Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤੀ ਚੋਣਾਂ : ਚੂੜਾ, ਮਹਿੰਦੀ ਅਤੇ ਮੇਕਅੱਪ ਤੋਂ ਬਿਨਾਂ ਹੀ ਸਹੁਰੇ ਘਰ ਜਾ ਰਹੀ ਹੈ ਦੁਲਹਨ…!

Nirmal Pandori by Nirmal Pandori
09/28/2024
in ਪੰਜਾਬ
Reading Time: 1 min read
A A
0
ਅਹਿਮ ਜਾਣਕਾਰੀ : ਸੰਗਰੂਰ ਹਲਕੇ ਦੇ ਕੁੱਲ 23 ਉਮੀਦਵਾਰਾਂ ਨੂੰ ਕਿੰਨੀਆਂ-ਕਿੰਨੀਆਂ ਵੋਟਾਂ ਪਈਆਂ…ਪੜ੍ਹੋ ਪੂਰਾ ਵੇਰਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਚਾਇਤ ਚੋਣਾਂ ‘ਚ ਵੋਟ ਨਹੀਂ ਪਾ ਸਕਣਗੇ ਨਵੇਂ ਵੋਟਰ..ਇਹ ਸਰਕਾਰ ਦੀ ਲਾਪਰਵਾਹੀ ਹੈ ਜਾਂ ਅਣਜਾਣਪੁਣਾ…?

ਚੰਡੀਗੜ੍ਹ, 28, ਸਤੰਬਰ, Gee98 news service
-ਪੰਜਾਬ ‘ਚ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਵਿੱਚ ਇੱਕ ਵੱਡੀ ਲਾਪਰਵਾਹੀ ਸਾਹਮਣੇ ਆ ਰਹੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ। ਅਜਿਹਾ ਲੱਗਦਾ ਹੈ ਕਿ ਹਾਈਕੋਰਟ ਦੇ ਡੰਡੇ ਦੇ ਡਰ ਕਾਰਨ ਹੀ ਪੰਜਾਬ ਸਰਕਾਰ ਨੇ ਜਲਦਬਾਜ਼ੀ ਵਿੱਚ ਪੰਚਾਇਤ ਚੋਣਾਂ ਐਲਾਨ ਦਿੱਤੀਆਂ ਹਨ ਜਦਕਿ ਸਰਕਾਰ ਦੀ ਤਿਆਰੀ ਚੋਣਾਂ ਕਰਵਾਉਣ ਦੀ ਬਿਲਕੁਲ ਵੀ ਨਹੀਂ ਸੀ, ਇਥੋਂ ਤੱਕ ਕਿ ਚੋਣਾਂ ਲਈ ਸਭ ਤੋਂ ਜ਼ਰੂਰੀ ਦਸਤਾਵੇਜ਼ ਵੋਟਰ ਸੂਚੀ ਵੀ ਪੂਰੀ ਤਰ੍ਹਾਂ ਤਿਆਰ ਨਹੀਂ ਸੀ। ਦੇਖਣ ਵਿੱਚ ਆਇਆ ਹੈ ਕਿ ਪੰਜਾਬ ਦੀਆਂ ਪੰਚਾਇਤ ਚੋਣਾਂ 1 ਜਨਵਰੀ 2023 ਨੂੰ ਤਿਆਰ ਵੋਟਰ ਸੂਚੀ ਦੇ ਆਧਾਰ ‘ਤੇ ਹੋ ਰਹੀਆਂ ਹਨ, ਜਦ ਕਿ ਲੋਕ ਸਭਾ ਦੀਆਂ ਚੋਣਾਂ 1 ਜਨਵਰੀ 24 ਨੂੰ ਤਿਆਰ ਵੋਟਰ ਸੂਚੀ ਦੇ ਅਧਾਰ ‘ਤੇ ਹੋਈਆਂ ਸਨ। ਦੂਜੇ ਸ਼ਬਦਾਂ ਵਿੱਚ 1 ਜਨਵਰੀ 2023 ਤੋਂ ਬਾਅਦ ਵੋਟ ਪਾਉਣ ਦੀ ਯੋਗਤਾ ਰੱਖਦੇ ਲੱਖਾਂ ਵੋਟਰ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਵਾਂਝੇ ਰਹਿ ਜਾਣਗੇ, ਜਿਹੜੇ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਹਟੇ ਹਨ। ਇਹ ਇੱਕ ਅਜਿਹੀ ਲਾਪਰਵਾਹੀ ਹੈ ਜਿਸ ਦੀ ਜ਼ਿੰਮੇਵਾਰੀ ਤੋਂ ਪੰਜਾਬ ਸਰਕਾਰ ਬਚ ਹੀ ਨਹੀਂ ਸਕਦੀ ਕਿ ਜੇਕਰ ਸਰਕਾਰ ਦੇ ਕੋਲ ਪੂਰੀ ਵੋਟਰ ਸੂਚੀ ਹੀ ਤਿਆਰ ਨਹੀਂ ਸੀ ਤਾਂ ਪੰਚਾਇਤ ਵਿਭਾਗ ਵੱਲੋਂ ਰਾਜ ਚੋਣ ਅਧਿਕਾਰੀ ਨੂੰ ਇਹ ਪੱਤਰ ਕਿਵੇਂ ਲਿਖ ਦਿੱਤਾ ਗਿਆ ਕਿ 20 ਅਕਤੂਬਰ ਤੱਕ ਚੋਣਾਂ ਕਰਵਾ ਲਈਆਂ ਜਾਣ, ਸਾਡੀ ਪੂਰੀ ਤਿਆਰੀ ਹੈ। ਇੱਥੇ ਪਾਠਕਾਂ ਦੇ ਧਿਆਨ ਵਿੱਚ ਲਿਆ ਦੇਈਏ ਕਿ ਜਦੋਂ ਵੀ ਕੋਈ ਚੋਣਾਂ ਹੁੰਦੀਆਂ ਹਨ ਤਾਂ ਚਾਲੂ ਸਾਲ ਤੋਂ ਬਾਅਦ ਦੀ 1 ਜਨਵਰੀ ਨੂੰ ਆਧਾਰ ਮੰਨ ਕੇ ਨਵੇਂ ਵੋਟਰਾਂ ਨੂੰ ਵੀ ਵੋਟ ਪਾਉਣ ਦਾ ਮੌਕਾ ਦਿੱਤਾ ਜਾਂਦਾ ਹੈ ਅਤੇ ਉਹਨਾਂ ਦੇ ਨਾਮ ਪੁਰਾਣੀ ਵੋਟਰ ਸੂਚੀ ਦੇ ਨਾਲ ਅਨਪੂਰਕ ਸੂਚੀ ਲਗਾ ਕੇ ਜੋੜ ਦਿੱਤੇ ਜਾਂਦੇ ਹਨ। ਪੰਜਾਬ ‘ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੋਟਰ ਸੂਚੀਆਂ ਦੇ ਨਾਲ ਅਨਪੂਰਕ ਸੂਚੀਆਂ ਨੱਥੀ ਨਹੀਂ ਹਨ ਭਾਵ ਕਿ 1 ਜਨਵਰੀ 2023 ਤੋਂ ਬਾਅਦ ਵੋਟ ਪਾਉਣ ਲਈ ਯੋਗ ਹੋਏ ਵੋਟਰਾਂ ਦੇ ਨਾਮ ਇਹਨਾਂ ਵੋਟਰ ਸੂਚੀਆਂ ਵਿੱਚ ਦਰਜ ਨਹੀਂ ਹਨ। ਇਹ ਮੁੱਦਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਵਿੱਚ ਵੀ ਉਠਾਇਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਮਾਮਲਾ ਹਾਈਕੋਰਟ ਵਿੱਚ ਵੀ ਪੁੱਜ ਰਿਹਾ ਹੈ ਜਿਸ ਕਰਕੇ ਪੰਜਾਬ ਦੀਆਂ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਭੰਬਲਭੂਸੇ ਦਾ ਪਰਛਾਵਾਂ ਦਿਸ ਰਿਹਾ ਹੈ। ਵੋਟ ਪਾਉਣ ਲਈ ਯੋਗ ਹੋਏ ਵੋਟਰਾਂ ਸਾਰੇ ਵੋਟਰਾਂ ਦੀ ਸ਼ਮੂਲੀਅਤ ਤੋਂ ਬਿਨਾਂ ਚੋਣਾਂ ਕਰਵਾਉਣ ਦਾ ਮਤਲਬ ਬਿਨਾਂ “ਪੂਰੇ ਮੇਕਅੱਪ ਅਤੇ ਮਹਿੰਦੀ-ਚੂੜੇ ਤੋਂ ਬਿਨਾਂ ਸਹੁਰੇ ਜਾ ਰਹੀ ਦੁਲਹਨ ਦੀ ਕਹਾਣੀ ਵਾਂਗ ਹੀ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਬਾਕੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ

Next Post

ਮਹਿਲ ਖੁਰਦ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਰੂਬਲ ਗਿੱਲ ਕੈਨੇਡਾ ਨੂੰ ਸਰਪੰਚ ਲਈ ਉਮੀਦਵਾਰ ਬਣਾਇਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਮਹਿਲ ਖੁਰਦ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਰੂਬਲ ਗਿੱਲ ਕੈਨੇਡਾ ਨੂੰ ਸਰਪੰਚ ਲਈ ਉਮੀਦਵਾਰ ਬਣਾਇਆ

ਮਹਿਲ ਖੁਰਦ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਰੂਬਲ ਗਿੱਲ ਕੈਨੇਡਾ ਨੂੰ ਸਰਪੰਚ ਲਈ ਉਮੀਦਵਾਰ ਬਣਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend