Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਪੱਤਰਕਾਰਾਂ ਨੇ ਧਰਨੇ ਦੀ ਧਮਕੀ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ ‘ਚ ਉੱਡੇ

Nirmal Pandori by Nirmal Pandori
08/17/2024
in ਪੰਜਾਬ
Reading Time: 1 min read
A A
0
…ਜਦੋਂ ਪੱਤਰਕਾਰਾਂ ਨੇ ਧਰਨੇ ਦੀ ਧਮਕੀ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ ‘ਚ ਉੱਡੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਗਸਤ,( ਨਿਰਮਲ ਸਿੰਘ ਪੰਡੋਰੀ )-
-ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਬਰਨਾਲਾ ਵਿਖੇ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ਵਿਖੇ ਅੱਜ ਬਰਨਾਲਾ ਜ਼ਿਲ੍ਹੇ ਦੇ ਪੱਤਰਕਾਰਾਂ ਤੇ ਪ੍ਰਸ਼ਾਸਨ ਦੇ ਵਿਚਕਾਰ ਖੜਕ ਪਈ। ਸਮਾਗਮ ਦੇ ਸੁਰੱਖਿਆ ਗੇਟ ‘ਤੇ ਜਦੋਂ ਪੱਤਰਕਾਰਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਤਾਂ ਪੱਤਰਕਾਰਾਂ ਨੇ ਮੌਕੇ ‘ਤੇ ਹੀ ਐਕਸ਼ਨ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਜਿਸ ਤੋਂ ਬਾਅਦ ‌ ਉੱਥੇ ਹੋਰ ਪੱਤਰਕਾਰ ਦੀ ਇਕੱਠੇ ਹੋਣੇ ਸ਼ੁਰੂ ਹੋ ਗਏ। ‌ ਮੌਕੇ ‘ਤੇ ਹਾਜ਼ਰ ਸੁਰੱਖਿਆ ਮੁਲਾਜ਼ਮਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਦੇ ਉੱਚ ਅਧਿਕਾਰੀਆਂ ਦਾ ਹੁਕਮ ਹੈ ਕਿ ਸਮਾਗਮ ਦੇ ਅੰਦਰ ਸਿਰਫ ਪੀਲੇ ਅਤੇ ਗੁਲਾਬੀ ਕਾਰਡ ਹੋਲਡਰ ਪੱਤਰਕਾਰ ਹੀ ਜਾ ਸਕਦੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਨਾਂ ਕਿਸੇ ਕਾਰਨ ਤੋਂ ਇਸ ਵਾਰ ਬਹੁਤੇ ਪੱਤਰਕਾਰਾਂ ਦੇ ਪੀਲੇ ਕਾਰਡ ਕੱਟ ਦਿੱਤੇ ਹਨ ਜਿਸ ਕਰਕੇ ਪੱਤਰਕਾਰਾਂ ਵਿੱਚ ਪਹਿਲਾਂ ਹੀ ਰੋਸ ਹੈ। ‌ ਦਰਅਸਲ ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਕੁਝ ਸਮਾਂ ਤੋਂ ਵੀਆਈਪੀ ਸਮਾਗਮਾਂ ਵਿੱਚ ਸਿਰਫ ਪੀਲੇ ਅਤੇ ਗੁਲਾਮੀ ਕਾਰਡ ਹੋਲਡਰ ਪੱਤਰਕਾਰਾਂ ਦੀ ਐਂਟਰੀ ਦੇ ਹੁਕਮਾਂ ਤੋਂ ਪੱਤਰਕਾਰ ਪਹਿਲਾਂ ਹੀ ਖ਼ਫ਼ਾ ਸਨ ਅਤੇ ਅੱਜ ਜਦੋਂ ਮੁੱਖ ਮੰਤਰੀ ਦੇ ਸਮਾਗਮ ਵਿੱਚ ਵੀ ਅਜਿਹੇ ਹੁਕਮ ਜਾਰੀ ਕੀਤੇ ਗਏ ਤਾਂ ਪੱਤਰਕਾਰਾਂ ਦੇ ਮਨਾਂ ਚ ਭੜਕ ਰਹੀ ਰੋਸ ਦੀ ਚਿੰਗਾੜੀ ਭਾਂਬੜ ਬਣ ਗਈ ਅਤੇ ਮੌਕੇ ‘ਤੇ ਹੀ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਜਿਸ ਦੀ ਭਿਣਕ ਜਦ ਪ੍ਰਸ਼ਾਸਨ ਨੂੰ ਲੱਗੀ ਤਾਂ ਭਾਜੜ ਪੈ ਗਈ। ‌ ਇਸ ਮੌਕੇ ਹਾਜ਼ਰ ਸੀਨੀਅਰ ਪੱਤਰਕਾਰ ਜਗਸੀਰ ਸਿੰਘ ਸੰਧੂ ਅਤੇ ਬਘੇਲ ਸਿੰਘ ਧਾਲੀਵਾਲ ਨੇ ਕਿਹਾ ਕਿ ਕਤਲ ਅਤੇ ਬਲਾਤਕਾਰ ਦੇ ਸੰਗੀਨ ਦੋਸ਼ਾਂ ਵਿੱਚ ਘਿਰੇ ਲੀਡਰ ਐਮਐਲਏ ਅਤੇ ਐਮਪੀ ਦੀ ਚੋਣ ਲੜ ਸਕਦੇ ਹਨ ਪਰੰਤੂ ਬਿਨਾਂ ਕਿਸੇ ਕਾਰਨ ਤੋਂ ਪੱਤਰਕਾਰਾਂ ਨੂੰ ਪੀਲੇ ਗੁਲਾਬੀ ਕਾਰਡ ਜਾਰੀ ਨਹੀਂ ਕੀਤੇ ਜਾ ਰਹੇ। ਉਹਨਾਂ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦੀਆ ਭਿ੍ਸ਼ਟਾਚਾਰ ਦੇ ਦੋਸ਼ਾਂ ਵਿੱਚ ਲੰਮਾ ਸਮਾਂ ਤਿਹਾੜ ਜੇਲ ਵਿੱਚ ਬੰਦ ਹੋਣ ਦੇ ਬਾਵਜੂਦ ਆਪਣੇ ਆਹੁਦਿਆਂ ‘ਤੇ ਬਣੇ ਰਹਿ ਸਕਦੇ ਹਨ,ਤਾਂ ਫਿਰ ਪੱਤਰਕਾਰਾਂ ‘ਤੇ ਸਰਕਾਰਾਂ ਵੱਲੋਂ ਪਾਏ ਝੂਠੇ ਪਰਚਿਆਂ ਕਾਰਨ ਉਹਨਾਂ ਦੇ ਪੀਲੇ ਕਾਰਡ ਬਨਣ ‘ਤੇ ਪਾਬੰਦੀ ਕਿਉਂ ਹੈ? ਸੀਨੀਅਰ ਪੱਤਰਕਾਰਾਂ ਨੇ ਕਿਹਾ ਕਿ ਜਦ ਸਥਾਨਕ ਪ੍ਰਸ਼ਾਸਨ ਨੇ ਆਪਣੀਆਂ ਪ੍ਰਾਪਤੀਆਂ ਦੱਸਣੀਆਂ ਹੁੰਦੀਆਂ ਹਨ ਤਾਂ ਹਰ ਪੱਤਰਕਾਰ ਨੂੰ ਬੁਲਾਇਆ ਜਾਂਦਾ ਹੈ ਪ੍ਰੰਤੂ ਅਜਿਹੇ ਵੀਆਈਪੀ ਸਮਾਗਮਾਂ ‘ਚ ਬੇਤੁਕੇ ਹੁਕਮ ਚਾੜੇ ਜਾਂਦੇ ਹਨ ਜਿਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਜਦ ਪੱਤਰਕਾਰਾਂ ਨੇ ਦਰੀਆਂ ਵਿਛਾ ਕੇ ਬੈਠਣ ਦਾ ਮਨ ਬਣਾ ਲਿਆ ਤੇ ਆਪਣੇ ਸਾਥੀ ਪੱਤਰਕਾਰਾਂ ਨੂੰ ਦਰੀਆਂ ਲਿਆਉਣ ਲਈ ਕਿਹਾ ਤਾਂ ਇਸ ਦੀ ਭਿਣਕ ਪੁਲਿਸ ਪ੍ਰਸ਼ਾਸਨ ਨੂੰ ਪਈ ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੇ ਡੀਐਸਪੀ ਸਤਬੀਰ ਸਿੰਘ ਅਤੇ ਸੀਆਈਏ ਇੰਚਾਰਜ ਬਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਸ਼ਾਂਤ ਕੀਤਾ ਅਤੇ ਮੁੱਖ ਮੰਤਰੀ ਦੇ ਸਮਾਗਮ ਵਿੱਚ ਲੈ ਕੇ ਗਏ। ਪੱਤਰਕਾਰਾਂ ਵੱਲੋਂ ਧਰਨੇ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ ਵਿੱਚ ਉੱਡ ਗਏ। ਇਸ ਮੌਕੇ ਹਾਜ਼ਰ ਪੱਤਰਕਾਰਾਂ ਨੇ ਫੈਸਲਾ ਕੀਤਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੱਤਰਕਾਰਾਂ ਦੇ ਖ਼ਿਲਾਫ਼ ਧਾਰਨ ਕੀਤੇ ਵਤੀਰੇ ਸਬੰਧੀ ਦਿੱਤਾ ਜਾਵੇਗਾ ਜੇਕਰ ਫਿਰ ਵੀ ਕੋਈ ਫਰਕ ਨਾ ਪਿਆ ਤਾਂ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ ਕਲਮ ਦੀ ਤਾਕਤ ਦਾ ਅਹਿਸਾਸ ਕਰਵਾਇਆ ਜਾਵੇਗਾ।
ਫੋਟੋ ਕੈਪਸ਼ਨ- ਮੁੱਖ ਮੰਤਰੀ ਦੇ ਸਮਾਗਮ ਚੈਕਿੰਗ ਗੇਟ ‘ਤੇ ਪੱਤਰਕਾਰ ਤੇ ਪੁਲਿਸ ਪ੍ਰਸ਼ਾਸਨ ਆਹਮੋ ਸਾਹਮਣੇ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰੱਖੜੀ ਮੌਕੇ ਵੀ “ਭੈਣਾਂ” ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਮੁੱਖ ਮੰਤਰੀ ਨੇ….!

Next Post

ਸਾਵਧਾਨ ! ਜ਼ਮਾਨਤ ਮਿਲਣ ਤੋਂ ਬਾਅਦ ਜਸ਼ਨ ਮਨਾਉਣ ਵਾਲਿਆਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਟਕਾ

ਸਾਵਧਾਨ ! ਜ਼ਮਾਨਤ ਮਿਲਣ ਤੋਂ ਬਾਅਦ ਜਸ਼ਨ ਮਨਾਉਣ ਵਾਲਿਆਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend