Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਮੀਤ ਹੇਅਰ ਨੇ ਟੀਸੀ ਤੋਂ ਤੋੜਿਆ ਕਾਂਗਰਸ ਦਾ ਲੀਲੂ ਬੇਰ… ਪੜ੍ਹੋ ਖ਼ਬਰ…ਬਰਨਾਲਾ ‘ਚ ਕਾਂਗਰਸ ਨਾਲ ਕਿਵੇਂ ਹੋਈ ਜੱਗੋਂ ਤੇਰਵੀਂ

Nirmal Pandori by Nirmal Pandori
09/20/2024
in ਪੰਜਾਬ
Reading Time: 1 min read
A A
0
ਹਾਈਕੋਰਟ ਦੇ ਜੱਜਾਂ ਨੇ ਕਿਹਾ… ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੇ ਤਾਂ ਚੰਗਾ ਕੰਮ ਕੀਤਾ ਸੀ ਪਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਜ਼ਿਲ੍ਹੇ ਦੀ ਰਾਜਨੀਤੀ ਵਿੱਚ ਹੋਏ ਇੱਕ ਵੱਡੇ ਸਿਆਸੀ ਉਥਲ ਪੁਥਲ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ। ‌ਇਹਨਾਂ ਟਿੱਪਣੀਆਂ ਵਿੱਚ ਜਿੱਥੇ ਕਾਂਗਰਸੀ ਵਰਕਰਾਂ ਵੱਲੋਂ ਗੁਰਜੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦਾ ਕਾਂਗਰਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਗਦਾਰ ਕਿਹਾ ਜਾ ਰਿਹਾ ਉਥੇ ਦੂਜੇ ਪਾਸੇ ਗੁਰਜੀਤ ਸਿੰਘ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਆਮ ਆਦਮੀ ਪਾਰਟੀ ਦੀ ਹੇਠਲੇ ਦਰਜੇ ਦੀ ਰਾਜਨੀਤੀ ਵੀ ਕਿਹਾ ਜਾ ਰਿਹਾ ਹੈ। ‌ ਨਗਰ ਕੌਂਸਲ ਬਰਨਾਲਾ ਦੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਹੋਣ ਵਾਲੇ ਦਿਨ ਹੀ ਜ਼ਾਹਰ ਹੋ ਰਿਹਾ ਸੀ ਕਿ ਕੋਈ ਵੱਡਾ ਧਮਾਕਾ ਹੋਵੇਗਾ ਪਰ ਫਿਰ ਵੀ ਇਹ ਧਮਾਕਾ ਐਨਾ ਵੱਡਾ ਹੋਵੇਗਾ ਇਸ ਗੱਲ ਦਾ ਕਿਸੇ ਨੂੰ ਇਲਮ ਨਹੀਂ ਸੀ। ‌ ਮੰਨਿਆ ਜਾ ਰਿਹਾ ਸੀ ਕਿ ਹਾਈਕੋਰਟ ਵਿੱਚ ਪ੍ਰਧਾਨਗੀ ਦਾ ਕੇਸ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਉਪ ਪ੍ਰਧਾਨਗੀ ‘ਤੇ ਕਬਜ਼ਾ ਕਰਨ ਲਈ ਕੌਂਸਲਰਾਂ ਦਾ ਜੋੜ ਤੋੜ ਹਰ ਹਾਲਤ ਵਿੱਚ ਕਰੇਗੀ ਪ੍ਰੰਤੂ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਸਾਰੀਆਂ ਕਿਆਸ ਅਰਾਈਆਂ ਦੇ ਦੌਰਾਨ ਕਾਂਗਰਸ ਦਾ ਟੀਸੀ ਦਾ ਬੇਰ ਤੋੜ ਲਿਆ। ਨਗਰ ਕੌਂਸਲ ਦੀ ਪ੍ਰਧਾਨਗੀ ਦਾ ਕੇਸ ਭਾਵੇਂ ਗੁਰਜੀਤ ਸਿੰਘ ਨੇ ਹਾਈਕੋਰਟ ਵਿੱਚ ਜਿੱਤ ਲਿਆ ਸੀ ਪਰੰਤੂ ਭਰੋਸੇਯੋਗ ਸੂਤਰਾਂ ਅਨੁਸਾਰ ਉਸ ਨੂੰ ਹਕੂਮਤੀ ਸੁਨੇਹੇ ਲੱਗਣੇ ਸ਼ੁਰੂ ਹੋ ਗਏ ਸਨ ਕਿ ਪ੍ਰਧਾਨਗੀ ਦੀ ਕੁਰਸੀ ‘ਤੇ ਬੈਠਣ ਤੋਂ ਬਾਅਦ “ਦਿਨੇ ਹੀ ਹਕੂਮਤੀ ਤਾਰੇ” ਦਿਖਾਏ ਜਾ ਸਕਦੇ ਹਨ। ਜਿਸ ਤੋਂ ਬਾਅਦ ਵੱਡੀ ਸਿਆਸੀ ਟਪੂਸੀ ਮਾਰਦੇ ਹੋਏ ਆਪਣਾ ਰਹਿੰਦਾ ਕਾਰਜਕਾਲ ਕੰਜਰ ਕਲੇਸ਼ ਨਾਲ ਪੂਰਾ ਕਰਨ ਦੀ ਬਜਾਏ ਗੁਰਜੀਤ ਸਿੰਘ ਔਲਖ ਨੇ ਟੌਹਰ ਨਾਲ ਪ੍ਰਧਾਨਗੀ ਕਰਨ ਨੂੰ ਪਹਿਲ ਦਿੱਤੀ। ਸੂਤਰਾਂ ਅਨੁਸਾਰ ਗੁਰਜੀਤ ਸਿੰਘ ਔਲਖ ਨਾਲ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਸਲ ਦੀ ਪ੍ਰਧਾਨਗੀ ਦੀ ਸੌਦੇਬਾਜ਼ੀ ਹੀ ਕੀਤੀ ਗਈ ਹੈ। ਜੇਕਰ ਇਹ ਸੌਦੇਬਾਜ਼ੀ ਦੀਆਂ ਕਰਸੋਆਂ ਸੱਚ ਹਨ ਤਾਂ ਸੋਸ਼ਲ ਮੀਡੀਆ ‘ਤੇ ਇਹ ਟਿੱਪਣੀਆਂ ਵੀ ਧਿਆਨ ਮੰਗਦੀਆਂ ਹਨ ਕਿ ਹੁਣ ਕੌਂਸਲਰ ਰੁਪਿੰਦਰ ਸਿੰਘ ਬੰਟੀ ਸ਼ੀਤਲ ਦੀ ਸੀਨੀਆਰਿਟੀ ਕਿੱਥੇ ਗਈ। ਬਹਿਰਹਾਲ ਰਾਜਨੀਤੀ ਅਜਿਹੀ ਖੇਡ ਹੈ ਜਿਸ ਵਿੱਚ ਕੌਣ ਕਦੋਂ ਗੋਲ ਕਰ ਜਾਵੇ ਕੋਈ ਪਤਾ ਨਹੀਂ ਲੱਗਦਾ ਅਤੇ ਕਈ ਵਾਰ ਆਪਣੇ ਹੀ ਗੋਲ ਵਾਲਾ ਫੱਟਾ ਖੜਕਾ ਜਾਂਦੇ ਹਨ, ਇਸੇ ਤਰ੍ਹਾਂ ਗੁਰਜੀਤ ਸਿੰਘ ਰਾਮਨਵਾਸੀਆਂ ਨੇ ਕਾਂਗਰਸ ਪਾਰਟੀ ਨਾਲ ਕੀਤੀ। ਬੀਤੇ ਕੱਲ ਬਰਨਾਲਾ ਜਿਲ੍ੇ ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਮੀ ਢਿੱਲੀ ਠੁੱਲੀਵਾਲ ਦੀ ਮਾਤਾ ਦੇ ਭੋਗ ਸਮਾਗਮ ਤੇ ਜਿੱਥੇ ਸਾਰੇ ਨਿੱਕੇ ਵੱਡੇ ਕਾਂਗਰਸੀ ਆਗੂ ਹਾਜ਼ਰ ਸਨ ਉਥੇ ਗੁਰਜੀਤ ਸਿੰਘ ਰਾਮਨਵਾਸੀਆ ਗੈਰ ਹਾਜ਼ਰ ਸੀ, ਉੱਥੇ ਕਾਂਗਰਸ ਆਗੂਆਂ ਵਿੱਚ ਇਹ ਚਰਚਾ ਚੱਲ ਰਹੀ ਸੀ ਕਿ ਗੁਰਜੀਤ ਸਿੰਘ ਬਿਮਾਰ ਹਨ ਅਤੇ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹਨ ਪ੍ਰੰਤੂ ਅੱਜ ਪਤਾ ਲੱਗਿਆ ਕਿ ਗੁਰਜੀਤ ਸਿੰਘ ਰਾਮਨਵਾਸੀਆ ਆਮ ਆਦਮੀ ਪਾਰਟੀ ਦੇ ਵੱਡੇ ਡਾਕਟਰ ਦੇ ਸੰਪਰਕ ਵਿੱਚ ਸਨ ਅਤੇ ਆਪ ਦੇ ਉਸ ਵੱਡੇ ਡਾਕਟਰ ਨੇ ਰਾਮਨਵਾਸੀਆ ਦੇ ਦਲ ਬਦਲੀ ਦਾ ਟੀਕਾ ਲਗਾ ਦਿੱਤਾ। ਗੁਰਜੀਤ ਸਿੰਘ ਰਾਮਨਵਾਸੀਆ ਦੇ ਅਧਿਕਾਰਤ ਤੌਰ ‘ਤੇ ਭਾਵੇਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਤਸਵੀਰਾਂ ਸਾਹਮਣੇ ਨਹੀਂ ਆ ਰਹੀਆਂ ਪ੍ਰੰਤੂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੀ ਇਸ ਦੀ ਪੁਸ਼ਟੀ ਕਰ ਰਹੇ ਹਨ ਕਿ ਪ੍ਰਧਾਨ ਸਾਹਿਬ ਇਸ ਵੇਲੇ ਚੰਡੀਗੜ੍ਹ ਹਨ ਅਤੇ ਕਿਸੇ ਵੇਲੇ ਵੀ ਉਹ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੇਜ ‘ਤੇ ਸਾਹਮਣੇ ਆ ਸਕਦੀਆਂ ਨੇ ਜਿਨਾਂ ਨੂੰ ਜਿਨਾਂ ਤਸਵੀਰਾਂ ਦੀ ਸਮੁੱਚੇ ਬਰਨਾਲਾ ਨੂੰ ਇੰਤਜ਼ਾਰ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਬਾਲੀਵੁੱਡ ਤੇ ਸਾਊਥ ਦੀ ਸੁੰਦਰ ਅਦਾਕਾਰਾ ਨੇ ਤਿੰਨ ਚੋਟੀ ਦੇ IPS ਅਧਿਕਾਰੀ ਖੁੱਡੇਲਾਈਨ ਲਗਵਾਏ

Next Post

ਬਰਨਾਲਾ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਕੀਤਾ ਉਮੀਦਵਾਰ ਦਾ ਐਲਾਨ….!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!

ਬਰਨਾਲਾ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਕੀਤਾ ਉਮੀਦਵਾਰ ਦਾ ਐਲਾਨ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend