Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਆਉਣ ਜਾਣ ਵਾਲਿਆਂ ਲਈ ਚਿੰਤਾਜਨਕ ਖ਼ਬਰ…ਹੋ ਸਕਦੀ ਹੈ ਪਾਇਲਟਾਂ ਦੀ ਹੜ੍ਹਤਾਲ

Nirmal Pandori by Nirmal Pandori
09/15/2024
in ਪੰਜਾਬ
Reading Time: 1 min read
A A
0
ਕੈਨੇਡਾ ਆਉਣ ਜਾਣ ਵਾਲਿਆਂ ਲਈ ਚਿੰਤਾਜਨਕ ਖ਼ਬਰ…ਹੋ ਸਕਦੀ ਹੈ ਪਾਇਲਟਾਂ ਦੀ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਸਤੰਬਰ, Gee98 news service
-ਕੈਨੇਡਾ ਆਉਣ ਜਾਣ ਵਾਲਿਆਂ ਲਈ ਇਹ ਖ਼ਬਰ ਚਿੰਤਾ ਕਰਨ ਵਾਲੀ ਹੈ। ਏਅਰ ਕੈਨੇਡਾ ਦੇ ਪਾਇਲਟ ਹੜ੍ਹਤਾਲ ਵੱਲ ਵਧ ਰਹੇ ਹਨ। ਏਅਰ ਕੈਨੇਡਾ ਦੀਆਂ ਟਿਕਟਾਂ ਬੁੱਕ ਕਰਵਾ ਚੁੱਕੇ ਯਾਤਰੀਆਂ ਲਈ ਇਹ ਚਿੰਤਾ ਵਾਲੀ ਖ਼ਬਰ ਹੈ। ਏਅਰ ਕੈਨੇਡਾ ਦੇ ਪਾਇਲਟ ਐਤਵਾਰ ਨੂੰ 72 ਘੰਟੇ ਦਾ ਨੋਟਿਸ ਦੇਣ ਲਈ ਅਧਿਕਾਰਤ ਹੋ ਜਾਣਗੇ ਅਤੇ ਜੇ ਕੋਈ ਸਮਝੌਤਾ ਸਿਰੇ ਨਹੀਂ ਚੜ੍ਹਦਾ ਤਾਂ ਬੁੱਧਵਾਰ ਤੋਂ ਹੜਤਾਲ ਸ਼ੁਰੂ ਹੋ ਸਕਦੀ ਹੈ। ਉਧਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਾਮਲੇ ਵਿਚ ਦਖਲ ਦੇਣ ਤੋਂ ਨਾਂਹ ਕਰ ਦਿਤੀ ਹੈ। ਏਅਰ ਕੈਨੇਡਾ ਵੱਲੋਂ ਜਲਦ ਖਰਾਬ ਹੋਣ ਵਾਲੀਆਂ ਚੀਜ਼ਾਂ ਜਾਂ ਜਾਨਵਰਾਂ ਦੀ ਢੋਆ ਢੁਆਈ ਨਾਲ ਸਬੰਧਤ ਕਾਰਗੋ ਲੈਣੇ ਬੰਦ ਕੀਤਾ ਜਾ ਚੁੱਕੇ ਹਨ। ਪਾਇਲਟ ਯੂਨੀਅਨ ਦੀਆਂ ਮੰਗਾਂ ਬਾਰੇ ਏਅਰ ਕੈਨੇਡਾ ਨੇ ਕਿਹਾ ਕਿ ਤਨਖਾਹਾਂ ਵਿਚ ਗੈਰਵਾਜਬ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮੰਗਾਂ ਬਾਰੇ ਲਚੀਲਾ ਰੁਖ ਅਖਤਿਆਰ ਨਹੀਂ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਯੂਨੀਅਨ ਨੇ ਕਿਹਾ ਕਿ ਕਾਰਪੋਰੇਟਸ ਦਾ ਲਾਲਚ ਸਿਰ ਚੜ੍ਹ ਕੇ ਬੋਲ ਰਿਹਾ ਹੈ ਕਿਉਂਕਿ ਰਿਕਾਰਡ ਮੁਨਾਫ਼ਾ ਹੋਣ ਦੇ ਬਾਵਜੂਦ ਪਾਇਲਟਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਹੜਤਾਲ ਦੇ ਖਦਸ਼ੇ ਨੂੰ ਵੇਖਦਿਆਂ ਘਰੇਲੂ ਮੁਸਾਫਰਾਂ ਵੱਲੋਂ ਆਪਣੀਆਂ ਯੋਜਨਾਵਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ ਅਤੇ ਉਹ ਜਲਦ ਤੋਂ ਜਲਦ ਕੰਮ ਨਿਬੇੜ ਕੇ ਆਪੋ ਆਪਣੇ ਟਿਕਾਣੇ ‘ਤੇ ਪਹੁੰਚਣ ਦੇ ਯਤਨ ਕਰ ਰਹੇ ਹਨ ਪਰ ਸੱਤ ਸਮੁੰਦਰ ਪਾਰ ਜਾਣ ਵਾਲਿਆਂ ਵਾਸਤੇ ਇਹ ਸੌਖਾ ਨਹੀਂ। ਇਸੇ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਮੁਸਾਫਰਾਂ ਦੀ ਖੱਜਲ ਖੁਆਰੀ ਅਤੇ ਕਾਰੋਬਾਰ ਦਾ ਨੁਕਸਾਨ ਰੋਕਣ ਦੀ ਜ਼ਿੰਮੇਵਾਰੀ ਏਅਰ ਕੈਨੇਡਾ ਅਤੇ ਪਾਇਲਟ ਯੂਨੀਅਨ ਦੀ ਬਣਦੀ ਹੈ। ਜਸਟਿਨ ਟਰੂਡੋ ਨੂੰ ਪੁੱਛਿਆ ਗਿਆ ਸੀ ਕਿ ਕੀ ਉਹ ਪਾਇਲਟਾਂ ਨੂੰ ਕੰਮ ‘ਤੇ ਪਰਤਣ ਲਈ ਮਜਬੂਰ ਕਰਦਾ ਕਾਨੂੰਨ ਲਾਗੂ ਕਰਨਗੇ। ਉਨ੍ਹਾਂ ਅੱਗੇ ਕਿਹਾ, ”ਹਰ ਵਾਰ ਜਦੋਂ ਹੜਤਾਲ ਹੋਣ ਲਗਦੀ ਹੈ ਤਾਂ ਸਾਰੀਆਂ ਧਿਰਾਂ ਸਮੱਸਿਆ ਸੁਲਝਾਉਣ ਲਈ ਸਰਕਾਰ ਵੱਲ ਦੇਖਣਾ ਸ਼ੁਰੂ ਕਰ ਦਿੰਦੀਆਂ ਹਨ ਪਰ ਅਸੀਂ ਅਜਿਹਾ ਕੁਝ ਨਹੀਂ ਕਰਾਂਗੇ।” ਟਰੂਡੇ ਨੇ ਅੱਗੇ ਕਿਹਾ ਕਿ ਕੈਨੇਡੀਅਨ ਅਰਥਚਾਰੇ ਦੀ ਹਿਫ਼ਾਜ਼ਤ ਸਾਡੀ ਜ਼ਿੰਮੇਵਾਰੀ ਹੈ ਪਰ ਯੂਨੀਅਨਾਂ ਅਤੇ ਇੰਪਲੌਇਰਜ਼ ਨੂੰ ਵੀ ਕੁੱਝ ਪਤਾ ਲੱਗਣਾ ਚਾਹੀਦਾ ਹੈ ਜੋ ਅਕਸਰ ਹੀ ਲੋਕਾਂ ਨੂੰ ਵਖਤ ਪਾਈ ਰਖਦੇ ਹਨ। ਪ੍ਰਧਾਨ ਮੰਤਰੀ ਦੇ ਬਿਆਨਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਏਅਰ ਕੈਨੇਡਾ ਦੇ ਪਾਇਲਟਾਂ ਦੀ ਹੜ੍ਹਤਾਲ ਹੋ ਕੇ ਰਹੇਗੀ ਜਿਸ ਨਾਲ ਯਾਤਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਓਏ ਛੋਟੂ…ਪੰਜਾਬ ਪੁਲਿਸ ਦੀ ਗੱਡੀ ਪਿੱਛੇ ਆਉਂਦੀ ਆਂ…ਜਲਦੀ ਰਸਤਾ ਦੇਦੇ…ਨਹੀਂ ਤਾਂ ਇਹ ਖ਼ਬਰ ਪੜ੍ਹ ਲੈ…!

Next Post

ਵੱਡੀ ਖ਼ਬਰ..ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ…ਕੌਣ ਹੋਵੇਗਾ ਦਿੱਲੀ ਦਾ ਅਗਲਾ ਮੁੱਖ ਮੰਤਰੀ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!

ਵੱਡੀ ਖ਼ਬਰ..ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ…ਕੌਣ ਹੋਵੇਗਾ ਦਿੱਲੀ ਦਾ ਅਗਲਾ ਮੁੱਖ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend