Skip to main content

Gee 98News

ਪੰਜਾਬ ‘ਚ ਪੰਚਾਇਤੀ ਚੋਣਾਂ ‘ਤੇ ਰੋਕ…ਪੜ੍ਹੋ ਕਿੱਥੇ ਨਹੀਂ ਹੋਵੇਗੀ ਚੋਣ…!

ਚੰਡੀਗੜ੍ਹ, 9 ਅਕਤੂਬਰ, Gee98 news service
-ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ ਜਾਂ ਨਹੀਂ ? ਸਰਕਾਰ ਵੱਲੋਂ ਕੋਈ ਠੋਸ ਜਵਾਬ ਨਾ ਮਿਲਣ ‘ਤੇ ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਉਨ੍ਹਾਂ ਪਿੰਡਾਂ ਵਿਚ ਰੋਕ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।

error: Content is protected !!