ਦੇ ਸੁਤੰਤਰਤਾ ਦਿਵਸ ਨਾਲ ਜੁੜਿਆ ਇੱਕ ਪੱਖ ਇਹ ਵੀ ਸਾਹਮਣੇ ਆਇਆ ਕਿ ਸਬ ਡਿਵੀਜ਼ਨ ਦੇ ਪਿੰਡਾਂ ‘ਚ ਨੈਸ਼ਨਲ ਅਤੇ ਸਟੇਟ ਪੱਧਰ ‘ਤੇ ਖੇਡਾਂ ਤੇ ਪੜ੍ਹਾਈ ਦੇ ਖੇਤਰ ‘ਚ ਮਾਅਰਕਾ ਮਾਰਨ ਵਾਲੇ ਕਈ ਬੱਚੇ ਹਨ ਜਿਨਾਂ ਦੀ ਹੌਸਲਾ ਅਫਜ਼ਾਈ ਲਈ ਅਜਿਹੇ ਸਮਾਗਮਾਂ ਵਿੱਚ ਸਨਮਾਨ ਕੀਤਾ ਜਾਣਾ ਬਣਦਾ ਹੈ ਪ੍ਰੰਤੂ ਇਹਨਾਂ ਬੱਚਿਆਂ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ। ਇਸ ਸਬੰਧੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਪੰਡਾਲ ਤੋਂ ਬਾਹਰ ਜਦ ਤਹਿਸੀਲਦਾਰ ਮਹਿਲ ਕਲਾਂ ਸ੍ਰੀ ਰਜੇਸ਼ ਕੁਮਾਰ ਨਾਲ ਪੱਤਰਕਾਰਾਂ ਨੇ ਗੱਲ ਕੀਤੀ ਤਾਂ ਉਹਨਾਂ ਮੰਨਿਆ ਕਿ ਪਰੇਡ ਕਮਾਂਡਰ ਦਾ ਸਨਮਾਨ ਨਾ ਕੀਤੇ ਜਾਣਾ ਸਾਡੀ ਗਲਤੀ ਹੈ। ਸਨਮਾਨਿਤ ਸ਼ਖਸ਼ੀਅਤਾਂ ਦੀ ਸੂਚੀ ਤਿਆਰ ਕਰਨ ਸਬੰਧੀ ਜਦ ਤਹਿਸੀਲਦਾਰ ਨੂੰ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਇਹ ਐਸਡੀਐਮ ਸਾਹਿਬ ਕਰਦੇ ਹਨ ਭਾਵ ਕਿ ਹੋਈ ਕੁਤਾਹੀ ਦਾ ਜ਼ਿੰਮਾ ਤਹਿਸੀਲਦਾਰ ਨੇ ਸਭ ਦੇ ਸਾਹਮਣੇ ਐਸਡੀਐਮ ਦੇ ਸਿਰ ਮੜ ਦਿੱਤਾ। ਇਹ ਪਹਿਲੀ ਵਾਰ ਨਹੀਂ ਸਗੋਂ ਗਣਤੰਤਰਤਾ ਦਿਵਸ ਮੌਕੇ ਵੀ ਮਹਿਲ ਕਲਾਂ ਵਿਖੇ ਹੋਏ ਸਮਾਗਮ ਦੌਰਾਨ ਸਨਮਾਨਤ ਸ਼ਖਸੀਅਤਾਂ ਦੀ ਸੂਚੀ ਚਰਚਾ ਦਾ ਵਿਸ਼ਾ ਬਣੀ ਸੀ ਪ੍ਰੰਤੂ ਪ੍ਰਸ਼ਾਸਨ ਨੇ ਫਿਰ ਵੀ ਸਬਕ ਨਹੀਂ ਸਿੱਖਿਆ। ਮਹਿਲ ਕਲਾਂ ਦੇ ਸਬ ਡਿਵੀਜ਼ਨਲ ਪੱਧਰੀ ਸਤੰਤਰਤਾ ਦਿਵਸ ਦੇ ਸਮਾਗਮ ਵਿੱਚ ਸਮਾਗਮ ਦੀ ਮਹੱਤਤਾ ਦੇ ਬਰਾਬਰ ਅਨੁਸ਼ਾਸਨ ਦੀ ਘਾਟ ਵੀ ਦੇਖੀ ਗਈ। ਆਖ਼ਰ ! ਇਸ ਮਹੱਤਵਪੂਰਨ ਸਮਾਗਮ ਵਿੱਚ ਹੋਈਆਂ ਇਹਨਾਂ ਕੁਤਾਹੀਆਂ ਲਈ ਜ਼ਿੰਮੇਵਾਰ ਕੌਣ ਹੈ ਕਿਉਂਕਿ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਨਾਲ ਸੰਬੰਧਿਤ ਸਮਾਗਮ ਕੋਈ ਅਚਾਨਕ ਉਲੀਕੇ ਸਮਾਗਮ ਨਹੀਂ ਹੁੰਦੇ ਸਗੋਂ ਇਹਨਾਂ ਲਈ ਬਕਾਇਦਾ ਕਈ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਂਦੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਟਰਾਈਡੈਂਟ ਵੱਲੋਂ ਮੰਦਿਰ ਨੂੰ 21 ਕਰੋੜ ਦੀ ਦਾਨ ਰਾਸ਼ੀ ਦਿੱਤੀ ਗਈ

Next Post

ਬਰਨਾਲਾ ਦੇ ਵਿਦਿਅਕ ਅਦਾਰਿਆਂ ‘ਚ 16 ਅਗਸਤ ਦੀ ਛੁੱਟੀ ਦਾ ਐਲਾਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਬਰਨਾਲਾ ਦੇ ਵਿਦਿਅਕ ਅਦਾਰਿਆਂ 'ਚ 16 ਅਗਸਤ ਦੀ ਛੁੱਟੀ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend