Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

Nirmal Pandori by Nirmal Pandori
10/06/2024
in ਪੰਜਾਬ
Reading Time: 1 min read
A A
0
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਪਿੰਡ ਜਗਤਪੁਰਾ ਦੇ ਮਾਮਲੇ ਨੇ ਪੰਜਾਬ ਵਾਸੀਆਂ ਦੀਆਂ ਅੱਖਾਂ ਖੋਲੀਆਂ
    ਚੰਡੀਗੜ੍ਹ,6 ਅਕਤੂਬਰ, Gee98 news service
    -ਪੰਜਾਬ ਦੇ ਚੋਣ ਕਮਿਸ਼ਨਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਜਗਤਪੁਰਾ ‘ਚ ਪੰਚਾਇਤ ਦੀ ਚੋਣ ਰੱਦ ਕੀਤੇ ਜਾਣ ਦੇ ਪਿਛਲੇ ਕਾਰਨ ਨੇ ਪੰਜਾਬ ਵਾਸੀਆਂ ਦੀਆਂ ਅੱਖਾਂ ਖੋਲ ਦਿੱਤੀਆਂ ਹਨ। ‌ਪੰਜਾਬ ਦੇ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਪਿੰਡ ਜਗਤਪੁਰਾ ‘ਚ ਪੰਚਾਇਤੀ ਚੋਣਾਂ ਰੱਦ ਕਰਨ ਅਤੇ ਡਿਪਟੀ ਕਮਿਸ਼ਨਰ ਨੂੰ ਨਵੇਂ ਸਿਰੇ ਤੋਂ ਚੋਣ ਅਮਲ ਸ਼ੁਰੂ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ‌ਪਿੰਡ ਜਗਤਪੁਰਾ ਦੇ ਵਸਨੀਕ ਕੁਲਦੀਪ ਸਿੰਘ ਧਨੋਆ ਨੇ ਆਪਣੇ ਵਕੀਲ ਰਾਹੀਂ ਚੋਣ ਕਮਿਸ਼ਨਰ ਕੋਲ ਇੱਕ ਪਟੀਸ਼ਨ ਦਾਇਰ ਕੀਤੀ ਸੀ ਕਿ ਪਿੰਡ ਦੀ ਵੋਟਰ ਸੂਚੀ ਵਿੱਚ ਪਿੰਡ ਦੇ ਮੂਲ ਵਾਸੀਆਂ ਦੀਆਂ ਸਿਰਫ 900 ਵੋਟਾਂ ਹਨ ਜਦਕਿ ਪਿੰਡ ਦੇ ਨੇੜੇ ਵਸੀ ਗੁਰੂ ਨਾਨਕ ਕਾਲੋਨੀ ਦੀਆਂ 5000 ਤੋਂ ਵਧੇਰੇ ਵੋਟਾਂ ਵੀ ਪਿੰਡ ਦੀ ਵੋਟਰ ਸੂਚੀ ਵਿੱਚ ਜੋੜ ਦਿੱਤੀਆਂ ਹਨ। ਪੜ੍ਹਤਾਲ ਦੌਰਾਨ ਸਾਹਮਣੇ ਆਇਆ ਕਿ ਕਾਲੋਨੀ ਦੀਆਂ 5000 ਤੋਂ ਵਧੇਰੇ ਸਾਰੀਆਂ ਦੀਆਂ ਸਾਰੀਆਂ ਵੋਟਾਂ ਪ੍ਰਵਾਸੀਆਂ ਦੀਆਂ ਹਨ। ਪਿੰਡ ਵਾਸੀਆਂ ਨੇ ਚਿੰਤਾ ਕੀਤੀ ਕਿ ਵੋਟਰ ਸੂਚੀ ਦੇ ਅਨੁਸਾਰ ਪਿੰਡ ਜਗਤਪੁਰਾ ਦੇ ਮੂਲ ਵਾਸੀਆਂ ਦਾ ਸਰਪੰਚ ਤਾਂ ਦੂਰ ਸਗੋਂ ਇੱਕ ਪੰਚ ਵੀ ਨਹੀਂ ਜਿੱਤ ਸਕੇਗਾ ਸਗੋਂ ਸਮੁੱਚੀ ਪੰਚਾਇਤ ਪ੍ਰਵਾਸੀਆਂ ਦੀ ਬਣ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਐਸਡੀਐਮ ਅਤੇ ਡਿਪਟੀ ਕਮਿਸ਼ਨਰ ਕੋਲ ਵੀ ਕਾਲੋਨੀ ਦੀਆਂ ਵੋਟਾਂ ਸ਼ਾਮਿਲ ਨਾ ਕੀਤੇ ਜਾਣ ਲਈ ਸ਼ਿਕਾਇਤ ਦਰਜ ਕਰਾਈ ਗਈ ਸੀ, ਪਰ ਇਸ ਨੂੰ ਦਰਕਿਨਾਰ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫ਼ਾਈਨਲ ਵੋਟਰ ਸੂਚੀ ਵਿੱਚ ਪੰਜ ਹਜ਼ਾਰ ਤੋਂ ਵਧੇਰੇ ਵੋਟਰਾਂ ਵਾਲੀ ਪਰਵਾਸੀ ਮਜ਼ਦੂਰਾਂ ਦੀ ਕਲੋਨੀ ਦੀਆਂ ਵੋਟਾਂ ਦਰਜ ਕਰ ਦਿੱਤੀਆਂ ਗਈਆਂ ਸਨ। ਪਿੰਡ ਦੇ ਜੱਦੀ ਵਾਸੀਆਂ ਦੀਆਂ ਸਿਰਫ਼ 900 ਦੇ ਕਰੀਬ ਵੋਟਾਂ ਹੋਣ ਕਾਰਨ ਪਰਵਾਸੀ ਮਜ਼ਦੂਰਾਂ ਵਾਲੀ ਕਲੋਨੀ ਵਿੱਚੋਂ ਹੀ ਸਾਰੀ ਪੰਚਾਇਤ ਚੁਣੇ ਜਾਣ ਦਾ ਰਾਹ ਪੱਧਰਾ ਹੋ ਗਿਆ ਸੀ ਤੇ ਕਲੋਨੀ ਵਿੱਚੋਂ ਪੰਜ ਉਮੀਦਵਾਰਾਂ ਨੇ ਸਰਪੰਚੀ ਲਈ ਆਪਣੀ ਨਾਮਜ਼ਦਗੀ ਵੀ ਦਾਖ਼ਿਲ ਕਰਾਈ ਸੀ। ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਇਹ ਕਲੋਨੀ ਪੁੱਡਾ ਦੀ ਜ਼ਮੀਨ ‘ਤੇ ਵਸਾਈ ਗਈ ਸੀ। ਇਸ ਦਾ ਪਿੰਡ ਨਾਲ ਕੋਈ ਸਬੰਧ ਨਹੀਂ ਹੈ। ਕਲੋਨੀ ਵਾਸੀ ਨਗਰ ਨਿਗਮ ਮੁਹਾਲੀ ਲਈ ਵੋਟਾਂ ਪਾਉਂਦੇ ਹਨ। ਪਿੰਡ ਦੀ ਪੰਚਾਇਤ ਵਿੱਚ ਉਕਤ ਕਲੋਨੀ ਦੀ ਅੱਜ ਤੱਕ ਕਦੇ ਵੋਟ ਨਹੀਂ ਪਈ। ਉਨ੍ਹਾਂ ਇਹ ਵੀ ਤਰਕ ਦਿੱਤਾ ਕਿ ਗਮਾਡਾ ਵੱਲੋਂ 2005 ਵਿੱਚ ਇਹ ਕਲੋਨੀਆਂ ਵਸਾਏ ਜਾਣ ਸਮੇਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਇਨ੍ਹਾਂ ਕਲੋਨੀਆਂ ਦਾ ਪਿੰਡ ਦੀ ਪੰਚਾਇਤ ਨਾਲ ਕੋਈ ਸਬੰਧ ਨਹੀਂ ਹੋਵੇਗਾ। ਪਟੀਸ਼ਨਰ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਚੋਣ ਕਮਿਸ਼ਨਰ ਨੇ ਚੋਣ ਰੱਦ ਕਰਨ ਅਤੇ ਵੋਟਰ ਸੂਚੀ ਵਿੱਚੋਂ ਕਲੋਨੀ ਦੇ ਵਸਨੀਕਾਂ ਦੇ ਨਾਮ ਕੱਢ ਕੇ ਨਵੇਂ ਸਿਰਿਉਂ ਚੋਣ ਕਰਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਕਤ ਮਾਮਲਾ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਵਿੱਚ ਪ੍ਰਵਾਸੀਆਂ ਦੀ ਵੱਧ ਰਹੀ ਗਿਣਤੀ ਵੱਲ ਧਿਆਨ ਦਿਵਾਉਂਦਾ ਹੈ, ਜਿਸ ਦਾ ਜ਼ਿਕਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ਚੋਣਾਂ ਮੌਕੇ ਉਚੇਚੇ ਤੌਰ ‘ਤੇ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਤਰਕ ਦਿੱਤਾ ਸੀ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ‘ਚ ਜ਼ਮੀਨ ਖਰੀਦਣ ਅਤੇ ਵੋਟ ਬਣਾਉਣ ਦਾ ਹੱਕ ਨਹੀਂ ਦੇਣਾ ਚਾਹੀਦਾ ਨਹੀਂ ਤਾਂ ਆਉਣ ਵਾਲੇ ਸਮੇਂ ‘ਚ ਪੰਜਾਬ ਦਾ ਸਿਆਸੀ ਮਾਹੌਲ ਕੁਝ ਹੋਰ ਹੀ ਹੋਵੇਗਾ ਜਿਵੇਂ ਕਿ ਪਿੰਡ ਜਗਤਪੁਰਾ ਦਾ ਸਾਹਮਣੇ ਆ ਰਿਹਾ ਹੈ। ਉਸ ਵੇਲੇ ਕਾਂਗਰਸ ਸਮੇਤ ਬਹੁਤੀਆਂ ਸਿਆਸੀ ਪਾਰਟੀਆਂ ਨੇ ਖਹਿਰਾ ਦੀ ਆਲੋਚਨਾ ਕੀਤੀ ਸੀ ਪ੍ਰੰਤੂ ਹੁਣ ਪਿੰਡ ਜਗਤਪੁਰਾ ਦੇ ਮਾਮਲੇ ਨੇ ‌ਇਸ ਮੁੱਦੇ ‘ਤੇ ਸੋਚਣ ਲਈ ਮਜਬੂਰ ਕੀਤਾ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਾਜਪਾ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਦੀ ਤਲਾਸ਼ ‘ਚ…ਕੇਵਲ ਸਿੰਘ ਢਿੱਲੋਂ ਵੀ ਦਾਅਵੇਦਾਰਾਂ ਦੀ ਕਤਾਰ ‘ਚ…!

Next Post

AAP ਵਿਧਾਇਕਾਂ ਨੇ ਭਗਵੰਤ ਮਾਨ ਦੀ ਨਹੀਂ ਸੁਣੀ ਕੋਈ ਗੱਲ… ਪੰਚਾਇਤੀ ਚੋਣਾਂ ਦੌਰਾਨ ਖੇਡੀ ਜਾ ਰਹੀ ਖੂਨੀ ਖੇਡ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
AAP ਵਿਧਾਇਕਾਂ ਨੇ ਭਗਵੰਤ ਮਾਨ ਦੀ ਨਹੀਂ ਸੁਣੀ ਕੋਈ ਗੱਲ… ਪੰਚਾਇਤੀ ਚੋਣਾਂ ਦੌਰਾਨ ਖੇਡੀ ਜਾ ਰਹੀ ਖੂਨੀ ਖੇਡ

AAP ਵਿਧਾਇਕਾਂ ਨੇ ਭਗਵੰਤ ਮਾਨ ਦੀ ਨਹੀਂ ਸੁਣੀ ਕੋਈ ਗੱਲ… ਪੰਚਾਇਤੀ ਚੋਣਾਂ ਦੌਰਾਨ ਖੇਡੀ ਜਾ ਰਹੀ ਖੂਨੀ ਖੇਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend