Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਇਹੋ ਜਿਹੀ ਝਾੜ ਝੰਬ ਤਾਂ ਹਾਈਕੋਰਟ ‘ਚ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਕਦੇ ਨਹੀਂ ਹੋਈ….!

Nirmal Pandori by Nirmal Pandori
09/13/2024
in ਪੰਜਾਬ
Reading Time: 1 min read
A A
0
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਰਕਾਰ ਨੂੰ ਕਰਾਰਾ ਝਟਕਾ…ਸਰਕਾਰ ਤੋਂ ਮੰਗੀ SP ਰੈਂਕ ਦੇ ਨਾਵਾਂ ਦੀ ਸੂਚੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਾਮਲਾ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ

ਚੰਡੀਗੜ੍ਹ,13 ਸਤੰਬਰ, Gee98 news service
-ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਹੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਚੋਟੀ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਝਾੜ ਪਾਈ। ਅਜਿਹਾ ਪਹਿਲੀ ਵਾਰ ਸਾਹਮਣੇ ਆ ਰਿਹਾ ਹੈ ਕਿ ਹਾਈ ਕੋਰਟ ਨੇ ਸੂਬੇ ਦੇ ਉੱਚ ਅਧਿਕਾਰੀਆਂ ਦੀ ਸੁਣਵਾਈ ਦੌਰਾਨ ਚੰਗੀ ਝਾੜ ਝੰਬ ਕੀਤੀ ਹੋਵੇ। ਹਾਈ ਕੋਰਟ ‘ਚ ਵੀਸੀ ਰਾਹੀਂ ਪੇਸ਼ ਹੋਏ ਸੂਬੇ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਦ ਮਾਨਯੋਗ ਜੱਜ ਸਾਹਮਣੇ ਕਿਹਾ ਕਿ ਸਾਨੂੰ SIT ਦੀ ਰਿਪੋਰਟ ‌ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਗ੍ਰਹਿ ਸਕੱਤਰ ਦੇ ਇਸ ਜਵਾਬ ‘ਤੇ ਸੁਣਵਾਈ ਕਰ ਰਹੇ ਜਸਟਿਸ ਨੇ ਗ੍ਰਹਿ ਸਕੱਤਰ ਦੀ ਝਾੜ ਝੰਬ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਅਪਰਾਧੀ ਇੰਨੇ ਵੱਡੇ ਕਾਫਲੇ ਨਾਲ ਸਫ਼ਰ ਕਰਦਾ ਹੈ ਤਾਂ ਤੁਹਾਨੂੰ ਨਹੀਂ ਪਤਾ ਕਿ ਉਸ ਸਮੇਂ ਕਿਹੜੇ-ਕਿਹੜੇ ਅਧਿਕਾਰੀ ਮੌਜੂਦ ਸਨ। ਹਾਈਕੋਰਟ ਨੇ ਏਡੀਜੀਪੀ ਪ੍ਰਬੋਧ ਕੁਮਾਰ ਨੂੰ ਹੁਕਮ ਦਿੱਤਾ ਕਿ ਪੰਜਾਬ ਸਰਕਾਰ ਨਾਲ ਰਿਪੋਰਟ ਸਾਂਝੀ ਕਰੋ ਤਾਂ ਜੋ ਸਰਕਾਰ ਨੂੰ ਦੋਸ਼ੀਆਂ ਬਾਰੇ ਜਾਣਕਾਰੀ ਮਿਲ ਸਕੇ। ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ, ਜਾਂਚ ਅਜੇ ਬਾਕੀ ਹੈ ਤਾਂ ਹਾਈਕੋਰਟ ਨੇ ਗ੍ਰਹਿ ਸਕੱਤਰ ਨੂੰ ਕਿਹਾ ਕਿ ਪਹਿਲੀ ਇੰਟਰਵਿਊ ਦਾ ਸਥਾਨ ਅਤੇ ਸਮਾਂ ਦੋਵੇਂ ਸਾਡੇ ਪਿਛਲੇ ਹੁਕਮਾਂ ਵਿੱਚ ਦਰਜ ਹਨ, ਇਸ ਲਈ ਤੁਸੀਂ ਕਰਵਾਈ ਕਰਵਾ ਸਕਦੇ ਹੋ। ਜਦੋਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋ ਜਾਂਚਾਂ ਬਰਾਬਰ ਨਹੀਂ ਕੀਤੀਆਂ ਜਾ ਸਕਦੀਆਂ। ਹਾਈਕੋਰਟ ਨੇ ਕਿਹਾ ਕਿ “ਜਾਂਚ ਐਸਆਈਟੀ ਨੇ ਕੀਤੀ ਹੈ, ਤੁਸੀਂ ਕਾਰਵਾਈ ਕਰਨੀ ਹੈ, ਜਾਂਚ ਨਹੀਂ”। ਇਸ ਮਾਮਲੇ ‘ਚ ਹਾਈਕੋਰਟ ਦੀ ਮਦਦ ਕਰ ਰਹੀ ਐਡਵੋਕੇਟ ਤਨੂ ਬੇਦੀ ਨੇ ਕਿਹਾ ਕਿ ਗੌਰਵ ਯਾਦਵ ਨੇ ਖੁਦ ਕਿਹਾ ਸੀ ਕਿ ਪੰਜਾਬ ‘ਚ ਕੋਈ ਇੰਟਰਵਿਊ ਨਹੀਂ ਹੋਈ ਹੈ।‌ ਤਨੂ ਬੇਦੀ ਨੇ ਕਿਹਾ, ਸ਼ਾਇਦ ਡੀਜੀਪੀ ਗੌਰਵ ਯਾਦਵ ਨੂੰ ਬਿਆਨ ਦੇਣ ਤੋਂ ਪਹਿਲਾਂ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਸੀ, ਇਸੇ ਲਈ ਉਨ੍ਹਾਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ DGP ਗੌਰਵ ਯਾਦਵ ਨੂੰ ਪੁੱਛਿਆ ਕਿ “ਕੀ ਤੁਸੀ ਪੰਜਾਬ ‘ਚ ਇੰਟਰਵਿਊ ਹੋਂਣ ਤੋਂ ਇਨਕਾਰ ਕੀਤਾ ਸੀ”, ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਮੈਂ ਕਿਹਾ ਸੀ ਕਿ ਬਠਿੰਡਾ ਜੇਲ੍ਹ ਵਿੱਚ ਅਜਿਹਾ ਨਹੀਂ ਹੋਇਆ। ਹਾਈਕੋਰਟ ਨੇ ਕਿਹਾ, ਪੂਰਾ ਪੰਜਾਬ ਤੁਹਾਡੇ ਅਧੀਨ ਹੈ,ਕੀ ਖਰੜ CIA ਕੰਪਲੈਕਸ ਤੁਹਾਡੇ ਦਫਤਰ ਤੋਂ ਬਹੁਤ ਦੂਰ ਹੈ ? ਵੀਰਵਾਰ ਇਸ ਮਾਮਲੇ ਦੀ ਲੰਮੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ “ਪਹਿਲੀ ਇੰਟਰਵਿਊ ਖਰੜ ਦੇ ਸੀਆਈਏ ਕੰਪਲੈਕਸ ਵਿੱਚ ਹੋਈ, ਜੋ ਵੀ ਉਸ ਸਮੇਂ ਉੱਥੇ ਇੰਚਾਰਜ ਸੀ ਅਤੇ ਇੱਕ ਸੁਪਰਵਾਈਜ਼ਰੀ ਅਫ਼ਸਰ ਸੀ। ਉਨ੍ਹਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ”। ਹਾਈਕੋਰਟ ਨੇ ਕਿਹਾ, ਸਾਨੂੰ ਉਮੀਦ ਹੈ ਕਿ ਕਿਸੇ ਵੀ ਛੋਟੇ ਅਫ਼ਸਰ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ, ਇਸ ਲਈ ਜ਼ਿੰਮੇਵਾਰ ਵੱਡੇ ਅਫ਼ਸਰਾਂ ਦੀ ਪਛਾਣ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP ਸੁਪਰੀਮੋ ਨੂੰ ਸੁਪਰੀਮ ਕੋਰਟ ਤੋਂ ਅੱਜ ਮਿਲ ਸਕਦੀ ਹੈ ‘ਸੁਪਰੀਮ’ ਰਾਹਤ….!

Next Post

ਅਹਿਮ ਖ਼ਬਰ…ਹੁਣ ਇਲੈਕਟ੍ਰਿਕ ਵਾਹਨ ਹੋਣਗੇ ਹੋਰ ਸਸਤੇ…ਸਰਕਾਰ ਦੇਵੇਗੀ ਮੋਟੀ ਸਬਸਿਡੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਅਹਿਮ ਖ਼ਬਰ…ਹੁਣ ਇਲੈਕਟ੍ਰਿਕ ਵਾਹਨ ਹੋਣਗੇ ਹੋਰ ਸਸਤੇ…ਸਰਕਾਰ ਦੇਵੇਗੀ ਮੋਟੀ ਸਬਸਿਡੀ

ਅਹਿਮ ਖ਼ਬਰ…ਹੁਣ ਇਲੈਕਟ੍ਰਿਕ ਵਾਹਨ ਹੋਣਗੇ ਹੋਰ ਸਸਤੇ…ਸਰਕਾਰ ਦੇਵੇਗੀ ਮੋਟੀ ਸਬਸਿਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend