Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੰਜਲੀ ਦੇ ਸ਼ਾਕਾਹਾਰੀ ਦੱਸ ਕੇ ਵੇਚੇ ਜਾ ਰਹੇ ਦਾਂਤ ਮੰਜਨ ‘ਚ ਮੱਛੀ ਦਾ ਅਰਕ…ਹਾਈਕੋਰਟ ‘ਚ ਪਟੀਸ਼ਨ ਦਾਇਰ…ਨੋਟਿਸ ਜਾਰੀ

Nirmal Pandori by Nirmal Pandori
08/31/2024
in ਪੰਜਾਬ
Reading Time: 1 min read
A A
0
ਪਤੰਜਲੀ ਦੇ ਸ਼ਾਕਾਹਾਰੀ ਦੱਸ ਕੇ ਵੇਚੇ ਜਾ ਰਹੇ ਦਾਂਤ ਮੰਜਨ ‘ਚ ਮੱਛੀ ਦਾ ਅਰਕ…ਹਾਈਕੋਰਟ ‘ਚ ਪਟੀਸ਼ਨ ਦਾਇਰ…ਨੋਟਿਸ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਅਗਸਤ, Gee98 news service

-ਯੋਗ ਗੁਰੂ ਰਾਮਦੇਵ ਦੀ ਫਰਮ ਪਤੰਜਲੀ ਦੇ ਉਤਪਾਦਾਂ ‘ਤੇ ਇੱਕ ਵਾਰ ਫੇਰ ਸਵਾਲ ਉੱਠਿਆ ਹੈ। ਪਤੰਜਲੀ ਦੇ ਟੁੱਥਪੇਸਟ “ਦਾਂਤ ਮੰਜਨ” ਸਬੰਧੀ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਦਾਅਵਾ ਕੀਤਾ ਕਿ ਪਤੰਜਲੀ ਦੇ ਟੂੱਥਪੇਸਟ ਦਾਂਤ ਮੰਜਨ ਵਿੱਚ ਮੱਛੀ ਦਾ ਅਰਕ ਹੈ। ਪਟੀਸ਼ਨ ਕਰਤਾ ਦੇ ਵਕੀਲ ਨੇ ਕਿਹਾ ਕਿ ਪਤੰਜਲੀ ਦੇ ਦੰਦਾਂ ਦੇ ਉਤਪਾਦਾਂ ਨੂੰ “ਹਰੀ ਬਿੰਦੀ” ਨਾਲ ਵੇਚਿਆ ਜਾ ਰਿਹਾ ਹੈ ਜੋ ਦਰਸਾਉਂਦਾ ਹੈ ਕਿ ਇਹ ਇੱਕ ਸ਼ਾਕਾਹਾਰੀ ਵਸਤੂ ਹੈ ਪਰ ਦੰਦਾਂ ਦੇ ਉਤਪਾਦ ਵਿੱਚ ਮੱਛੀ ਦਾ ਅਰਕ ਹੁੰਦਾ ਹੈ, ਜੋ ਕਿ ਮਾਸਾਹਾਰੀ ਹੈ। ਜਸਟਿਸ ਸੰਜੀਵ ਨਰੂਲਾ ਨੇ ਵਕੀਲ ਯਤਿਨ ਸ਼ਰਮਾ ਦੀ ਪਟੀਸ਼ਨ ‘ਤੇ ਕੇਂਦਰ, ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਦੇ ਨਾਲ-ਨਾਲ ਪਤੰਜਲੀ, ਦਿਵਿਆ ਫਾਰਮੇਸੀ, ਯੋਗ ਗੁਰੂ ਰਾਮਦੇਵ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਕਾਨੂੰਨ ਵਿੱਚ ਕਿਸੇ ਵੀ ਦਵਾਈ ਨੂੰ ਸ਼ਾਕਾਹਾਰੀ ਜਾਂ ਮਾਸਾਹਾਰੀ ਘੋਸ਼ਿਤ ਕਰਨ ਦੀ ਕੋਈ ਵਿਵਸਥਾ ਨਹੀਂ ਹੈ, ਪਰ ਦਿਵਿਆ ਡੈਂਟਲ ਮੰਜਨ ਦੀ ਪੈਕਿੰਗ ‘ਤੇ ਹਰੇ ਬਿੰਦੀ ਨਾਲ ਗਲਤ ਨਿਸ਼ਾਨ ਲਗਾਇਆ ਗਿਆ ਹੈ, ਜੋ ਕਿ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੇ ਤਹਿਤ ਗਲਤ ਬ੍ਰਾਂਡਿੰਗ ਦੇ ਬਰਾਬਰ ਹੈ। ਮਾਮਲੇ ਦੀ ਅਗਲੀ ਸੁਣਵਾਈ ਨਵੰਬਰ ‘ਚ ਹੋਵੇਗੀ। ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਸਵਪਨਿਲ ਚੌਧਰੀ ਅਤੇ ਪ੍ਰਸ਼ਾਂਤ ਗੁਪਤਾ ਨੇ ਕਿਹਾ ਕਿ ਉਤਪਾਦ ਵਿੱਚ ਸਮੁੰਦਰੀ ਝੱਗ (ਸੇਪੀਆ ਆਫਿਸ਼ਿਨਲਿਸ) ਹੁੰਦਾ ਹੈ, ਜੋ ਮੱਛੀ ਦੇ ਐਬਸਟਰੈਕਟ ਤੋਂ ਲਿਆ ਜਾਂਦਾ ਹੈ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਇਹ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਦੁਖਦਾਈ ਹੈ, ਜੋ ਧਾਰਮਿਕ ਵਿਸ਼ਵਾਸ ਅਤੇ ਆਸਥਾ ਕਾਰਨ ਸਿਰਫ਼ ਸ਼ਾਕਾਹਾਰੀ ਸਮੱਗਰੀ/ਉਤਪਾਦਾਂ ਦਾ ਸੇਵਨ ਕਰਦੇ ਹਨ। ਇਸ ਤੋਂ ਪਹਿਲਾਂ ਪਤੰਜਲੀ ਦੇ ਉਤਪਾਦਾਂ ਸਬੰਧੀ ਗੁੰਮਰਾਹਕੁਨ ਇਸ਼ਤਿਹਾਰਬਾਜ਼ੀ ਦੇ ਮਾਮਲੇ ‘ਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਾਕ੍ਰਿਸ਼ਨ ਲੰਮਾ ਸਮਾਂ ਸੁਪਰੀਮ ਕੋਰਟ ਦੀਆਂ ਘੁੰਮਣ ਘੇਰੀਆਂ ‘ਚ ਫਸੇ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ‘ਚ ਸੁਪਰੀਮ ਕੋਰਟ ਨੇ ਪਤੰਜਲੀ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸਖਤ ਫਟਕਾਰ ਲਗਾਈ ਸੀ, ਜਿਸ ਤੋਂ ਬਾਅਦ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਅਦਾਲਤ ‘ਚ ਪੇਸ਼ ਹੋ ਕੇ ਮੁਆਫੀ ਮੰਗਣੀ ਪਈ ਸੀ। ਅਦਾਲਤ ਨੇ ਪਤੰਜਲੀ ਆਯੁਰਵੇਦ ਨੂੰ ਇਸ ਦੁਆਰਾ ਤਿਆਰ ਕੀਤੀਆਂ ਦਵਾਈਆਂ ਨਾਲ ਸਬੰਧਤ ਕੋਈ ਵੀ ਇਸ਼ਤਿਹਾਰ ਨਾ ਛਾਪਣ ਦਾ ਨਿਰਦੇਸ਼ ਦਿੰਦੇ ਹੋਏ ਟਿੱਪਣੀ ਕੀਤੀ ਸੀ ਅਤੇ ਕਿਹਾ ਸੀ ਕਿ ਅਜਿਹੇ ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਪੂਰੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕਈ ਮਹੀਨਿਆਂ ਦੀ ਸੁਣਵਾਈ ਅਤੇ ਫਟਕਾਰ ਤੋਂ ਬਾਅਦ, ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਯੋਗ ਗੁਰੂ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

1 ਸਤੰਬਰ ਤੋਂ ਲਾਗੂ ਹੋਣਗੇ ਵੱਡੇ ਬਦਲਾਅ…ਜੇਬ ਹੋ ਸਕਦੀ ਹੈ ਢਿੱਲੀ… ਕਰੈਡਿਟ ਕਾਰਡਾਂ ਦੇ ਬਦਲਣਗੇ ਨਿਯਮ…ਪੜ੍ਹੋ ਖ਼ਬਰ

Next Post

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਜਿੱਤੇ 3 ਸੋਨੇ ਦੇ ਅਤੇ 2 ਚਾਂਦੀ ਦੇ ਮੈਡਲ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਜਿੱਤੇ 3 ਸੋਨੇ ਦੇ ਅਤੇ 2 ਚਾਂਦੀ ਦੇ ਮੈਡਲ

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਜਿੱਤੇ 3 ਸੋਨੇ ਦੇ ਅਤੇ 2 ਚਾਂਦੀ ਦੇ ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend