Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਹੁਣ ‘ਮਹਾਰਾਜਾ ਸਤੌਜ’ ਪੰਜਾਬ ਦੀ ਵਿਰਾਸਤੀ ਇਮਾਰਤ ਵਿੱਚ ਆਪਣਾ ਰੈਣ ਬਸੇਰਾ ਬਣਾਉਣਗੇ

Nirmal Pandori by Nirmal Pandori
08/27/2024
in ਪੰਜਾਬ
Reading Time: 1 min read
A A
0
…ਤੇ ਹੁਣ ‘ਮਹਾਰਾਜਾ ਸਤੌਜ’ ਪੰਜਾਬ ਦੀ ਵਿਰਾਸਤੀ ਇਮਾਰਤ ਵਿੱਚ ਆਪਣਾ ਰੈਣ ਬਸੇਰਾ ਬਣਾਉਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਗਸਤ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਜਲੰਧਰ ਵਿਚਲੀ ਰਿਹਾਇਸ਼ ਦੀ ਜਗ੍ਹਾ ਬਦਲਣ ਦਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਮੌਜੂਦਾ ਜਗ੍ਹਾ ਨੂੰ ਬਦਲ ਕੇ ਕਿਸੇ ਨਵੀਂ ਜਗ੍ਹਾ ‘ਤੇ ਜਲੰਧਰ ਵਿੱਚ ਹੀ ਰਹਿਣਗੇ। ਸੂਤਰਾਂ ਅਨੁਸਾਰ ਜਿਹੜੀ ਕੋਠੀ ਵਿੱਚ ਜਲੰਧਰ ਮੁੱਖ ਮੰਤਰੀ ਹੁਣ ਰਹਿ ਰਹੇ ਹਨ ਉਹ ਉਹਨਾਂ ਨੂੰ ਪਸੰਦ ਨਹੀਂ ਆਈ ਅਤੇ ਪ੍ਰਸ਼ਾਸਨ ਨੇ ਮੁੱਖ ਮੰਤਰੀ ਲਈ ਇੱਕ ਨਵੀਂ ਜਗ੍ਹਾ ਦੇਖੀ ਹੈ। ਮੁੱਖ ਮੰਤਰੀ ਜੀ ਹੁਣ ਸ਼ਹਿਰ ਦੀ ਪੁਰਾਣੀ ਬਾਰਾਂਦਰੀ ਇਲਾਕੇ ਵਿੱਚ ਮਕਾਨ ਨੰਬਰ 1 ਵਿੱਚ ਰਹਿਣਗੇ ਜੋ ਲੱਗਭੱਗ 176 ਸਾਲ ਪੁਰਾਣਾ ਹੈ। ਇਹ ਵਿਸ਼ਾਲ ਕੋਠੀ ਕਰੀਬ 11 ਏਕੜ ਵਿੱਚ ਬਣੀ ਹੋਈ ਹੈ। ਅਸਲ ਵਿਚ ਜਲੰਧਰ ਡਿਵੀਜ਼ਨ ਦੇ ਪਹਿਲੇ ਬ੍ਰਿਟਿਸ਼ ਕਮਿਸ਼ਨਰ ਸਰ ਜੌਹਨ ਲਾਰੈਂਸ 1848 ਵਿੱਚ ਇਸ ਘਰ ਵਿਚ ਰਹਿਣ ਲਈ ਆਏ ਸਨ। ਉਦੋਂ ਤੱਕ ਇਹ ਜਲੰਧਰ ਦੇ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਹਿੱਸਾ ਸੀ। ਇਹ ਵਿਲੱਖਣ ਨਾਨਕਸ਼ਾਹੀ ਇੱਟਾਂ ਅਤੇ ਚੂਨੇ ਦੇ ਪੱਥਰ ਨਾਲ ਬਣਾਇਆ ਗਿਆ ਸੀ, ਜੋ ਉਸ ਸਮੇਂ ਦੀ ਪ੍ਰਚਲਿਤ ਇਮਾਰਤ ਸਮੱਗਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸਰਕਾਰੀ ਘਰ ਨੂੰ ਕਈ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਘਰ ਵਿੱਚ ਚਾਰ ਡਰਾਇੰਗ ਰੂਮ, ਚਾਰ ਬੈੱਡਰੂਮ, ਤਿੰਨ ਦਫਤਰੀ ਕਮਰੇ, ਇੱਕ ਬਾਹਰੀ ਬੰਦ ਵਰਾਂਡਾ ਤੇ ਸਹਾਇਕ ਸਟਾਫ ਲਈ ਇੱਕ ਦੋ ਕਮਰਿਆਂ ਵਾਲਾ ਪਰਿਵਾਰਕ ਫਲੈਟ ਹੈ। ਇਸ ਵਾਰ ਸੀਐਮ ਮਾਨ ਲਈ ਜੋ ਘਰ ਤਿਆਰ ਕੀਤਾ ਜਾ ਰਿਹਾ ਹੈ ਉਹ ਸ਼ਹਿਰ ਦੇ ਬਿਲਕੁਲ ਵਿਚਕਾਰ ਹੈ। ਇਸ ਘਰ ਦੇ ਅਗਲੇ ਹਿੱਸੇ ਵਿੱਚ ਇੱਕ ਵੱਡਾ ਬਗੀਚਾ ਹੈ ਅਤੇ ਘਰ ਦਾ ਪਿਛਲਾ ਹਿੱਸਾ ਸ਼ਹਿਰ ਦੇ ਸਭ ਤੋਂ ਮਸ਼ਹੂਰ ਕਲੱਬ ਜਿਮਖਾਨਾ ਦੇ ਨਾਲ ਲਗਿਆ ਹੋਇਆ ਹੈ। PWD ਵਿਭਾਗ ਵੱਲੋਂ ਇਸ ਪੁਰਾਣੀ ਕੋਠੀ ਦੀ ਮੁਰੰਮਤ ਕੀਤੀ ਜਾ ਰਹੀ ਹੈ ਪ੍ਰੰਤੂ ਹੁਣ ਇੱਕ ਗੱਲ ਹੋਰ ਸਾਹਮਣੇ ਆਈ ਹੈ ਕਿ ਇਸ ਕੋਠੀ ਨੂੰ “ਵਿਰਾਸਤੀ ਦਰਜਾ” ਪ੍ਰਾਪਤ ਹੈ ਇਸ ਲਈ ਇਸ ਵਿੱਚ ਬਹੁਤੀਆਂ ਤਬਦੀਲੀਆਂ ਨਹੀਂ ਕੀਤੀਆਂ ਜਾ ਸਕਦੀਆਂ। PWD ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਵਿਰਾਸਤੀ ਕੋਠੀ ਵਿੱਚ ਬਹੁਤੀਆਂ ਤਬਦੀਲੀਆਂ ਇਸ ਕਰਕੇ ਨਹੀਂ ਕੀਤੀਆਂ ਜਾ ਸਕਦੀਆਂ ਕਿਉਂਕਿ ਇਹ ਨਿਯਮਾਂ ਦੇ ਉਲਟ ਹੋਵੇਗਾ ਅਤੇ ਜੇਕਰ ਅਜਿਹਾ ਕੀਤਾ ਜਾਵੇ ਤਾਂ ਕੋਈ ਵਿਵਾਦ ਵੀ ਖੜਾ ਹੋ ਸਕਦਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਇਸ ਜਗ੍ਹਾ ਵਿੱਚ ਰਹਿਣ ਦੇ ਫੈਸਲੇ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਕਿ ਭਗਵੰਤ ਮਾਨ ਜੀ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਵਿਰਾਸਤੀ ਜਗ੍ਹਾ ਹੈ ਤਾਂ ਇਸ ਨੂੰ ਉਹਨਾਂ ਨੇ ਰਹਿਣ ਲਈ ਕਿਉਂ ਚੁਣਿਆ ਤੇ ਇਸ ਵਿੱਚ ਭੰਨ ਤੋੜ ਕਿਉਂ ਕੀਤੀ ਜਾ ਰਹੀ ਹੈ। ਵਿਰੋਧੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਚਲਾਉਣ ਲਈ ਕਰਜ਼ੇ ‘ਤੇ ਕਰਜ਼ਾ ਚੁੱਕਿਆ ਜਾ ਰਿਹਾ ਦੂਜੇ ਪਾਸੇ ਆਪਣੀਆਂ ਸਹੂਲਤਾਂ ਲਈ ਮੁੱਖ ਮੰਤਰੀ ਤੇ ਮੰਤਰੀਆਂ, ਵਿਧਾਇਕਾਂ ਵੱਲੋਂ ਕਰੋੜਾਂ ਰੁਪਏ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਹਿਣ ਸਹਿਣ ਦੇ ਢੰਗ ਤਰੀਕਿਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਹੁਣ ਆਮ ਨਹੀਂ ਰਹੀ ਸਗੋਂ ਇਹ ਕੁਝ ਖਾਸ ਆਦਮੀਆਂ ਦੀ ਪਾਰਟੀ ਬਣ ਚੁੱਕੀ ਹੈ ਜਿਸ ਦੇ ਆਗੂ ਖਜ਼ਾਨੇ ਨੂੰ ਲੁੱਟਣ ਦੀ ਦੌੜ ਵਿੱਚ ਪਹਿਲੀਆਂ ਪਾਰਟੀਆਂ ਦੇ ਆਗੂਆਂ ਤੋਂ ਵੀ ਅੱਗੇ ਲੰਘਦੇ ਜਾ ਰਹੇ ਹਨ। ਬਹਰਹਾਲ ! ਇੱਕ ਵਿਰਾਸਤੀ ਦਰਜਾ ਪ੍ਰਾਪਤ ਇਮਾਰਤ ਵਿੱਚ ਰਹਿਣ ਲਈ ਉਸ ਦੀ ਭੰਨ ਤੋੜ ਕਰਨ ਕਰਕੇ ਮੁੱਖ ਮੰਤਰੀ ਨੂੰ ਸਵਾਲਾਂ ਦਾ ਸਾਹਮਣਾ ਤਾਂ ਕਰਨਾ ਹੀ ਪਵੇਗਾ। ਮੁੱਖ ਮੰਤਰੀ ਜੀ ਇਹਨਾਂ ਸਵਾਲਾਂ ਦਾ ਜਵਾਬ ਭਾਵੇਂ ਨਾ ਵੀ ਦੇਣ ਪ੍ਰੰਤੂ ਮੁੱਖ ਮੰਤਰੀ ਦੇ ਅਜਿਹੇ ਕੰਮਾਂ ਨਾਲ ਪੰਜਾਬ ਦੇ ਉਨਾਂ ਬੁੱਧੀਜੀਵੀਆਂ ਅਤੇ ਵੱਡੀ ਗਿਣਤੀ ਵਿੱਚ ਕੁਝ ਹੋਰ ਅਜਿਹੇ ਲੋਕਾਂ ਦੇ ਮਨਾਂ ਨੂੰ ਠੇਸ ਜ਼ਰੂਰ ਲੱਗੇਗੀ ਜਿਨਾਂ ਨੇ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਦੇ ਰਾਜੇ ਮਹਾਰਾਜਿਆਂ ਵਾਲੇ ਰਹਿਣ ਸਹਿਣ ਤੋਂ ਤੰਗ ਆ ਕੇ ਆਮ ਆਦਮੀਆਂ ਨੂੰ ਪੰਜਾਬ ਦੀ ਸੱਤਾ ‘ਤੇ ਬਿਠਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਪਰ ਹੁਣ ਇਹਨਾਂ ਆਮ ਆਦਮੀਆਂ ਦੇ ਰਹਿਣ ਸਹਿਣ ਦੇ ਤੌਰ ਤਰੀਕੇ ਵੀ ਨਵਾਬਾਂ ਵਾਲੇ ਬਣਦੇ ਜਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆ ਗਈ ਬਿੱਲੀ ਥੈਲਿਓ ਬਾਹਰ…ਡਿੰਪੀ ਢਿੱਲੋ ਨੇ ਕਿਉਂ ਛੱਡਿਆ ਅਕਾਲੀ ਦਲ…ਜਾਣੋ ਕਾਰਨ….!

Next Post

ਪੰਜਾਬ ‘ਚ NHAI ਪ੍ਰੋਜੈਕਟਾਂ ਲਈ ਜ਼ਮੀਨਾਂ ਨਾ ਮਿਲਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੰਜਾਬ ‘ਚ NHAI ਪ੍ਰੋਜੈਕਟਾਂ ਲਈ ਜ਼ਮੀਨਾਂ ਨਾ ਮਿਲਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ

ਪੰਜਾਬ 'ਚ NHAI ਪ੍ਰੋਜੈਕਟਾਂ ਲਈ ਜ਼ਮੀਨਾਂ ਨਾ ਮਿਲਣ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend