Gee 98News

…ਜਿਵੇਂ ਸਾਈਕਲ ਚਲਾਇਆ ਜਾਂਦਾ ਹੈ ਉਵੇਂ ਹੀ ਬਲਾਤਕਾਰ ਹੁੰਦਾ.. ਸਿਮਰਨਜੀਤ ਸਿੰਘ ਮਾਨ ਦੇ ਵਿਗੜੇ ਬੋਲ

ਚੰਡੀਗੜ੍ਹ 30 ਅਗਸਤ, Gee98 news service
-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਭਾਜਪਾ ਦੀ ਐਮਪੀ ਕੰਗਨਾ ਰਣੌਤ ਸਬੰਧੀ ਦਿੱਤੇ ਵਿਵਾਦਿਤ ਬਿਆਨ ਬਾਰੇ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ, ਜਿਨਾਂ ਵਿੱਚ ਸਰਦਾਰ ਮਾਨ ਦੇ ਕੰਗਣਾ ਰਨੌਤ ਸਬੰਧੀ ਬਿਆਨ ਨੂੰ ਸਮੁੱਚੀ ਔਰਤ ਜਾਤ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੇ ਹਾਲ ਹੀ ‘ਚ ਕਿਸਾਨ ਅੰਦੋਲਨ ‘ਤੇ ਵਿਵਾਦਿਤ ਬਿਆਨ ਦਿੱਤਾ ਸੀ। ਇਸ ਸਬੰਧੀ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੱਤਰਕਾਰਾਂ ਨੇ ਸਵਾਲ ਪੁੱਛੇ, ਜਿਸ ਦੇ ਜਵਾਬ ‘ਚ ਉਨ੍ਹਾਂ ਕੰਗਨਾ ਰਣੌਤ ‘ਤੇ ਅਸ਼ਲੀਲ ਟਿੱਪਣੀ ਕੀਤੀ।ਸਿਮਰਨਜੀਤ ਮਾਨ ਨੇ ਕਿਹਾ,”ਤੁਸੀਂ ਕੰਗਣਾ ਨੂੰ ਪੁੱਛ ਸਕਦੇ ਹੋ ਕਿ ਰੇਪ ਕਿਵੇਂ ਹੁੰਦਾ ਹੈ ਤਾਂ ਜੋ ਲੋਕਾਂ ਨੂੰ ਇਸ ਬਾਰੇ ਦੱਸਿਆ ਜਾ ਸਕੇ। ਉਨ੍ਹਾਂ (ਕੰਗਨਾ) ਨੂੰ ਬਹੁਤ ਅਨੁਭਵ ਹੈ। ਜਦੋਂ ਸਿਮਰਨਜੀਤ ਮਾਨ ਨੂੰ ਪੁੱਛਿਆ ਗਿਆ ਕਿ ਕੰਗਨਾ ਰਣੌਤ ਨੂੰ ਰੇਪ ਦਾ ਅਨੁਭਵ ਕਿਵੇਂ ਹੈ? ਜਵਾਬ ਵਿੱਚ ਮਾਨ ਨੇ ਕਿਹਾ, “ਜਿਵੇਂ ਤੁਸੀਂ ਸਾਈਕਲ ਚਲਾਉਂਦੇ ਹੋ ਤਾਂ ਤੁਹਾਨੂੰ ਸਾਈਕਲ ਚਲਾਉਣ ਦਾ ਤਜਰਬਾ ਹੋ ਜਾਂਦਾ ਹੈ। ਉਸ ਨੂੰ ਰੇਪ ਦਾ ਤਜਰਬਾ ਹੈ।” ਦੂਜੇ ਪਾਸੇ ਕੰਗਨਾ ਨੇ ਸਿਮਰਨਜੀਤ ਮਾਨ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਜਵਾਬੀ ਹਮਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਵਿਵਾਦਿਤ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸਿਮਰਨਜੀਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।ਕੰਗਨਾ ਰਣੌਤ ਨੇ ਸਿਮਰਨਜੀਤ ਦੀ ਮਾਨਸਿਕਤਾ ‘ਤੇ ਸਵਾਲ ਉਠਾਉਂਦਿਆਂ ਕਿਹਾ, ”ਅੱਜ ਇੱਕ ਸੀਨੀਅਰ ਸਿਆਸਤਦਾਨ ਨੇ ਰੇਪ ਦੀ ਤੁਲਨਾ ਸਾਈਕਲ ਚਲਾਉਣ ਨਾਲ ਕੀਤੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਰੇਪ ਅਤੇ ਮਨੋਰੰਜਨ ਲਈ ਔਰਤਾਂ ਖਿਲਾਫ਼ ਹਿੰਸਾ ,ਇਸ ਮਰਦ-ਪ੍ਰਧਾਨ ਦੇਸ਼ ਦੀ ਮਾਨਸਿਕਤਾ ‘ਚ ਇੰਨੀਆਂ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਹੈ”। ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ‘ਚ ਕਿਹਾ, “ਅਜਿਹਾ ਲੱਗਦਾ ਹੈ ਕਿ ਇਹ ਦੇਸ਼ ਕਦੇ ਵੀ ਰੇਪ ਨੂੰ ਮਾਮੂਲੀ ਸਮਝਣਾ ਬੰਦ ਨਹੀਂ ਕਰੇਗਾ। ਇਸ ਦਾ ਇਸਤੇਮਾਲ ਲਾਪਰਵਾਹੀ ਨਾਲ ਛੇੜਨ ਜਾਂ ਛੇੜਛਾੜ ਲਈ ਕੀਤਾ ਜਾਂਦਾ ਹੈ। ਕਿਸੇ ਵੀ ਔਰਤ ਦਾ ਮਜ਼ਾਕ ਉਡਾਓ, ਭਾਵੇਂ ਉਹ ਹਾਈ ਪ੍ਰੋਫਾਈਲ ਫਿਲਮ ਨਿਰਮਾਤਾ ਜਾਂ ਰਾਜਨੇਤਾ ਹੋਵੇ।”

error: Content is protected !!