ਮਹਿਲ ਕਲਾਂ 4 ਅਕਤੂਬਰ ( ਜਸਵੰਤ ਸਿੰਘ ਲਾਲੀ )-ਪੰਚਾਇਤੀ ਚੋਣਾਂ ਨੂੰ ਲੈਕੇ ਪਿੰਡਾਂ ਵਿੱਚ ਦਿਨੋ ਦਿਨ ਮਹੌਲ ਗਰਮ ਹੁੰਦਾ ਜਾ ਰਿਹਾ ਹੈ । ਜਿਸ ਦੇ ਤਹਿਤ ਅੱਜ ਵੱਖ ਵੱਖ ਪਿੰਡਾਂ ਵਿਚੋਂ ਪੰਚਾਂ ਸਰਪੰਚਾਂ ਲਈ ਨਾਮਜ਼ਦਗੀਆਂ ਭਰਨ ਦੇ ਚਾਹਵਾਨ ਉਮੀਦਵਾਰਾਂ ਵਿੱਚ ਆਪਣੇ ਆਪਣੇ ਕਾਗਜ਼ ਦਾਖ਼ਲ ਕਰਨ ਲਈ ਭਾਰੀ ਉਤਸ਼ਾਹ ਦੇਖਿਆ ਗਿਆ । ਇਸ ਮੌਕੇ ਅੱਜ ਨਾਮਜ਼ਦਗੀ ਪੱਤਰ ਭਰਨ ਲਈ ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਕਲਾਂ ਵਸਨੀਕ ਉਘੇ ਸਮਾਜ ਸੇਵੀ ਅਰੁਨ ਕੁਮਾਰ ਅੱਪੂ ਦੇ ਮਾਤਾ ਜੀ ਕਿਰਨਾਂ ਰਾਣੀ ਵੱਲੋ ਵੀ ਸਰਪੰਚ ਦੇ ਉਮੀਦਵਾਰ ਲਈ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਏ । ਇਸ ਮੌਕੇ ਗੱਲਬਾਤ ਕਰਦਿਆਂ ਕਿਰਨਾਂ ਰਾਣੀ ਨੇ ਕਿਹਾ ਕਿ ਪਿੰਡ ਦਾ ਵਿਕਾਸ ਕਰਵਾਉਣਾ ਉਹਨਾਂ ਦਾ ਮੁੱਖ ਮਕਸਦ ਹੈ । ਉਹਨਾਂ ਕਿਹਾ ਕਿ ਮੈ ਸਰਪੰਚ ਬਣਨ ‘ਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡਾਂਗੀ । ਉਹਨਾਂ ਕਿਹਾ ਕਿ ਮੇਰੇ ਪਰਿਵਾਰ ਵੱਲੋ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਵਧ ਚੜਕੇ ਹਿੱਸਾ ਲਿਆ ਜਾ ਰਿਹਾ ਹੈ ਹੁਣ ਵੀ ਮੈ ਸਮਾਜ ਸੇਵਾ ਦੇ ਕੰਮਾਂ ਵਿੱਚ ਪਿੱਛੇ ਨਹੀਂ ਹਟਾਂਗੀ । ਉਹਨਾਂ ਕਿਹਾ ਕਿ ਮੈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਾਂਗੀ । ਉਹਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿਸ ਉਮੀਦ ਨਾਲ ਲੋਕਾਂ ਨੇ ਮੈਨੂੰ ਸਰਪੰਚ ਦੀ ਚੋਣ ਲਈ ਉਮੀਦਵਾਰ ਚੁਣਿਆ ਹੈ ਮੈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਗੀ । ਉਹਨਾਂ ਕਿਹਾ ਕਿ ਮੈ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਾਂਗੀ। ਇਸ ਮੌਕੇ ਉਹਨਾਂ ਦੇ ਨਾਲ ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।









