Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਮੁੱਦਾ ਭਖਿਆ… MP ਡਾਕਟਰ ਗਾਂਧੀ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ

Nirmal Pandori by Nirmal Pandori
08/21/2024
in ਪੰਜਾਬ
Reading Time: 1 min read
A A
0
ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਮੁੱਦਾ ਭਖਿਆ… MP ਡਾਕਟਰ ਗਾਂਧੀ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਗਸਤ, Gee98 News service
-ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰੀ ਦੇਣ ਦੇ ਫੈਸਲੇ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਮਾਮਲੇ ‘ਤੇ ਜਿੱਥੇ ਇੱਕ ਪਾਸੇ ਪਹਿਲਾਂ ਹੀ ਜਨਤਕ ਜਥੇਬੰਦੀਆਂ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ ਉਥੇ ਹੁਣ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਵੀ ਉਠਾਉਣਗੇ ਅਤੇ ਜੇਕਰ ਇਹਨਾਂ ਕਾਲਜਾਂ ਨੂੰ ਉਕਤ ਸ਼੍ਰੇਣੀ ਵਿੱਚੋਂ ਬਾਹਰ ਨਾ ਕੱਢਿਆ ਤਾਂ ਉਹ ਕਾਂਗਰਸ ਦੇ ਭਰਾਤਰੀ ਜਥੇਬੰਦੀਆਂ ਸਮੇਤ ਸੂਬੇ ਵਿੱਚ ਵੱਡਾ ਅੰਦੋਲਨ ਸ਼ੁਰੂ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਐੱਸਸੀਡੀ ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਕਾਲਜ ਲੜਕੀਆਂ ਲੁਧਿਆਣਾ, ਐਸਆਰ ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ, ਸਰਕਾਰੀ ਕਾਲਜ ਮੁਹਾਲੀ, ਸਰਕਾਰੀ ਕਾਲਜ ਮਾਲੇਰਕੋਟਲਾ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਖ਼ੁਦਮੁਖਤਿਆਰ ਕਰਨ ਦੀ ਤਜਵੀਜ਼ ਹੈ, ਜੇ ਇਹ ਤਜਵੀਜ਼ ਪਾਸ ਹੋ ਜਾਂਦੀ ਹੈ ਤਾਂ ਇਨ੍ਹਾਂ ਸਰਕਾਰੀ ਕਾਲਜਾਂ ਦੀਆਂ ਫੀਸਾਂ ਕਈ ਗੁਣਾ ਵਧ ਜਾਣਗੀਆਂ। ਡਾ. ਗਾਂਧੀ ਨੇ ਕਿਹਾ ਕਿ ਸਰਕਾਰ ਸਿੱਖਿਆ ਨੂੰ ਗ਼ਰੀਬਾਂ ਤੋਂ ਦੂਰ ਕਰ ਰਹੀ ਹੈ ਕਿਉਂਕਿ ਇਨ੍ਹਾਂ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਬਹੁਤ ਸਸਤੀ ਹੈ ਜਦਕਿ ਪ੍ਰਾਈਵੇਟ ਕਾਲਜਾਂ ਵਿਚ ਫ਼ੀਸਾਂ ਬਹੁਤ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਗੌਰਮਿੰਟ ਮੈਡੀਕਲ ਕਾਲਜ ਵਿਚ ਫ਼ੀਸ 50 ਹਜ਼ਾਰ ਰੁਪਏ ਹੈ ਤੇ ਪ੍ਰਾਈਵੇਟ ਕਾਲਜਾਂ ਵਿੱਚ ਇਹ ਫ਼ੀਸ 50 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਜੇ ਇਹ ਕਾਲਜ ਖ਼ੁਦਮੁਖ਼ਤਿਆਰ ਹੋ ਗਏ ਤਾਂ ਅਚਾਨਕ ਫ਼ੀਸਾਂ ਵਿਚ ਵਾਧਾ ਹੋ ਜਾਵੇਗਾ ਤੇ ਅਧਿਆਪਕ ਸਟਾਫ਼ ਵੀ ਨਵਾਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ, ਹੁਸ਼ਿਆਰਪੁਰ ਜਾਂ ਕੁੜੀਆਂ ਦਾ ਕਾਲਜ ਪਟਿਆਲਾ ਤੇ ਮਹਿੰਦਰਾ ਕਾਲਜ ਪਟਿਆਲਾ ਗ਼ਰੀਬ ਬੱਚਿਆਂ ਲਈ ਵਰਦਾਨ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੀਆਂ ਕੁੜੀਆਂ ਪੜ੍ਹਦੀਆਂ ਹਨ ਜੋ ਵੱਡੇ ਮੁਕਾਮ ਹਾਸਲ ਕਰ ਰਹੀਆਂ ਹਨ। ਜੇ ਇਹ ਕਾਲਜ ਖ਼ੁਦਮੁਖ਼ਤਿਆਰ ਹੋ ਜਾਂਦੇ ਹਨ ਤਾਂ ਪਿੰਡਾਂ ਦੇ ਗ਼ਰੀਬਾਂ ਦੀਆਂ ਕੁੜੀਆਂ ਲਈ ਸਿੱਖਿਆ ਮਹਿੰਗੀ ਹੋ ਜਾਵੇਗੀ ਜੋ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਉਹ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਦੇ ਹਨ ਅਤੇ ਇਹ ਮਾਮਲਾ ਦੇਸ਼ ਦੀ ਸੰਸਦ ਵਿਚ ਉਭਾਰਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ CM ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਨੇ ਮੰਗੀ ਮਾਫ਼ੀ…ਪਰਮਜੀਤ ਸਰਨਾ ਦਾ ਖ਼ੁਲਾਸਾ

Next Post

ਗਾਂਧੀ ਆਰੀਆ ਸਕੂਲ ਦੀ ਵਿਦਿਆਰਥਣ ਨੇ ਵੇਟ ਲਿਫਟਿੰਗ ‘ਚ ਸਟੇਟ ਪੱਧਰ ‘ਤੇ ਜਿੱਤਿਆ ਕਾਂਸੇ ਦਾ ਤਗਮਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਗਾਂਧੀ ਆਰੀਆ ਸਕੂਲ ਦੀ ਵਿਦਿਆਰਥਣ ਨੇ ਵੇਟ ਲਿਫਟਿੰਗ ‘ਚ ਸਟੇਟ ਪੱਧਰ ‘ਤੇ ਜਿੱਤਿਆ ਕਾਂਸੇ ਦਾ ਤਗਮਾ

ਗਾਂਧੀ ਆਰੀਆ ਸਕੂਲ ਦੀ ਵਿਦਿਆਰਥਣ ਨੇ ਵੇਟ ਲਿਫਟਿੰਗ 'ਚ ਸਟੇਟ ਪੱਧਰ 'ਤੇ ਜਿੱਤਿਆ ਕਾਂਸੇ ਦਾ ਤਗਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend