Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP MLA ਦੀ ਪਤਨੀ ਨੇ ਇੱਕ NRI ‘ਤੇ ਲਗਾਏ ਜਬਰਦਸਤੀ ਸਰੀਰਕ ਸੰਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼…ਮਾਮਲਾ ਦਰਜ

Nirmal Pandori by Nirmal Pandori
08/22/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਦੇ 128 ਅਧਿਆਪਕਾਂ ‘ਤੇ FIR ਦਰਜ…ਪੜ੍ਹੋ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਨੇ ਇੱਕ NRI ਉੱਪਰ ਜ਼ਬਰਦਸਤੀ ਸਰੀਰਿਕ ਸੰਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਹਨ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਵਿਧਾਇਕ ਪਠਾਣਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ਤੋਂ ਬਾਅਦ ਲੁਧਿਆਣਾ ਜ਼ਿਲ੍ਹੇ ਦੀ ਸੁਧਾਰ ਪੁਲਿਸ ਨੇ ਐਨਆਰਆਈ ਨਛੱਤਰ ਸਿੰਘ ਦੇ ਖਿਲਾਫ ਨਵੇਂ ਭਾਰਤੀ ਕਾਨੂੰਨ ਦੀ ਧਾਰਾ 75 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਨਛੱਤਰ ਸਿੰਘ ਇਸ ਵੇਲੇ ਕੈਨੇਡਾ ਵਿੱਚ ਹੈ ਪਰ ਜਿਸ ਵੇਲੇ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਉਹ ਉਸ ਵੇਲੇ ਪੰਜਾਬ ਵਿੱਚ ਸੀ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਗੁਰਪ੍ਰੀਤ ਕੌਰ ਵਾਸੀ ਪਿੰਡ ਸਹੌਲੀ ਨੇੜੇ ਸੁਧਾਰ ਜ਼ਿਲ੍ਹਾ ਲੁਧਿਆਣਾ ਨੇ ਕਿਹਾ ਕਿ ਉਹ ਸੁਧਾਰ ਦੇ ਘੁਮਾਣ ਚੌਕ ਵਿੱਚ ਸਥਿਤ ਨਛੱਤਰ ਸਿੰਘ ਦੀ ਕੋਠੀ ਵਿੱਚ ਰਹਿ ਕੇ ਸਾਂਭ-ਸੰਭਾਲ ਕਰਦੀ ਹੈ। ਉਸ ਨੇ ਦਾਅਵਾ ਕੀਤਾ ਕਿ ਨਛੱਤਰ ਸਿੰਘ ਨੇ ਖ਼ੁਦ ਹੀ ਉਸ ਨੂੰ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸੌਂਪੀ ਸੀ ਪਰ ਬਾਅਦ ਵਿੱਚ ਉਹ ਬੁਰੀ ਨਜ਼ਰ ਰੱਖਣ ਲੱਗ ਪਿਆ ਸੀ। ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਉਸ ਨੇ ਨਛੱਤਰ ਸਿੰਘ ਦੇ ਪੁੱਤਰ ਸੰਦੀਪ ਸਿੰਘ ਨੂੰ ਇਸ ਬਾਰੇ ਸਭ ਕੁਝ ਦੱਸ ਦਿੱਤਾ ਸੀ। ਗੁਰਪ੍ਰੀਤ ਕੌਰ ਅਨੁਸਾਰ 13 ਮਈ ਨੂੰ ਨਛੱਤਰ ਸਿੰਘ ਨੇ ਸ਼ਾਮ ਕਰੀਬ 5 ਵਜੇ ਕੋਠੀ ਵਿੱਚ ਆ ਕੇ ਉਸ ‘ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ ਸੀ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਕੋਲ ਫੋਟੋ ਅਤੇ ਵੀਡੀਓ ਮੌਜੂਦ ਹਨ ਜੋ ਉਹ ਲੋੜ ਪੈਣ ‘ਤੇ ਪੇਸ਼ ਕਰੇਗੀ। ਗੁਰਪ੍ਰੀਤ ਕੌਰ ਅਨੁਸਾਰ ਨਛੱਤਰ ਸਿੰਘ ਦਾ ਆਪਣੇ ਭਤੀਜੇ ਨਾਲ ਇਸ ਕੋਠੀ ਬਾਰੇ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ, ਉਸਨੇ ਇਸ ਕੇਸ ਦੀ ਪੈਰਵੀ ਲਈ ਨਛੱਤਰ ਸਿੰਘ ਵੱਲੋਂ ਦਿੱਤਾ ਗਿਆ ਮੁਖ਼ਤਿਆਰਨਾਮਾ ਹੋਣ ਦਾ ਵੀ ਦਾਅਵਾ ਕੀਤਾ ਹੈ। ਆਪ ਐਮਐਲਏ ਦੀ ਪਤਨੀ ਗੁਰਪ੍ਰੀਤ ਵੱਲੋਂ ਐਨਆਰਆਈ ‘ਤੇ ਲਗਾਏ ਦੋਸ਼ਾਂ ਦੀ ਸੱਚਾਈ ਤਾਂ ਪੁਲਿਸ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਵੇਗੀ ਪਰੰਤੂ ਲੋਕ ਚਰਚਾ ਕਰ ਰਹੇ ਹਨ ਕਿ ਇਹ ਜਗਰਾਉਂ ਦੀ ਵਿਧਾਇਕ ਵੱਲੋਂ ਇੱਕ NRI ਦੀ ਕੋਠੀ ‘ਤੇ ਕਬਜ਼ੇ ਦੀ ਕਹਾਣੀ ਵਰਗੀ ਹੀ ਇੱਕ ਹੋਰ ਕਹਾਣੀ ਹੈ।

ਇਸ ਮਾਮਲੇ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੇਰਾ ਨਾਂ ਉਸ ਔਰਤ ਨਾਲ ਨਾ ਜੋੜਿਆ ਜਾਵੇ,ਮੇਰਾ ਤਾਂ ਆਪ ਉਸ ਔਰਤ ਨਾਲ ਕੇਸ ਚੱਲ ਰਿਹਾ ਹੈ, ਜੋ ਜਿਵੇਂ ਕਰੇਗਾ ਉਹ ਉਵੇਂ ਹੀ ਭਰੇਗਾ। ਦੂਜੇ ਪਾਸੇ ਐਨਆਰਆਈ ਨਛੱਤਰ ਸਿੰਘ ਨੇ ਇਹਨਾਂ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਇਹ ਸਾਰੇ ਦੋਸਤ ਝੂਠੇ ਹਨ ਅਤੇ ਰਾਜਨੀਤਕ ਤਾਕਤ ਨਾਲ ਆਪਣੀ ਕੋਠੀ ‘ਤੇ ਕਬਜ਼ੇ ਦੀ ਖੇਡ ਹੈ। ਨਛੱਤਰ ਸਿੰਘ ਨੇ ਕਿਹਾ ਕਿ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਰਾਏਕੋਟ ਤੋਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਖ਼ੁਦ ਮਿਲ ਕੇ ਸਾਰੀ ਜਾਣਕਾਰੀ ਦਿੱਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਪੰਜਾਬ ਵਾਪਸ ਆਉਣ ਤੋਂ ਰੋਕਣ ਲਈ ਇਹ ਸਭ ਕੀਤਾ ਜਾ ਰਿਹਾ ਹੈ। ਨਛੱਤਰ ਸਿੰਘ ਨੇ ਪੁਲੀਸ ਦੇ ਉੱਚ-ਅਧਿਕਾਰੀਆਂ ਅਤੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਲਾਜ ਲਈ ਸਾਰਾ ਕੁਝ ਵਿਕ ਗਿਆ… ਤੇ ਹੁਣ ਬਜ਼ੁਰਗ ਮਾਪਿਆਂ ਨੇ ਇਕਲੌਤੇ ਪੁੱਤਰ ਲਈ ਮੰਗੀ ਇੱਛਾ ਮੌਤ…!

Next Post

ਬਰਨਾਲਾ ਦੇ ਕੌਂਸਲਰਾਂ ਦੀ ਧੜਕਣ ਤੇਜ਼…ਫੈਸਲੇ ਦਾ ਦਿਨ ਆ ਗਿਆ ਨੇੜੇ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਹਵਸੀ ਅਧਿਆਪਕ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ…ਕੀਤਾ 50 ਹਜ਼ਾਰ ਰੁਪਏ ਜੁਰਮਾਨਾ

ਬਰਨਾਲਾ ਦੇ ਕੌਂਸਲਰਾਂ ਦੀ ਧੜਕਣ ਤੇਜ਼…ਫੈਸਲੇ ਦਾ ਦਿਨ ਆ ਗਿਆ ਨੇੜੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend