Gee 98News

ਸੁਖਬੀਰ ਬਾਦਲ ਹੋ ਗਏ ਪਾਸੇ….ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ

ਚੰਡੀਗੜ੍ਹ,29 ਅਗਸਤ, Gee98 news service
-ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬਾਗੀ ਅਕਾਲੀ ਆਗੂਆਂ ਦੀ ਸੁਖਬੀਰ ਸਿੰਘ ਬਾਦਲ ਸਬੰਧੀ ਦਿੱਤੀ ਸ਼ਿਕਾਇਤ ਦੇ ਫੈਸਲੇ ਤੋਂ ਇੱਕ ਦਿਨ ਪਹਿਲਾਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਗੀ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਸਬੰਧੀ ਇੱਕ ਸ਼ਿਕਾਇਤ ਪੱਤਰ ਦਿੱਤਾ ਸੀ ਜਿਸ ਉੱਪਰ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਫੈਸਲਾ ਲੈਣਗੇ ਪ੍ਰੰਤੂ ਇਸ ਤੋਂ ਪਹਿਲਾਂ ਹੀ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।

error: Content is protected !!