Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ

Nirmal Pandori by Nirmal Pandori
09/07/2024
in ਪੰਜਾਬ
Reading Time: 1 min read
A A
0
ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਸਤੰਬਰ, Gee98 news service
-ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਭਾਸ਼ਣ ਦੌਰਾਨ ‘ਸੂਬੇ ਦੇ ਖਜ਼ਾਨੇ ਵਿੱਚ ਪੈਸੇ ਦੀ ਕੋਈ ਕਮੀ ਨਹੀਂ’ ਦੇ ਦਾਅਵੇ ਅਕਸਰ ਕਰਦੇ ਹਨ ਪ੍ਰੰਤੂ ਦੂਜੇ ਪਾਸੇ ਮੁੱਖ ਮੰਤਰੀ ਦੀ ਆਮ ਆਦਮੀ ਪਾਰਟੀ ਦੇ ਆਗੂ ਹੀ ਪੰਜਾਬ ਦੀ ਵਿਗੜੀ ਹੋਈ ਵਿੱਤੀ ਹਾਲਤ ਦਾ ਸ਼ੀਸ਼ਾ ਦਿਖਾ ਰਹੇ ਹਨ। ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਸਿਹਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਹਾਲਾਂਕਿ ਮਾਲੀਏ ਵਿੱਚ ਲਗਭਗ 11% ਦਾ ਵਾਧਾ ਹੋਇਆ ਹੈ, ਖਰਚੇ ਵਿੱਚ 13% ਦਾ ਵਾਧਾ ਹੋਇਆ ਹੈ। ਐਮਪੀ ਸਾਹਨੀ ਨੇ ਕਿਹਾ ਕਿ ਪੰਜਾਬ ਵਿੱਚ ਵਿੱਤ ਦੀਆਂ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ ਲਗਾਤਾਰ ਅਸੰਤੁਲਨ ਰਾਜ ‘ਤੇ ਵਧ ਰਹੇ ਵਿੱਤੀ ਦਬਾਅ ਨੂੰ ਦਰਸਾਉਂਦਾ ਹੈ। ਡਾਕਟਰ ਸਾਹਨੀ ਨੇ ਕਿਹਾ ਕਿ ਕੇਂਦਰੀ ਪੂਲ ਲਈ ਕਣਕ ਅਤੇ ਚੌਲਾਂ ਦੀ ਖਰੀਦ ਲਈ ਸੀਸੀਐਲ ਵਿਆਜ਼ ਦਰਾਂ ਕਾਰਨ ਪੰਜਾਬ ਨੂੰ ਸਾਲਾਨਾ 650 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।ਡਾ. ਸਾਹਨੀ ਨੇ ਮੁੜ ਕੇਂਦਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਇਸ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿਚੋਂ ਕੱਢਣ ਲਈ ਸਹਾਇਤਾ ਕਰੇ। ਪੰਜਾਬ ਦੇ ਕਰੀਬ 8500 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ, ਜਿਸ ਵਿੱਚ 5658 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1000 ਕਰੋੜ ਰੁਪਏ ਨੈਸ਼ਨਲ ਹੈਲਥ ਮਿਸ਼ਨ ਅਤੇ 1837 ਕਰੋੜ ਰੁਪਏ ਰਾਜ ਨੂੰ ਪੂੰਜੀ ਨਿਵੇਸ਼ ਲਈ ਵਿਸ਼ੇਸ਼ ਸਹਾਇਤਾ ਸ਼ਾਮਲ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੋਰ ਕਰਜ਼ਾ ਚੁੱਕਣਾ ਕੋਈ ਸਥਾਈ ਹੱਲ ਨਹੀਂ ਹੈ ਅਤੇ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਨਾਲ ਕੇਂਦਰ ਨੂੰ ਇਸ ਔਖੇ ਸਮੇਂ ਵਿੱਚ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਮੈਂਬਰ ਪਾਰਲੀਮੈਂਟ ਡਾਕਟਰ ਸਾਹਨੀ ਦੇ ਉਕਤ ਦਾਅਵਿਆਂ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਆਰਥਿਕ ਹਾਲਤ ਦਿਨੋ ਦਿਨ ਵਿਗੜ ਰਹੀ ਹੈ ਅਤੇ ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ। ਦੂਜੇ ਪਾਸੇ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣਾ, ਬਿਜਲੀ ਦੀ ਯੂਨਿਟ ਮਹਿੰਗੀ ਕਰਨਾ ਅਤੇ ਬੱਸਾਂ ਦੇ ਕਿਰਾਏ ‘ਚ ਵਾਧਾ ਕਰਨ ਦਾ ਫੈਸਲਾ ਵੀ ਦੱਸ ਰਿਹਾ ਹੈ ਕਿ ਸਰਕਾਰ ਇਧਰੋਂ ਉਧਰੋਂ ਕਿਸੇ ਵੀ ਹਾਲਤ ਵਿੱਚ ਪੈਸਾ ਇਕੱਠਾ ਕਰਨ ‘ਤੇ ਲੱਗੀ ਹੋਈ ਹੈ ਤਾਂ ਜੋ ਕਿਸੇ ਤਰੀਕੇ ਨਾਲ ਵਿੱਤੀ ਪ੍ਰਾਪਤੀਆਂ ਅਤੇ ਖਰਚੇ ਵਿਚਲਾ ਸੰਤੁਲਨ ਠੀਕ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਕਸਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ “ਖਜ਼ਾਨਾ ਖਾਲੀ ਹੈ” ਸ਼ਬਦਾਂ ‘ਤੇ ਵਿਅੰਗ ਕਰਦੇ ਹੋਏ ਦਾਅਵਾ ਕਰਦੇ ਹਨ ਕਿ ਉਨਾਂ ਦੀ ਸਰਕਾਰ ਦਾ ਖਜ਼ਾਨਾ ਬਿਲਕੁਲ ਖਾਲੀ ਨਹੀਂ ਹੈ। ਫਿਰ ਸਵਾਲ ਉਠਦਾ ਹੈ ਕਿ ਜੇਕਰ ਭਗਵੰਤ ਮਾਨ ਦੀ ਸਰਕਾਰ ਦਾ ਖਜ਼ਾਨਾ ਭਰਿਆ ਹੋਇਆ ਹੈ ਤਾਂ ‌ਪੈਟਰੋਲ ਡੀਜ਼ਲ ਦੇ ਰੇਟਾਂ ਵਿੱਚ ਵਾਧਾ, ਬੱਸ ਕਿਰਾਏ ਵਿੱਚ ਵਾਧਾ ਅਤੇ ਬਿਜਲੀ ਦੀ ਯੂਨਿਟ ਵਿੱਚ ਵਾਧਾ ਕਰਨ ਵਰਗੇ ਲੋਕ ਵਿਰੋਧੀ ਫੈਸਲੇ ਕਿਉਂ ਲਾਗੂ ਕੀਤੇ ਜਾ ਰਹੇ ਹਨ ਜਿਨਾਂ ਦਾ ਆਮ ਲੋਕਾਂ ਦੀ ਜੇਬਾਂ ‘ਤੇ ਸਿੱਧਾ ਅਸਰ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਧੀਆਂ ਕਿੱਥੇ ਸੁਰੱਖਿਅਤ ਨੇ..ਪਹਿਲਾਂ ਸਮੂਹਿਕ ਬਲਾਤਕਾਰ ਹੋਇਆ, ਫਿਰ ਗਰਭਪਾਤ…ਤੇ ਫਿਰ ਦੋਸ਼ੀਆਂ ਨੇ ਕੀਤਾ ਹਮਲਾ

Next Post

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬਰਨਾਲਾ ‘ਚ ਕੀਤੀ ਭਰਵੀਂ ਮੀਟਿੰਗ…ਪੱਤਰਕਾਰਿਤਾ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬਰਨਾਲਾ ‘ਚ ਕੀਤੀ ਭਰਵੀਂ ਮੀਟਿੰਗ…ਪੱਤਰਕਾਰਿਤਾ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬਰਨਾਲਾ 'ਚ ਕੀਤੀ ਭਰਵੀਂ ਮੀਟਿੰਗ…ਪੱਤਰਕਾਰਿਤਾ ਨੂੰ ਦਰਪੇਸ਼ ਚੁਣੌਤੀਆਂ 'ਤੇ ਵਿਚਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend