Skip to main content

Gee 98News

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਜਿੱਤੇ 3 ਸੋਨੇ ਦੇ ਅਤੇ 2 ਚਾਂਦੀ ਦੇ ਮੈਡਲ

ਬਰਨਾਲਾ,31 ਅਗਸਤ, (ਨਿਰਮਲ ਸਿੰਘ ਪੰਡੋਰੀ)-
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਬੱਚਿਆਂ ਨੇ ਆਪਣਾ ਲੋਹਾ ਮਨਵਾਉਂਦੇ ਹੋਏ ਤਿੰਨ ਸੋਨੇ ਦੇ ਅਤੇ ਦੋ ਚਾਂਦੀ ਦੇ ਮੈਡਲ ਪ੍ਰਾਪਤ ਕੀਤੇ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਾਜ ਮਹਿੰਦਰ ਨੇ ਦੱਸਿਆ ਕਿ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਨੂਰਦੀਪ ਸਿੰਘ ਪੁੱਤਰ ਚੰਦ ਸਿੰਘ ਨੇ 61 ਕਿਲੋਗ੍ਰਾਮ ਵਰਗ ਦੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਸੋਨੇ ਦਾ ਮੈਡਲ ਹਾਸਿਲ ਕੀਤਾ। ਇਸੇ ਤਰ੍ਹਾਂ ਸਕੂਲ ਦੀ ਨੌਵੀਂ ਜਮਾਤ ਦੇ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਅਸ਼ੋਕ ਪ੍ਰਸਾਦ ਨੇ 55 ਕਿਲੋਗ੍ਰਾਮ ਵਰਗ ਮੁਕਾਬਲੇ ਵਿੱਚ ਸੋਨੇ ਦਾ ਮੈਡਲ ਜਿੱਤਿਆ। ਸਕੂਲ ਦੀ ਹੀ ਦਸਵੀਂ ਜਮਾਤ ਦੀ ਵਿਦਿਆਰਥਣ ਬੇਅੰਤ ਕੌਰ ਪੁੱਤਰੀ ਚੰਦ ਸਿੰਘ ਨੇ 55 ਕਿਲੋਗ੍ਰਾਮ ਵਰਗ ਵੇਟ ਲਿਫਟਿੰਗ ਮੁਕਾਬਲੇ ਵਿੱਚ ਸੋਨੇ ਦਾ ਮੈਡਲ ਜਿੱਤਿਆ । ਇਸ ਤਰ੍ਹਾਂ ਸਕੂਲ ਦੀ ਨੌਵੀਂ ਜਮਾਤ ਦੇ ਵਿਦਿਆਰਥੀ ਅਭਿਸ਼ੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਨੇ 49 ਕਿਲੋਗ੍ਰਾਮ ਵਰਗ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ । ਸਕੂਲ ਦੀ ਹੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 68 ਕਿਲੋਗ੍ਰਾਮ ਵਰਗ ਕਰਾਟੇ ਮੁਕਾਬਲੇ ਵਿੱਚ ਚਾਂਦੀ ਦਾ ਮੈਡਲ ਹਾਸਿਲ ਕੀਤਾ। ਸਕੂਲ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਤੇ ਮੈਡਮ ਵੀਨਾ ਚੱਡਾ ,ਸੁਮਨ ਲਤਾ ,ਸੁਨੀਤਾ ਗੌਤਮ, ਜੋਤੀ ਮੰਗਲਾ ਅਤੇ ਚਰਨਜੀਤ ਸ਼ਰਮਾ ਹਾਜ਼ਰ ਸਨ ।ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਸ਼ੋਰੀ, ਮੈਨੇਜਰ ਕੇਵਲ ਜਿੰਦਲ ,ਸਕੱਤਰ ਭਾਰਤ ਮੋਦੀ, ਅਤੇ ਹੋਰ ਕਮੇਟੀ ਮੈਂਬਰਾਂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ।

error: Content is protected !!