Skip to main content

Gee 98News

MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਦੀ ਰੇਡ ਤੋਂ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ

ਚੰਡੀਗੜ੍ਹ,13 ਸਤੰਬਰ, Gee98 news service
-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਬੰਦ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਉੱਪਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਰੇਡ ਮਗਰੋਂ ਉਨ੍ਹਾਂ ਦੇ ਹਮਾਇਤੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਉਪਰ ਗੰਭੀਰ ਦੋਸ਼ ਲਾਏ ਹਨ। ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਉਨ੍ਹਾਂ ਦੇ ਵਧਦੇ ਆਧਾਰ ਨੂੰ ਵੇਖ ਕੇ ਘਬਰਾ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਕਿਹਾ ਕਿ ਜਦੋਂ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਟੇਜ ਸਜਾਈ ਗਈ ਹੈ, ਉਦੋਂ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਘਬਰਾ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ, ਜੀਜਾ ਤੇ ਹੋਰ ਰਿਸ਼ਤੇਦਾਰਾਂ ਦੇ ਘਰ ਛਾਪੇ ਮਾਰ ਕੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ 1.97 ਲੱਖ ਵੋਟਾਂ ਨਾਲ ਜਤਾ ਕੇ ਲੋਕ ਸਭਾ ਭੇਜਿਆ ਹੈ ਪਰ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਦੀ ਬਜਾਏ ਪ੍ਰੇਸ਼ਾਨ ਕਰ ਰਹੀ ਹੈ।ਦੱਸ ਦਈਏ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਸਵੇਰੇ 6 ਵਜੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਅੰਮ੍ਰਿਤਸਰ ‘ਚ ਟੀਮ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਦਰਅਸਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਦੀ ਟੀਮ ਵੀ ਸਰਗਰਮ ਹੋ ਗਈ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ‘ਤੇ ਗੰਭੀਰ ਦੋਸ਼ ਲਾਏ ਹਨ। ਅੰਮ੍ਰਿਤਪਾਲ ਸਿੰਘ ਦੀ ਟੀਮ ਦੇ ਮੈਂਬਰ ਚਰਨਦੀਪ ਨੇ ਕਿਹਾ ਕਿ ਜਦੋਂ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਟੇਜ ਸਜਾਈ ਗਈ ਹੈ, ਉਦੋਂ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਘਬਰਾ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ, ਜੀਜਾ ਤੇ ਹੋਰ ਰਿਸ਼ਤੇਦਾਰਾਂ ਦੇ ਘਰ ਛਾਪੇ ਮਾਰ ਕੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ 1.97 ਲੱਖ ਵੋਟਾਂ ਨਾਲ ਜਤਾ ਕੇ ਲੋਕ ਸਭਾ ਭੇਜਿਆ ਹੈ ਪਰ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਦੀ ਬਜਾਏ ਪ੍ਰੇਸ਼ਾਨ ਕਰ ਰਹੀ ਹੈ।ਦੱਸ ਦੇਈਏ ਕਿ ਕੌਮੀ ਜਾਂਚ ਏਜੰਸੀ (NIA) ਨੇ ਅੱਜ ਸਵੇਰੇ 6 ਵਜੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਅੰਮ੍ਰਿਤਸਰ ‘ਚ ਟੀਮ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।

error: Content is protected !!