ਚੰਡੀਗੜ੍ਹ,9 ਅਕਤੂਬਰ, Gee98 news service
-ਪੰਜਾਬ ਸਰਕਾਰ ‘ਚ ਇੱਕ ਵੱਡੀ ਤਬਦੀਲੀ ਤਹਿਤ ਪੰਜਾਬ ਦੇ ਮੁੱਖ ਸਕੱਤਰ ਦੀ ਬਦਲੀ ਕਰ ਦਿੱਤੀ ਗਈ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨਾਂ ਦੀ ਥਾਂ ‘ਤੇ ਹੁਣ ਸੀਨੀਅਰ ਆਈਏਐਸ ਅਫਸਰ ਸ੍ਰੀ ਕੇਏਪੀ ਸਿਨਹਾ ਪੰਜਾਬ ਦੇ ਮੁੱਖ ਸਕੱਤਰ ਹੋਣਗੇ। ਪੰਜਾਬ ਸਰਕਾਰ ਵੱਲੋਂ ਅਚਾਨਕ ਲਏ ਇਸ ਫੈਸਲੇ ਨੇ ਸਿਆਸੀ ਅਤੇ ਮੀਡੀਆ ਹਲਕਿਆਂ ਨੂੰ ਹੈਰਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਲੱਗੇ ਅਫਸਰਾਂ ਨੂੰ ਬਦਲਿਆ ਜਾ ਰਿਹਾ ਹੈ। ਸੂਬੇ ‘ਚ ਪੰਚਾਇਤ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਥੋਕ ‘ਚ ਬਦਲੀਆਂ ਕੀਤੀਆਂ ਗਈਆਂ ਸਨ, ਉਸ ਵੇਲੇ ਵੀ ਇਹਨਾਂ ਬਦਲੀਆਂ ‘ਤੇ ਚਰਚਾ ਹੋਈ ਸੀ। ਸੂਬੇ ਦੇ ਮੁੱਖ ਸਕੱਤਰ ਦੀ ਅਚਾਨਕ ਬਦਲੀ ਸਬੰਧੀ ਭਾਵੇਂ ਕੋਈ ਆਫ ਦੀ ਰਿਕਾਰਡ ਵੀ ਟਿੱਪਣੀ ਕਰਨ ਲਈ ਤਿਆਰ ਨਹੀਂ ਪ੍ਰੰਤੂ ਅਚਾਨਕ ਇਸ ਫੈਸਲੇ ਨੇ ਇੱਕ ਵੱਡਾ ਸੰਕੇਤ ਦਿੱਤਾ ਹੈ।










