Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਹ ਜੀ ਮਾਸਟਰ ਜੀ,ਮੰਨ ਗਏ…! ਹੈੱਡਮਾਸਟਰੀ ਦਾ ਪੂਰਾ ਫਾਇਦਾ ਚੁੱਕਿਆ ਪਰ ਫੜਿਆ ਗਿਆ…ਨਾਲ ਪਤਨੀ ਵੀ…!

Nirmal Pandori by Nirmal Pandori
09/17/2024
in ਪੰਜਾਬ
Reading Time: 1 min read
A A
0
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਸਤੰਬਰ, Gee98 news service
-ਇੱਕ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਨੇ ਆਪਣੇ ਹੀ ਸਕੂਲ ਵਿੱਚ ਆਪਣੀ ਘਰੇਲੂ ਪਤਨੀ ਨੂੰ ਕੰਪਿਊਟਰ ਅਧਿਆਪਕ ਦਰਸਾ ਕੇ ਉਸ ਦਾ ਜਾਅਲੀ ਤਨਖਾਹ ਸਰਟੀਫਿਕੇਟ ਤਿਆਰ ਕਰਕੇ ਬੈਂਕ ਤੋਂ ਕਰਜ਼ਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਬੈਂਕ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਸਬੰਧਤ ਮੁੱਖ ਅਧਿਆਪਕ ਅਤੇ ਉਸ ਦੀ ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮੋਗਾ ਜ਼ਿਲ੍ਹੇ ਦੀ ਧਰਮਕੋਟ ਸਬ ਡਿਵੀਜ਼ਨ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਬੱਡੂਵਾਲ ਦਾ ਹੈ। ‌ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਨੇ ਦੱਸਿਆ ਕਿ ਮੋਗਾ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਪ੍ਰਬੰਧਕ ਦੀ ਸ਼ਿਕਾਇਤ ਉੱਤੇ ਸਰਕਾਰੀ ਹਾਈ ਸਕੂਲ, ਬੱਡੂਵਾਲ ਦੇ ਮੁੱਖ ਅਧਿਆਪਕ ਕਿਰਪਾਲ ਸਿੰਘ, ਉਸ ਦੀ ਪਤਨੀ ਮਨਪ੍ਰੀਤ ਕੌਰ, ਪਿੰਡ ਕੜਿਆਲ ਖ਼ਿਲਾਫ਼ ਜਾਅਲਸਾਜ਼ੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ 16 ਮਾਰਚ 2022 ਨੂੰ ਮੋਗਾ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਵਿਚੋਂ ਮੁਲਜ਼ਮ ਮਨਪ੍ਰੀਤ ਕੌਰ ਨੇ 9,08,700 ਰੁਪਏ ਨਿੱਜੀ ਕਰਜ਼ਾ ਲਿਆ ਸੀ। ਉਸ ਨੇ ਬੈਂਕ ਵਿਚ ਸਰਕਾਰੀ ਹਾਈ ਸਕੂਲ, ਬੱਡੂਵਾਲ ਵਿਖੇ ਬਤੌਰ ਕੰਪਿਊਟਰ ਫੈਕਲਟੀ ਅਧਿਆਪਕ ਵਜੋਂ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਸਲਿੱਪਾਂ ਦਿੱਤੀਆਂ ਸਨ। ਇਸ ਸਕੂਲ ਵਿਚ ਮੁਲਜ਼ਮ ਮਨਪ੍ਰੀਤ ਕੌਰ ਦਾ ਪਤੀ ਕਿਰਪਾਲ ਸਿੰਘ ਮੁੱਖ ਅਧਿਆਪਕ ਸੀ। ਸਰਕਾਰੀ ਤਨਖਾਹ ਸਲਿੱਪਾਂ ਤੇ ਹੋਰ ਸਰਟੀਫ਼ਿਕੇਟ ਮੁਲਜ਼ਮ ਮਹਿਲਾ ਦੇ ਪਤੀ ਕਿਰਪਾਲ ਸਿੰਘ ਵੱਲੋਂ ਕਥਿਤ ਤੌਰ ‘ਤੇ ਤਸਦੀਕ ਕੀਤੇ ਗਏ ਸਨ। ਬੈਂਕ ਨੇ 72 . ਕਰਜ਼ਾ ਕਿਸ਼ਤਾਂ 17 ਹਜ਼ਾਰ 231 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕਿਸ਼ਤ ਬੰਨ੍ਹੀ ਸੀ, ਜਿਸ ਵਿਚੋਂ ਮੁਲਜ਼ਮ ਨੇ ਕਰੀਬ ਇੱਕ ਸਾਲ 12 ਕਿਸ਼ਤਾਂ ਬੈਂਕ ਵਿਚ ਜਮ੍ਹਾਂ ਵੀ ਕਰਵਾ ਦਿੱਤੀਆਂ ਸਨ। ਇਸ ਦੌਰਾਨ ਸਟੇਟ ਬੈਂਕ ਆਫ਼ ਇੰਡੀਆ ਦੀ ਜ਼ੋਨਲ ਦਫ਼ਤਰ ਬਠਿੰਡਾ ਦੀ ਆਡਿਟ ਟੀਮ ਨੇ ਇਸ ਕਰਜ਼ਾ ਕੇਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਦਸਤਾਵੇਜ਼ਾਂ ਉੱਤੇ ਸ਼ੱਕ ਹੋਇਆ ਤਾਂ ਮੁਲਜ਼ਮਾਂ ਨੇ ਬੈਂਕ ਦਾ ਸਾਰਾ ਕਰਜ਼ਾ ਯਕਮੁਸ਼ਤ ਅਦਾ ਵੀ ਕਰ ਦਿੱਤਾ। ਫਿਰ ਵੀ ਬੈਂਕ ਅਧਿਕਾਰੀਆਂ ਦੀ ਪੜ੍ਹਤਾਲ ਦੌਰਾਨ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਪੱਤਰ ਰਾਹੀਂ ਪੁਸ਼ਟੀ ਹੋਈ ਹੈ ਕਿ ਮਨਪ੍ਰੀਤ ਕੌਰ ਕਦੇ ਵੀ ਇਸ ਸਕੂਲ ਵਿਚ ਤਾਇਨਾਤ ਨਹੀਂ ਰਹੀ। ਬੈਂਕ ਨੇ ਇਸ ਨੂੰ ਗੰਭੀਰ ਅਪਰਾਧ ਦੱਸਦੇ ਹੋਏ ਮੁਲਜ਼ਮਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕਰਨ ਦੀ ਸ਼ਿਕਾਇਤ ਦਿੱਤੀ। ਬੈਂਕ ਅਧਿਕਾਰੀਆਂ ਵੱਲੋਂ ਦਿੱਤੀ ਸ਼ਿਕਾਇਤ ਦੀ ਪੜਤਾਲ ਆਰਥਿਕ ਅਪਰਾਧ ਸ਼ਾਖਾ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਨੇ ਕਰਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

Next Post

ਚੈੱਕ ਬਾਉਂਸ ਹੋਣ ਦੇ ਕੇਸ ਵਿੱਚ ਮੁਲਜ਼ਮ ਨੂੰ 2 ਸਾਲ ਦੀ ਸਜ਼ਾ ਅਤੇ 1,00,000/- ਰੁਪਏ ਜ਼ੁਰਮਾਨਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ

ਚੈੱਕ ਬਾਉਂਸ ਹੋਣ ਦੇ ਕੇਸ ਵਿੱਚ ਮੁਲਜ਼ਮ ਨੂੰ 2 ਸਾਲ ਦੀ ਸਜ਼ਾ ਅਤੇ 1,00,000/- ਰੁਪਏ ਜ਼ੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend