Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬਰਨਾਲਾ ‘ਚ ਕੀਤੀ ਭਰਵੀਂ ਮੀਟਿੰਗ…ਪੱਤਰਕਾਰਿਤਾ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ

Nirmal Pandori by Nirmal Pandori
09/07/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬਰਨਾਲਾ ‘ਚ ਕੀਤੀ ਭਰਵੀਂ ਮੀਟਿੰਗ…ਪੱਤਰਕਾਰਿਤਾ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਯੂਨੀਅਨ ਦੇ ਸੂਬਾ ਆਗੂਆਂ ਨੇ ਕੀਤੀ ਸ਼ਮੂਲੀਅਤ…ਜ਼ਿਲ੍ਹੇ ਦੀ ਐਡਹਾਕ ਕਮੇਟੀ ਦਾ ਗਠਨ

ਬਰਨਾਲਾ,7 ਸਤੰਬਰ, Gee98 news service
-ਮੌਜੂਦਾ ਸਮੇਂ ਦੌਰਾਨ ਪੱਤਰਕਾਰਤਾਂ ਨੂੰ ਦਰਪੇਸ਼ ਚੁਣੌਤੀਆਂ ਉਪਰ ਵਿਚਾਰ ਕਰਨ ਲਈ ਬਰਨਾਲਾ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਇੱਕ ਭਰਵੀਂ ਮੀਟਿੰਗ ਸਥਾਨਕ ਸ਼ਾਂਤੀ ਹਾਲ ਵਿਖੇ ਹੋਈ ਜਿਸ ਵਿੱਚ ਪ੍ਰਿੰਟ ਅਤੇ ਇਲੈਕਟਰੋਨਿਕ ਅਦਾਰਿਆਂ ਵਿੱਚ ਕੰਮ ਕਰਦੇ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ) ਦੇ ਕੌਮੀ ਸਕੱਤਰ ਜਨਰਲ ਅਤੇ ਪੰਜਾਬ ਦੇ ਚੇਅਰਮੈਨ ਬਲਵਿੰਦਰ ਜੰਮੂ, ਪੰਜਾਬ ਦੇ ਪ੍ਰਧਾਨ ਬਲਵੀਰ ਜੰਡੂ ਅਤੇ ਮਾਲਵਾ ਜੋਨ ਦੇ ਇੰਚਾਰਜ ਸੰਤੋਖ ਗਿੱਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ‌ ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਗਠਨ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਬਲਵਿੰਦਰ ਜੰਮੂ ਨੇ ਪੱਤਰਕਾਰਤਾ ਨੂੰ ਮੌਜੂਦਾ ਸਮੇਂ ‘ਚ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਕਤਾ ਨਾਲ ਇੱਕ ਜਥੇਬੰਦੀ ਦੇ ਪਲੇਟਫਾਰਮ ‘ਤੇ ਕੰਮ ਕਰਦੇ ਹੋਏ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ‌ ਸ੍ਰੀ ਜੰਮੂ ਨੇ ਪੱਤਰਕਾਰਾਂ ਦੀਆਂ ਸਾਲਾਂ ਤੋਂ ਲਟਕਦੀਆਂ ਜ਼ਰੂਰੀ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੀਆਂ ਮੰਗਾਂ ਸਮੇਂ ਦੀਆਂ ਸਰਕਾਰਾਂ ਤੋਂ ਮਨਵਾਉਣ ਲਈ ਯੂਨੀਅਨ ‌ ਯਤਨ ਕਰ ਰਹੀ ਹੈ ਤੇ ਇਹਨਾਂ ਯਤਨਾਂ ਦੇ ਸਾਰਥਿਕ ਨਤੀਜੇ ਵੀ ਨਿਕਲ ਰਹੇ ਹਨ। ‌ ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਵੀਰ ਜੰਡੂ ਨੇ ਯੂਨੀਅਨ ਦੇ ਸ਼ਾਨਾਮੱਤੇ ਇਤਿਹਾਸ ‘ਤੇ ਚਾਨਣਾ ਪਾਉਂਦੇ ਹੋਏ ਪੱਤਰਕਾਰਾਂ ਲਈ ਯੂਨੀਅਨ ਦੇ ਪਲੇਟਫਾਰਮ ਤੋਂ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਮੀਟਿੰਗ ਦੌਰਾਨ ਇਕੱਠੇ ਹੋਏ ਪੱਤਰਕਾਰਾਂ ਨੂੰ ਯੂਨੀਅਨ ਦਾ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ। ਸ੍ਰੀ ਜੰਡੂ ਨੇ ਕਿਹਾ ਕਿ ਅਜੋਕੇ ਦੌਰ ਦੀ ਪੱਤਰਕਾਰੀ ਲਈ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਹਨ ਤੇ ਇਹਨਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਸਮੇਂ ਦੀ ਸਰਕਾਰ ਵੱਲੋਂ ਜਾਣ ਬੁੱਝ ਕੇ ਪੈਦਾ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ‘ਚ ਜਿੱਥੇ ਵੀ ਕਿਤੇ ਸਾਹਮਣੇ ਆਇਆ ਕਿ ਪ੍ਰਸ਼ਾਸਨ ਜਾਂ ਸਰਕਾਰ ਨੇ ਜਾਣ ਬੁੱਝ ਕੇ ਪੀਲੇ ਕਾਰਡਾਂ ਵਿੱਚ ਕਟੌਤੀ ਕੀਤੀ ਹੈ ਤਾਂ ਜਥੇ ਯੂਨੀਅਨ ਨੇ ਉਹਨਾਂ ਸਾਰੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਵਾ ਕੇ ਦਿੱਤੇ। ‌ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮਾਲਵਾ ਜੋਨ ਦੇ ਇੰਚਾਰਜ ਸ੍ਰੀ ਸੰਤੋਖ ਗਿੱਲ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੱਤਰਕਾਰਾਂ ਦੀ ਏਕਤਾ ਨੇ ਸਾਰੇ ਯਤਨਾਂ ਨੂੰ ਨਾਕਾਮ ਕੀਤਾ। ਸ੍ਰੀ ਗਿੱਲ ਨੇ ਮੌਜੂਦਾ ਸਰਕਾਰ ਵੱਲੋਂ ਪੀਲੇ ਕਾਰਡਾਂ ਦੀ ਬਣਤਰ ਵਿੱਚ ਕਟੌਤੀ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਕਤਾ ਵਿੱਚ ਸ਼ਕਤੀ ਹੈ ਅਤੇ ਏਕਤਾ ਹਰ ਸਮੱਸਿਆ ਦਾ ਹੱਲ ਹੈ। ਇਸ ਮੌਕੇ ਬਰਨਾਲਾ ਜ਼ਿਲ੍ਹੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ) ਦੀ ਜ਼ਿਲ੍ਹਾ ਪੱਧਰੀ ਇਕਾਈ ਦੇ ਗਠਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਇੱਕ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਪੱਤਰਕਾਰ ਰਵਿੰਦਰ ਰਵੀ ਨੂੰ ਚੇਅਰਮੈਨ,ਜਗਸੀਰ ਸਿੰਘ ਸੰਧੂ ਨੂੰ ਕਨਵੀਨਰ, ਬਘੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਪੰਡੋਰੀ ਅਤੇ ਬਲਜਿੰਦਰ ਸਿੰਘ ਚੌਹਾਨ ਨੂੰ ਕੋ ਕਨਵੀਨਰ ਨਿਯੁਕਤ ਕੀਤਾ ਗਿਆ। ਐਡਹਾਕ ਕਮੇਟੀ ਦਾ ਐਲਾਨ ਕਰਦੇ ਹੋਏ ਸੂਬਾ ਪ੍ਰਧਾਨ ਬਲਵੀਰ ਜੰਡੂ ਨੇ ਕਿਹਾ ਕਿ ਐਡਹਾਕ ਕਮੇਟੀ ਦੀ ਦੇਖਰੇਖ ਹੇਠ ਮੈਂਬਰਸ਼ਿਪ ਫਾਰਮ ਭਰੇ ਜਾਣਗੇ ਅਤੇ ਉਸ ਤੋਂ ਬਾਅਦ ਜਨਰਲ ਇਜਲਾਸ ਬੁਲਾ ਕੇ ਜ਼ਿਲ੍ਹਾ ਜਥੇਬੰਦੀ ਦੀ ਬਾਡੀ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰ ਰਵਿੰਦਰ ਰਵੀ, ਜਗਸੀਰ ਸਿੰਘ ਸੰਧੂ, ਬਘੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਪੰਡੋਰੀ, ਬੰਧਨਤੋੜ ਸਿੰਘ, ਕੁਲਦੀਪ ਸਿੰਘ ਗਰੇਵਾਲ ਅਤੇ ਪੱਤਰਕਾਰ ਲੁਭਾਸ ਸਿੰਗਲਾ ਨੇ ਸਰਕਾਰ ਵੱਲੋਂ ਪੀਲੇ ਕਾਰਡਾਂ ‘ਚ ਕਟੌਤੀ ਕਰਨ ਦੀ ਨਿੰਦਾ ਕਰਦੇ ਹੋਏ ਪੀਲਾ ਕਾਰਡ ਬਣਾਉਣ ਸਮੇਂ ਹਰ ਵਾਰ ਪੁਲਿਸ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਕੀਤੀ ਅਤੇ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਏਕਤਾ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ‘ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਵੱਖ-ਵੱਖ ਪ੍ਰਿੰਟ ਅਤੇ ਇਲੈਕਟਰੋਨਿਕ ਅਦਾਰਿਆਂ ਦੇ ਜ਼ਿਲ੍ਹਾ ਇੰਚਾਰਜਾਂ ਤੋਂ ਇਹ ਇਲਾਵਾ ਬਰਨਾਲਾ ਸ਼ਹਿਰ ਦੇ ਸੀਨੀਅਰ ਪੱਤਰਕਾਰਾਂ ਸਮੇਤ ਜ਼ਿਲ੍ਹੇ ਦੇ ਸਟੇਸ਼ਨ ਮਹਿਲ ਕਲਾਂ, ਧਨੌਲਾ, ਹੰਡਿਆਇਆ, ਰੂੜੇਕੇ ਕਲਾਂ, ਸ਼ਹਿਣਾ ਭਦੌੜ ਅਤੇ ਤਪਾ ਤੋਂ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਆਰਥਿਕ ਵੈਂਟੀਲੇਟਰ ਵੱਲ ਵਧ ਰਿਹਾ ਹੈ..AAP MP ਨੇ ਆਪਣੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ,ਕੇਂਦਰ ਤੋਂ ਮੰਗੀ ਮਦਦ

Next Post

ਅਹਿਮ ਖ਼ਬਰ ‌: ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਬਦਲ ਦਿੱਤੇ ਸਰਪੰਚਾਂ ਦੀ ਰਿਜਰਵੇਸ਼ਨ ਦੇ ਨਿਯਮ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

ਅਹਿਮ ਖ਼ਬਰ ‌: ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਬਦਲ ਦਿੱਤੇ ਸਰਪੰਚਾਂ ਦੀ ਰਿਜਰਵੇਸ਼ਨ ਦੇ ਨਿਯਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend