Gee 98News

ਮਜੀਠੀਆ ਨੇ ਕੀਤਾ ਚੈਲਿੰਜ.. ਜਾਂਚ ਕਰਵਾਓ,ਮੁੱਖ ਮੰਤਰੀ ਨੇ ਸ਼ਰਾਬ ਪੀਤੀ ਹੋਈ ਸੀ…ਪੰਜਾਬ ਦੇ ਹਸਪਤਾਲ ‘ਚ ਕਿਉਂ ਨਹੀਂ ਕਰਵਾਇਆ ਦਾਖ਼ਲ

ਚੰਡੀਗੜ੍ਹ, 18 ਸਤੰਬਰ, Gee98 news service-
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਹਾਜ਼ ਤੋਂ ਉਤਰਨ ਸਮੇਂ ਡਿੱਗਣ ਦੀ ਘਟਨਾ ਸਬੰਧੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਵਿਰੋਧੀ ਆਗੂਆਂ ਵੱਲੋਂ ਸਿੱਧੇ ਤੌਰ ‘ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਨੇ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਉਹ ਡਿੱਗੇ ਸਨ। ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਦੇ ਇਹਨਾਂ ਦੋਸਾਂ ਨੂੰ ਬੇਬੁਨਿਆਦ ਦੱਸਿਆ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ‌ ਕਿਹਾ ਕਿ ਮੁੱਖ ਮੰਤਰੀ ਦੇ ਜਹਾਜ ਚੋਂ ਉਤਰਨ ਸਮੇਂ ਡਿੱਗਣ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਤੋਂ ਚੰਡੀਗੜ੍ਹ ਚਾਰਟਡ ਫਲਾਈਟ ਵਿਚ ਆਉਣ ਵੇਲੇ ਗੈਰ ਕਾਨੂੰਨੀ ਤੌਰ ‘ਤੇ ਸ਼ਰਾਬ ਪੀਤੀ ਸੀ ਜਿਸ ਕਾਰਣ ਉਹ ਜਹਾਜ਼ ਵਿਚੋਂ ਉਤਰਣ ਵੇਲੇ ਥੱਲੇ ਡਿੱਗ ਪਏ ਸਨ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਢੁਕਵੀ ਜਾਂਚ ਕਰਵਾਈ ਜਾਵੇ। ਬੀਤੇ ਕੱਲ੍ਹ ਚੰਡੀਗੜ੍ਹ ਹਵਾਈ ਅੱਡੇ ‘ਤੇ ਵਾਪਰੀ ਘਟਨਾ ਦੀ ਗੱਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਦਿੱਲੀ ਤੋਂ ਚੰਡੀਗੜ੍ਹ ਫਲਾਈਟ ਵੇਲੇ ਆਪਣੇ ਓ ਐਸ ਡੀ ਨਾਲ ਰਲ ਕੇ ਸ਼ਰਾਬ ਪੀਤੀ। ਉਹਨਾਂ ਕਿਹਾ ਕਿ ਇਹੀ ਕਾਰਣ ਸੀ ਕਿ ਸ੍ਰੀ ਭਗਵੰਤ ਮਾਨ ਦੇ ਪੈਰ ਥਿੜਕ ਗਏ ਤੇ ਉਹ ਜਹਾਜ਼ ਵਿਚੋਂ ਉਤਰਣ ਲੱਗਿਆਂ ਹੇਠਾਂ ਡਿੱਗ ਪਏ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਇਹ ਕਹਿ ਦਿੱਤਾ ਕਿ‌ ਉਹਨਾਂ ਨੂੰ ਵੀ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ ਤਾਂ ਉਸ ਵੇਲੇ ਤੋਂ ਪਿਛਲੇ ਦੋ ਦਿਨਾਂ ਤੋਂ ਉਹ ਪ੍ਰੇਸ਼ਾਨ ਸਨ। ਉਹਨਾਂ ਕਿਹਾ ਕਿ ਇਸੇ ਕਾਰਣ ਉਹਨਾਂ ਸ਼ਰਾਬ ਪੀਤੀ। ਉਹਨਾਂ ਕਿਹਾ ਕਿ ਪੰਜਾਬੀ ਵੇਖ ਰਹੇ ਹਨ ਕਿ ਕਿਵੇਂ ਇਕ ਦਿਨ ਪਹਿਲਾਂ ਹੀ ਇਕ ਇਲੈਕਟ੍ਰਾਨਿਕ ਚੈਨਲ ਨਾਲ ਇੰਟਰਵਿਊ ਵੇਲੇ ਮੁੱਖ ਮੰਤਰੀ ਸ਼ਰਾਬ ਨਾਲ ਧੁੱਤ ਸਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਦੁਬਾਰਾ ਚਾਰਟਡ ਫਲਾਈਟ ਵਿਚ ਵਾਪਸ ਦਿੱਲੀ ਲਿਜਾਇਆ ਗਿਆ ਤੇ ਇਹ ਸੂਬੇ ਦੇ ਸਰੋਤਾਂ ਦੀ ਸਿੱਧੀ ਬਰਬਾਦੀ ਹੈ ਤੇ ਘਿਨੌਣਾ ਅਪਰਾਧ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਜਾਂ ਪੰਜਾਬ ਦੇ ਕਿਸੇ ਹਸਪਤਾਲ ਵਿੱਚ ਇਸ ਕਰਕੇ ਦਾਖਲ ਨਹੀਂ ਕਰਵਾਇਆ ਗਿਆ ਕਿਉਂਕਿ ਜੇਕਰ ਮੁੱਖ ਮੰਤਰੀ ਨੂੰ ਕਿਸੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਹੁੰਦਾ ਤਾਂ ਸੱਚ ਸਾਹਮਣੇ ਆ ਜਾਣਾ ਸੀ ਕਿ ਉਹ ਸ਼ਰਾਬ ਵਿਚ ਧੁੱਤ ਹੋਣ ਕਾਰਣ ਡਿੱਗੇ ਹਨ।‌ਅਕਾਲੀ ਆਗੂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਸ਼ਰਾਬ ਵਿਚ ਧੁੱਤ ਹੋਣ ਕਾਰਣ ਇਸ ਤਰੀਕੇ ਲੋਕਾਂ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਸ੍ਰੀ ਭਗਵੰਤ ਮਾਨ ਨੂੰ ਸ਼ਰਾਬ ਵਿਚ ਰੱਜੇ ਹੋਣ ਦੇ ਬਾਵਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਅਤੇ ਸ਼ਰਾਬੀ ਹੋਣ ਕਾਰਣ ਜਰਮਨੀ ਵਿਚ ਲੁਫਥਾਨਸਾ ਫਲਾਈਟ ਵਿਚੋਂ ਲਾਹੇ ਜਾਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਪੁਰਾਣੀ ਬੋਤਲ ਵਿਚ ਨਵੀਂ ਸ਼ਰਾਬ ਹੈ। ਉਹਨਾਂ ਕਿਹਾ ਕਿ ਇਸ ਨੀਤੀ ਨਾਲ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ, ਨਾ ਹੀ ਫਸਲੀ ਵਿਭਿੰਨਤਾ ਆ ਸਕੇਗੀ ਤੇ ਨਾ ਹੀ ਜ਼ਮੀਨ ਹੇਠਲਾ ਪਾਣੀ ਹੋਰ ਹੇਠਾਂ ਜਾਣ ਤੋਂ ਬਚਾਇਆ ਜਾ ਸਕੇਗਾ। ਉਹਨਾਂ ਕਿਹਾ ਕਿ ਇਹ ਨੀਤੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਜਿਹਨਾਂ ਸਿਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ, ਦਾ ਕਰਜ਼ਾ ਘਟਾਉਣ ਵਿਚ ਸਹਾਈ ਨਹੀਂ ਹੋਵੇਗੀ ਤੇ ਨਾ ਹੀ ਇਸ ਵਿਚ ਮੱਕੀ ਤੇ ਦਾਲਾਂ ਲਈ ਐਮ ਐਸ ਪੀ ਦਾ ਵਾਅਦਾ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਥਾਂ ਫਸਲੀ ਵਿਭਿੰਨਤਾ ਲਿਆਂਦੀ ਜਾ ਸਕੇ।
ਅਕਾਲੀ ਆਗੂ ਨੇ ਸਮਾਜਿਕ ਕਾਰਕੁੰਨ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਦੋਸ਼ਾਂ ਤਹ਼ਿ ਗ੍ਰਿਫਤਾਰ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਕਾਰਵਾਈ ਨਾਲ ਲੋਕਾਂ ਨੂੰ ਐਮਰਜੈਂਸੀ ਦੇ ਦਿਨ ਚੇਤੇ ਆ ਗਏ ਹਨ।

error: Content is protected !!