Gee 98News

ਬਰਨਾਲਾ ਜ਼ਿਲ੍ਹੇ ਵਿੱਚ 20 ਅਗਸਤ ਦੀ ਛੁੱਟੀ ਹੋਵੇਗੀ…ਪੜ੍ਹੋ ਖ਼ਬਰ

ਬਰਨਾਲਾ,19 ਅਗਸਤ, ਨਿਰਮਲ ਸਿੰਘ ਪੰਡੋਰੀ-
-ਬਰਨਾਲਾ ਜਿਲੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ 20 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ। ‌ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿੱਚ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ‌ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਸਰਕਾਰੀ, ਅਰਧ ਸਰਕਾਰੀ ਵਿਦਿਅਕ ਅਦਾਰੇ, ਦਫਤਰ, ਬੈਂਕਾਂ ਆਦਿ ਬੰਦ ਰਹਿਣਗੇ। ਇਨਾਂ ਜਾਰੀ ਹੁਕਮਾਂ ਅਨੁਸਾਰ ਜਿਹੜੇ ਵਿਦਿਅਕ ਅਦਾਰਿਆਂ (ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ) ਦੇ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ ਜਦਕਿ ਬਾਕੀ ਸਾਰੇ ਸਰਕਾਰੀ ਅਦਾਰਿਆਂ ਵਿੱਚ 20 ਅਗਸਤ ਨੂੰ ਛੁੱਟੀ ਹੋਵੇਗੀ। ‌

error: Content is protected !!