Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋੜਵੰਦ ਮਰੀਜ਼ਾਂ ਲਈ ਵੱਡਾ ਝਟਕਾ ‌: ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਨ ਤੋਂ ਦਿੱਤਾ ਜਵਾਬ

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਲੋੜਵੰਦ ਮਰੀਜ਼ਾਂ ਲਈ ਵੱਡਾ ਝਟਕਾ ‌: ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਨ ਤੋਂ ਦਿੱਤਾ ਜਵਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 news service
-ਪੰਜਾਬ ‘ਚ ਅਯੂਸ਼ਮਾਨ ਭਾਰਤ ਤਹਿਤ 5 ਲੱਖ ਰੁਪਏ ਤੱਕ ਦੇ ਇਲਾਜ ਦੀ ਯੋਜਨਾ ਖੁਦ ਵੈਂਟੀਲੇਟਰ ‘ਤੇ ਹੈ। ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਜਵਾਬ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਸੂਬੇ ਦੇ ਕੁਝ ਪ੍ਰਾਈਵੇਟ ਹਸਪਤਾਲ ਵੀ ਆਯੂਸ਼ਮਾਨ ਭਾਰਤ ਸਕੀਮ ਤਹਿਤ ਸੂਚੀਬੱਧ ਕੀਤੇ ਗਏ ਹਨ ਜਿੱਥੇ ਲੋੜਵੰਦ ਮਰੀਜ਼ਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਹੁਣ ਇਹਨਾਂ ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਲੋੜਵੰਦ ਮਰੀਜ਼ਾਂ ਦਾ ਇਲਾਜ ਕਰਨ ਤੋਂ ਜਵਾਬ ਦੇ ਦਿੱਤਾ ਕਿਉਂਕਿ ਪੰਜਾਬ ਸਰਕਾਰ ਇਹਨਾਂ ਪ੍ਰਾਈਵੇਟ ਹਸਪਤਾਲਾਂ ਦਾ ਬਕਾਇਆ ਪੈਸਾ ਨਹੀਂ ਦੇ ਰਹੀ। ਇਸ ਸਬੰਧੀ ਪਿਛਲੇ ਦਿਨੀਂ ਲੁਧਿਆਣਾ ਵਿਖੇ ਪ੍ਰਾਈਵੇਟ ਡਾਕਟਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਦੱਸਿਆ ਗਿਆ ਕਿ 600 ਕਰੋੜ ਰੁਪਏ ਤੋਂ ਵੱਧ ਪੰਜਾਬ ਸਰਕਾਰ ਵੱਲ ਆਯੂਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਬਕਾਇਆ ਪਿਛਲੇ ਕਾਫੀ ਸਮੇਂ ਤੋਂ ਖੜਾ ਹੈ ਜੋ ਨਹੀਂ ਦਿੱਤਾ ਜਾ ਰਿਹਾ। ‌ ਪ੍ਰਾਈਵੇਟ ਡਾਕਟਰਾਂ ਨੇ ਕਿਹਾ ਕਿ ‌ ਜਿੰਨਾ ਚਿਰ ਸਰਕਾਰ ਇਹ ਪਹਿਲੇ ਪੈਸੇ ਨਹੀਂ ਦਿੰਦੀ ਉਨਾਂ ਚਿਰ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਇਲਾਜ ਨਹੀਂ ਕੀਤਾ ਜਾਵੇਗਾ। ਪ੍ਰਾਈਵੇਟ ਹਸਪਤਾਲਾਂ ਦੇ ਇਸ ਫੈਸਲੇ ਦਾ ਖਮਿਆਜ਼ਾ ਮਰੀਜ਼ਾਂ ਨੂੰ ਭੁਗਤਣਾ ਪਵੇਗਾ ਕਿਉਂਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਹੁਤ ਸਾਰੀਆਂ ਬਿਮਾਰੀਆਂ ਅਜਿਹੀਆਂ ਹਨ ਜਿਨਾਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ ਵਿੱਚ ਹੀ ਹੈ।‌ ਭਾਵੇਂ ਕਿ ਸੂਬੇ ਵਿੱਚ ਬਹੁਤੇ ਸਰਕਾਰੀ ਹਸਪਤਾਲ ਚੰਗੇ ਹਨ ਪਰੰਤੂ‌ ਲੋਕਾਂ ਦੇ ਮਨਾਂ ਵਿੱਚ ਇਹ ਧਾਰਨਾ ਬੈਠੀ ਹੋਈ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਸੂਚੀਬੱਧ ਕੀਤੀਆਂ ਬਿਮਾਰੀਆਂ ਦਾ ਠੀਕ ਇਲਾਜ ਨਹੀਂ ਹੁੰਦਾ ਇਸ ਕਰਕੇ ਲੋੜਵੰਦ ਮਰੀਜ਼ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਨੂੰ ਪਹਿਲ ਦਿੰਦੇ ਹਨ। ਹੁਣ ਜਦੋਂ ਕਿ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ 5 ਲੱਖ ਤੱਕ ਦਾ ਮੁਫ਼ਤ ਇਲਾਜ ਕਰਨਾ ਬੰਦ ਕਰ ਦਿੱਤਾ ਹੈ ਤਾਂ ਮਰੀਜ਼ਾਂ ਨੂੰ ਪੈਸੇ ਦੇ ਕੇ ਇਲਾਜ ਕਰਵਾਉਣਾ ਪਵੇਗਾ। ਦੂਜੇ ਪਾਸੇ ਸਰਕਾਰ ਪ੍ਰਾਈਵੇਟ ਹਸਪਤਾਲਾਂ ਦਾ ਪੈਸਾ ਰਿਲੀਜ਼ ਕਰਨ ਤੋਂ ਪਾਸਾ ਵੱਟੀ ਬੈਠੀ ਹੈ। ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ‘ਤੇ ਇਹ ਵੱਡੇ ਸਵਾਲ ਖੜੇ ਹਨ ਕਿ ਸਰਕਾਰ ਆਪਣੇ ਵਾਅਦਿਆਂ ਅਨੁਸਾਰ ਗਰੀਬ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਦੇ ਜੱਜਾਂ ਨੇ ਕਿਹਾ… ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੇ ਤਾਂ ਚੰਗਾ ਕੰਮ ਕੀਤਾ ਸੀ ਪਰ….!

Next Post

ਵੈਸੇ ਤਾਂ ਸੂਬੇ ‘ਚ ਹਾਲਾਤ ਠੀਕ ਠਾਕ ਨੇ…ਬੱਸ ਇਹ ਨਿੱਕੀਆਂ ਮੋਟੀਆਂ ਘਟਨਾਵਾਂ ਤਾਂ ਵਾਪਰਦੀਆਂ ਰਹਿੰਦੀਆਂ ਨੇ…!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਵੈਸੇ ਤਾਂ ਸੂਬੇ ‘ਚ ਹਾਲਾਤ ਠੀਕ ਠਾਕ ਨੇ…ਬੱਸ ਇਹ ਨਿੱਕੀਆਂ ਮੋਟੀਆਂ ਘਟਨਾਵਾਂ ਤਾਂ ਵਾਪਰਦੀਆਂ ਰਹਿੰਦੀਆਂ ਨੇ…!

ਵੈਸੇ ਤਾਂ ਸੂਬੇ 'ਚ ਹਾਲਾਤ ਠੀਕ ਠਾਕ ਨੇ…ਬੱਸ ਇਹ ਨਿੱਕੀਆਂ ਮੋਟੀਆਂ ਘਟਨਾਵਾਂ ਤਾਂ ਵਾਪਰਦੀਆਂ ਰਹਿੰਦੀਆਂ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend