Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੀਆਂ ਕਿੱਥੇ ਸੁਰੱਖਿਅਤ ਨੇ..ਪਹਿਲਾਂ ਸਮੂਹਿਕ ਬਲਾਤਕਾਰ ਹੋਇਆ, ਫਿਰ ਗਰਭਪਾਤ…ਤੇ ਫਿਰ ਦੋਸ਼ੀਆਂ ਨੇ ਕੀਤਾ ਹਮਲਾ

Nirmal Pandori by Nirmal Pandori
09/07/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਸਤੰਬਰ, Gee98 news service
-ਸ਼ੁੱਕਰਵਾਰ ਲੁਧਿਆਣਾ ‘ਚ ਵਾਪਰੀ ਇੱਕ ਘਟਨਾ ਨੇ ਸੂਬੇ ‘ਚ ਔਰਤਾਂ ਦੀ ਸੁਰੱਖਿਆ ਦਾ ਸ਼ੀਸ਼ਾ ਸਰਕਾਰ ਨੂੰ ਦਿਖਾਇਆ ਹੈ ਪ੍ਰੰਤੂ ਸਰਕਾਰ ਸੂਬੇ ‘ਚ ਅਮਨ ਕਾਨੂੰਨ ਦਾ ਵਿਗੜਿਆ ਹੋਇਆ ਚਿਹਰਾ ਵੇਖਣ ਲਈ ਤਿਆਰ ਹੀ ਨਹੀਂ ਹੈ।‌ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਬਿਲਕੁਲ ਬਾਹਰ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਲੀ ਇੱਕ ਅਜਿਹੀ ਘਟਨਾ ਵਾਪਰੀ ਜੋ ਸਪੱਸ਼ਟ ਕਰਦੀ ਹੈ ਕਿ ਅਪਰਾਧੀਆਂ ਦੇ ਮਨਾਂ ਵਿੱਚ ਪੁਲਿਸ ਦਾ ਡਰ ਬਿਲਕੁਲ ਹੀ ਖਤਮ ਹੋ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਮਹੀਨੇ ਪਹਿਲਾਂ ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਨਾਬਾਲਿਗ ਲੜਕੀ ਅਤੇ ਉਸ ਦੀ ਮਾਂ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਧੀ ਦਰਜਨ ਦੇ ਕਰੀਬ ਔਰਤਾਂ ਵਲੋਂ ਹਮਲਾ ਕਰ ਦਿੱਤਾ ਗਿਆ। ਇਹ ਮਾਂ ਧੀ ਪਿਛਲੇ ਕੁੱਝ ਦਿਨਾਂ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕਰ ਰਹੀਆਂ ਹਨ। ਇਸ ਮੌਕੇ ਕੁੱਝ ਲੋਕਾਂ ਵਲੋਂ ਪਥਰਾਅ ਵੀ ਕੀਤਾ ਗਿਆ, ਜਿਸ ਕਾਰਨ ਉੱਥੇ ਭਗਦੜ ਮੱਚ ਗਈ । ਪੀੜ੍ਹਤ ਨਾਬਾਲਿਗ ਲੜਕੀ ਦੀ ਮਾਂ ਨੇ ਦੱਸਿਆ ਕਿ 4 ਨੌਜਵਾਨਾਂ ਵਲੋਂ ਉਸ ਦੀ ਲੜਕੀ ਨਾਲ ਸਮੂਹਿਕ ਤੌਰ ‘ਤੇ ਜਬਰ ਜਨਾਹ ਕੀਤਾ ਗਿਆ, ਜਿਸ ਕਾਰਨ ਲੜਕੀ ਗਰਭਵਤੀ ਹੋ ਗਈ ਸੀ । ਮਾਨਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਉਸ ਦਾ ਗਰਭਪਾਤ ਕਰਵਾਇਆ ਗਿਆ ਸੀ । ਉਸ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਸਿਰਫ਼ 2 ਨੌਜਵਾਨਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ, ਜਦਕਿ 2 ਨੌਜਵਾਨਾਂ ਖ਼ਿਲਾਫ਼ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ । ਇਹ ਕਥਿਤ ਦੋਸ਼ੀ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦੇ ਰਹੇ ਹਨ । ਇਹਨਾਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਉਹ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤੀਪੂਰਵਕ ਧਰਨੇ ‘ਤੇ ਬੈਠੀਆਂ ਸਨ ਕਿ ਬਾਅਦ ਦੁਪਹਿਰ ਅੱਧੀ ਦਰਜਨ ਦੇ ਕਰੀਬ ਔਰਤਾਂ ਅਤੇ ਕੁੱਝ ਵਿਅਕਤੀਆਂ ਵਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਹਮਲਾਵਰਾਂ ਵਿੱਚੋਂ ਦੋ ਔਰਤਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਸੂਬੇ ਦੇ ਡੀਜੀਪੀ ਕੋਲ ਇਸ ਸਵਾਲ ਦਾ ਕੋਈ ਜਵਾਬ ਨਹੀਂ ਹੋਵੇਗਾ ਕਿ ਸਮੂਹਿਕ ਬਲਾਤਕਾਰ ਦੀ ਪੀੜਿਤ ਨਾਬਾਲਿਗ ਲੜਕੀ ਨੂੰ ਇਨਸਾਫ ਲੈਣ ਲਈ ਪੁਲਿਸ ਕਮਿਸ਼ਨਰ ਦੇ ਦਫਤਰ ਬਾਹਰ ਧਰਨਾ ਲਗਾਉਣਾ ਪਿਆ। ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੋਈ ਗੁੰਡਾਗਰਦੀ ਕਾਰਨ ਜਿੱਥੇ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ, ਉੱਥੇ ਪੀੜ੍ਹਤ ਲੜਕੀ ਅਤੇ ਉਸ ਦੀ ਮਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਘਟਨਾ ਪੰਜਾਬ ‘ਚ ਔਰਤਾਂ ਦੀ ਸੁਰੱਖਿਆ ਦੀ ਮੂੰਹ ਬੋਲਦੀ ਤਸਵੀਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜਦੋਂ ਵਿਜੀਲੈਂਸ ਨੇ ਰੰਗੇ ਹੱਥੀ ਚੁੱਕ ਲਿਆ ਤਾਂ ਤਹਿਸੀਲਦਾਰ ਸਾਬ੍ਹ ਨੂੰ ਘਬਰਾਹਟ ਹੋਈ..ਤੇ ਫਿਰ ਡਾਕਟਰ ਨੇ ਟੀਕੇ ਲਗਾਏ

Next Post

ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ

ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend