Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ‘ਚ ਸਭ ਅੱਛਾ ਨਹੀਂ ਹੈ….4 ਵੱਡੇ ਮੰਤਰੀਆਂ ਨੇ ਦਿੱਤੇ ਅਸਤੀਫ਼ੇ…ਅੱਜ ਨਵੇਂ ਮੰਤਰੀ ਚੁੱਕਣਗੇ ਸਹੁੰ

Nirmal Pandori by Nirmal Pandori
09/23/2024
in ਪੰਜਾਬ
Reading Time: 1 min read
A A
0
ਹੁਣ ਸਾਡੇ ਮੁੱਖ ਮੰਤਰੀ ਜੀ ਵੀ “ਸਾਧਨਾ ਵਿੱਚ ਲੀਨ” ਹੋ ਗਏ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਪੰਜਾਬ ‘ਚ ਦੋ ਉਪ ਮੁੱਖ ਮੰਤਰੀ ਬਣਾਉਣ ਦੀ ਚਰਚਾ ਵੀ ਜ਼ੋਰਾਂ ‘ਤੇ
    ਚੰਡੀਗੜ੍ਹ, 23 ਸਤੰਬਰ, Gee98 news service
    -ਪੰਜਾਬ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਐਤਵਾਰ ਦੇਰ ਸ਼ਾਮ ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਨੇ ਅਸਤੀਫ਼ੇ ਦੇ ਦਿੱਤੇ ਹਨ।‌ ਇਹਨਾਂ ਅਸਤੀਫ਼ੇ ਦੇਣ ਵਾਲੇ ਮੰਤਰੀਆਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਦੇ ਨਾਮ ਸ਼ਾਮਿਲ ਹਨ। ‌ਸੂਤਰਾਂ ਅਨੁਸਾਰ ਸੋਮਵਾਰ ਸ਼ਾਮ ਰਾਜ ਭਵਨ ਵਿੱਚ ਚਾਰ ਨਵੇਂ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਵਰਿੰਦਰ ਗੋਇਲ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਕੁਝ ਵਿਭਾਗਾਂ ‘ਚ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਤੋਂ ਪਰੇਸ਼ਾਨ ਸਨ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਕਰਨ ਦਾ ਕਦਮ ਚੁੱਕਿਆ ਹੈ। ਪੰਜਾਬ ਦੇ ਮਾਲ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਕਾਰਨ ਬ੍ਰਹਮ ਸ਼ੰਕਰ ਜਿੰਪਾ, ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਤੋਂ ਬਾਅਦ ਮੰਤਰੀ ਬਲਕਾਰ ਸਿੰਘ ਨੂੰ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਮੰਤਰੀ ਅਨਮੋਲ ਗਗਨ ਮਾਨ ਦੀ ਕਾਰਜਕਾਰੀ ਤੋਂ ਹਾਈਕਮਾਂਡ ਖੁਸ਼ ਨਹੀਂ ਸੀ। ਉਂਝ ਭਾਵੇਂ ਜਲੰਧਰ ਦੀ ਜ਼ਿਮਨੀ ਚੋਣ ਦੇ ਵੇਲੇ ਤੋਂ ਲੈ ਕੇ ਪੰਜਾਬ ਦੇ ਮੰਤਰੀ ਮੰਡਲ ‘ਚ ਫੇਰਬਦਲ ਦੀ ਚਰਚਾ ਚੱਲ ਰਹੀ ਸੀ ਪ੍ਰੰਤੂ ‌ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਹੋਣ ਕਾਰਨ ਨਵੀਂ ਚੁਣੀ ਜਾਣ ਵਾਲੇ ਮੰਤਰੀਆਂ ਦੇ ਨਾਵਾਂ ਦਾ ਫੈਸਲਾ ਨਹੀਂ ਹੋ ਰਿਹਾ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਨਵੀਂ ਚੁਣੇ ਜਾਣ ਵਾਲੇ ਮੰਤਰੀਆਂ ਦੇ ਨਾਮ ਦਾ ਫੈਸਲਾ ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਂਡ ਵੱਲੋਂ ਹੀ ਕੀਤਾ ਗਿਆ ਹੈ ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿੱਚ ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਂਡ ਦੀ ਪੂਰੀ ਭੂਮਿਕਾ ਹੈ। ਕੁਝ ਸਮੇਂ ਤੋਂ ਇਹ ਅੰਦਰੂਨੀ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਸਰਕਾਰ ਵਿੱਚ ‘ਸਭ ਅੱਛਾ ਨਹੀਂ’ ਹੈ।‌ ਪਾਰਟੀ ਦੀ ਕੇਂਦਰੀ ਹਾਈ ਕਮਾਂਡ ਵੱਲੋਂ ਭਗਵੰਤ ਮਾਨ ਦੇ ਕੰਮਾਂ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ ਇਥੋਂ ਤੱਕ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸੰਬੰਧਿਤ ਫੈਸਲਿਆਂ ਵਿੱਚ ਵੀ ਭਗਵੰਤ ਮਾਨ ਨੂੰ ਆਜ਼ਾਦ ਤੌਰ ‘ਤੇ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ‌ ਚਰਚਾ ਤਾਂ ਇਥੋਂ ਤੱਕ ਵੀ ਹੋ ਰਹੀ ਹੈ ਕਿ ਪੰਜਾਬ ਦੀ ਅਫਸਰਸ਼ਾਹੀ ਦਾ ਇੱਕ ਵੱਡਾ ਹਿੱਸਾ ਮੁੱਖ ਮੰਤਰੀ ਨੂੰ ਗੁੰਮਰਾਹ ਕਰ ਰਿਹਾ ਹੈ, ਇਸ ਦੀ ਪ੍ਰਤੱਖ ਉਦਾਹਰਣ ਪੰਜਾਬ ਦੇ ਅੱਠ ਵੱਡੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੇ ਫੈਸਲੇ ਤੋਂ ਮਿਲ ਚੁੱਕੀ ਹੈ ਜਿਸ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਦਿੱਤੀ ਹੀ ਨਹੀਂ ਗਈ ਅਤੇ ਆਲੋਚਨਾ ਤੋਂ ਬਾਅਦ ਇਹ ਫੈਸਲਾ ਵਾਪਸ ਲੈਣਾ ਪਿਆ। ਪਿਛੋਕੜ ਵਿੱਚ ਕੁਝ ਅਜਿਹੇ ਹੋਰ ਫੈਸਲੇ ਵੀ ਹੋਏ ਜਿਨਾਂ ਤੋਂ ਪੰਜਾਬ ਸਰਕਾਰ ਨੂੰ ਯੂ ਟਰਨ ਲੈਣਾ ਪਿਆ। ਆਮ ਆਦਮੀ ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਚ ਪੰਜਾਬ ਚ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾ ਸਕਦੇ ਹਨ। ਇਹਨਾਂ ਵਿੱਚੋਂ ਇੱਕ ਉਪ ਮੁੱਖ ਮੰਤਰੀ ਦਲਿਤ ਹੋਵੇਗਾ ਅਤੇ ਇੱਕ ਹਿੰਦੂ ਵਰਗ ਵਿੱਚੋਂ ਲਿਆ ਜਾਵੇਗਾ। ‌ ‘ਆਪ’ ਦੀ ਹਾਈ ਕਮਾਂਡ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਤੋਂ ਵੀ ਨਾਰਾਜ਼ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਗ੍ਰਹਿ ਵਿਭਾਗ ਲੈ ਕੇ ਇੱਕ ਨਵੇਂ ਉਪ ਮੁੱਖ ਮੰਤਰੀ ਨੂੰ ਵੀ ਦਿੱਤਾ ਜਾ ਸਕਦਾ ਹੈ। ਬਹਰਹਾਲ ! ਆਮ ਆਦਮੀ ਪਾਰਟੀ ਵੱਲੋਂ ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀ ਕਾਰਵਾਈ ਨੂੰ ਰੂਟੀਨ ਦੀ ਕਾਰਵਾਈ ਆਖਿਆ ਜਾਵੇਗਾ ਪ੍ਰੰਤੂ ਇਹ ਸੱਚ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਂਡ ਵਿੱਚ ਸਭ ਅੱਛਾ ਨਹੀਂ ਹੈ।‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਮੰਤਰੀ ਮੰਡਲ ‘ਚ ਵੱਡੇ ਧਮਾਕੇ ਦੀਆਂ ਕਨਸੋਆਂ…4-5 ਕੈਬਨਿਟ ਮੰਤਰੀਆਂ ਦੀ ਹੋਵੇਗੀ ਛੁੱਟੀ

Next Post

PGI ਦੇ ਡਾਕਟਰ ‘ਤੇ ਲੱਗੇ ਔਰਤ ਮਰੀਜ਼ ਨਾਲ ਛੇੜਛਾੜ ਦੇ ਦੋਸ਼… ਸ਼ਿਕਾਇਤ ਮਿਲਣ ‘ਤੇ ਜਾਂਚ ਕਮੇਟੀ ਬਣਾਈ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
PGI ਦੇ ਡਾਕਟਰ ‘ਤੇ ਲੱਗੇ ਔਰਤ ਮਰੀਜ਼ ਨਾਲ ਛੇੜਛਾੜ ਦੇ ਦੋਸ਼… ਸ਼ਿਕਾਇਤ ਮਿਲਣ ‘ਤੇ ਜਾਂਚ ਕਮੇਟੀ ਬਣਾਈ

PGI ਦੇ ਡਾਕਟਰ 'ਤੇ ਲੱਗੇ ਔਰਤ ਮਰੀਜ਼ ਨਾਲ ਛੇੜਛਾੜ ਦੇ ਦੋਸ਼… ਸ਼ਿਕਾਇਤ ਮਿਲਣ 'ਤੇ ਜਾਂਚ ਕਮੇਟੀ ਬਣਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend