Gee 98News

ਵੱਡੀ ਖ਼ਬਰ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 24 ਅਗਸਤ, Gee98 news service
-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਸੁਰਿੰਦਰ ਸਿੰਘ ਉਮਰ 70 ਸਾਲ ਪਿੰਡ ਸਰਾਲਾ ਥਾਣਾ ਘਨੌਰ ਨੇ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਸੁਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਇਸ ਘਟਨਾ ਸਬੰਧੀ ਕਿਸਾਨ ਆਗੂ ਜਗਿੰਦਰ ਸਿੰਘ ਉਗਰਾਹਾਂ ਦਾ ਕੋਈ ਪੱਖ ਅਜੇ ਸਾਹਮਣੇ ਨਹੀਂ ਆਇਆ। ‌ ਮ੍ਰਿਤਕ ਸੁਰਿੰਦਰ ਸਿੰਘ ਵੱਲੋਂ 70 ਸਾਲ ਦੀ ਉਮਰ ‘ਚ ਕੀਤੀ ਆਤਮਹੱਤਿਆ ਬਾਰੇ ਵੀ ਅਜੇ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆ ਰਿਹਾ।

error: Content is protected !!