Skip to main content

Gee 98News

…ਹੁਣ ਕਦੋਂ ਹੋਣਗੀਆਂ ਪੰਜਾਬ ‘ਚ ਵਿਧਾਨ ਸਭਾ ਦੀਆਂ ਖਾਲੀ ਸੀਟਾਂ ਦੀਆਂ ਜ਼ਿਮਨੀ ਚੋਣਾਂ…ਪੜ੍ਹੋ ਖ਼ਬਰ

ਚੰਡੀਗੜ੍ਹ,16 ਅਗਸਤ, Gee98 News service
-ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ ਤੇ ਕਸ਼ਮੀਰ ਦੀਆਂ 90 ਸੀਟਾਂ ਲਈ ਚੋਣਾਂ ਤਿੰਨ ਪੜਾਵਾਂ 18 ਤੇ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ‌ ਇਸੇ ਤਰ੍ਹਾਂ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਚੋਣਾਂ 1 ਅਕਤੂਬਰ ਨੂੰ ਹੋਣਗੀਆਂ। ਦੋਵੇਂ ਸੂਬਿਆਂ ਦੀਆਂ ਚੋਣਾਂ ਦਾ ਨਤੀਜਾ 4 ਅਕਤੂਬਰ ਨੂੰ ਇਕੱਠਾ ਹੀ ਐਲਾਨ ਕੀਤਾ ਜਾਵੇਗਾ। ਦੂਜੇ ਪਾਸੇ ਉਮੀਦ ਕੀਤੀ ਜਾ ਰਹੀ ਸੀ ਕਿ ਪੰਜਾਬ ਦੀਆਂ ਚਾਰ ਸੀਟਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਵੀ ਹਰਿਆਣਾ ਤੇ ਜੰਮੂ ਦੀਆਂ ਚੋਣਾਂ ਨਾਲ ਹੀ ਅੱਜ ਹੋ ਜਾਵੇਗਾ ਪਰੰਤੂ ਚੋਣ ਕਮਿਸ਼ਨ ਨੇ ਅਜਿਹਾ ਨਹੀਂ ਕੀਤਾ। ‌ਹੁਣ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀਆਂ ਜ਼ਿਮਨੀ ਚੋਣਾਂ ਮਹਾਰਾਸ਼ਟਰ ਤੇ ਝਾਰਖੰਡ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਕਰਵਾਈਆਂ ਜਾ ਸਕਦੀਆਂ ਹਨ। ਦੱਸ ਦੇਈਏ ਕਿ ਮਹਾਂਰਾਸ਼ਟਰ ਦੀਆਂ ਚੋਣਾਂ 26 ਨਵੰਬਰ ਤੱਕ ਹੋਣੀਆਂ ਹਨ,ਜਿਨ੍ਹਾਂ ਦਾ ਐਲਾਨ ਅਕਤੂਬਰ ਦੇ ਦੂਜੇ ਹਫਤੇ ਤੱਕ ਹੋਣ ਦੀ ਸੰਭਾਵਨਾ ਹੈ।

error: Content is protected !!