Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਤਾਧਾਰੀ ਧਿਰ ਦੀ ਨੇੜਤਾ ਵਾਲੇ ਸਰਪੰਚੀ ਦੇ ਉਮੀਦਵਾਰਾਂ ਨੂੰ ਵੰਡੇ ਗਏ ਸਿਫਾਰਸ਼ੀ ਚੋਣ ਨਿਸ਼ਾਨ

Nirmal Pandori by Nirmal Pandori
10/10/2024
in ਪੰਜਾਬ
Reading Time: 1 min read
A A
0
ਸੱਤਾਧਾਰੀ ਧਿਰ ਦੀ ਨੇੜਤਾ ਵਾਲੇ ਸਰਪੰਚੀ ਦੇ ਉਮੀਦਵਾਰਾਂ ਨੂੰ ਵੰਡੇ ਗਏ ਸਿਫਾਰਸ਼ੀ ਚੋਣ ਨਿਸ਼ਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਮਹਿਲ ਕਲਾਂ ‘ਚ ਚੋਣ ਨਿਸ਼ਾਨ ਵੰਡਣ ਸਬੰਧੀ ਨਿਯਮਾਂ ਦੀ ਹੋਈ ਉਲੰਘਣਾ
    ਬਰਨਾਲਾ,10 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
    -ਪੰਚਾਇਤੀ ਚੋਣਾਂ ਲਈ ਬਰਨਾਲਾ ਜ਼ਿਲ੍ਹੇ ਦੇ ਬਲਾਕ ਮਹਿਲ ਕਲਾਂ ਨਾਲ ਸੰਬੰਧਿਤ ਪਿੰਡਾਂ ਵਿੱਚ ਰਿਟਰਨਿੰਗ ਅਫ਼ਸਰਾਂ ਵੱਲੋਂ ਅਲਾਟ ਕੀਤੇ ਚੋਣ ਨਿਸ਼ਾਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਬੀਡੀਪੀਓ ਦਫਤਰ ਮਹਿਲ ਕਲਾਂ ਦੀਆਂ ਕੰਧਾਂ ‘ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨਾਂ ਦੀ ਸੂਚੀ ਇਹ ਸਪੱਸ਼ਟ ਕਰ ਰਹੀ ਹੈ ਕਿ ਰਿਟਰਨਿੰਗ ਅਫਸਰਾਂ ਵੱਲੋਂ ਚੋਣ ਨਿਸ਼ਾਨ ਵੰਡਣ ਵਿੱਚ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਅੱਖੋਂ ਪਰੋਖੋ ਕਰਕੇ ਸਿਫਾਰਸ਼ਾਂ ਨੂੰ ਪਹਿਲ ਦਿੱਤੀ ਗਈ ਹੈ। ਦੱਸ ਦੇਈਏ ਕਿ ਬਲਾਕ ਮਹਿਲ ਕਲਾਂ ਦੀਆਂ 38 ਪੰਚਾਇਤਾਂ ਵਿੱਚੋਂ ਬਹੁਤੀਆਂ ਪੰਚਾਇਤਾਂ ਵਿੱਚ ਸਥਾਨਕ ਵਿਧਾਇਕ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਬਣੇ ਸਥਾਨਕ ਆਗੂ ਸਰਪੰਚੀ ਦੀ ਚੋਣ ਲੜ ਰਹੇ ਹਨ, ਜਿਨਾਂ ਦਾ ਚੋਣ ਨਿਸ਼ਾਨ ਟਰੈਕਟਰ ਹੈ। ਵਿਧਾਇਕ ਨਾਲ ਨੇੜਤਾ ਰੱਖਣ ਵਾਲੇ ਸਰਪੰਚੀ ਦੀ ਚੋਣ ਲੜ ਰਹੇ ਆਪ ਦੇ ਸਥਾਨਕ ਆਗੂਆਂ ਨੂੰ ਇੱਕੋ ਹੀ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ।‌ ਰਿਟਰਨਿੰਗ ਅਫਸਰਾਂ ਵੱਲੋਂ ਚੋਣ ਨਿਸ਼ਾਨ ਵੰਡਣ ਦੀ ਇਹ ਵਿਧੀ ਨੂੰ ਇਤਫਾਕ ਨਹੀਂ ਸਗੋਂ ਸਿਆਸੀ ਦਖਲਅੰਦਾਜ਼ੀ ਮੰਨਿਆ ਜਾ ਸਕਦਾ ਹੈ ਕਿਉਂਕਿ ਚੋਣ ਲੜ ਰਹੇ ਉਮੀਦਵਾਰਾਂ ਦੇ ਨਾਮ ਦੇ ਪਹਿਲੇ ਅੱਖਰ ਅਨੁਸਾਰ ਪੰਜਾਬੀ ਦੀ ਮੁਹਾਰਨੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਨਿਸ਼ਾਨਾਂ ਦੀ ਵੰਡ ਕੀਤੀ ਜਾਣੀ ਬਣਦੀ ਹੈ। ‌ ਜੇਕਰ ਇਹਨਾਂ ਨਿਯਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਤਾਂ 38 ਵਿੱਚੋਂ 16 ਦੇ ਲਗਭਗ ਅਜਿਹੇ ਸਰਪੰਚ ਦੇ ਉਮੀਦਵਾਰ ਹਨ ਜਿਨਾਂ ਨੂੰ ਟਰੈਕਟਰ ਚੋਣ ਨਿਸ਼ਾਨ ਨਹੀਂ ਦਿੱਤਾ ਜਾ ਸਕਦਾ ਸੀ। ਜਿਸ ਤੋਂ ਇਹ ਸਪੱਸ਼ਟ ਹੈ ਕਿ ਸਥਾਨਕ ਵਿਧਾਇਕ ਨਾਲ ਨੇੜਤਾ ਰੱਖਣ ਵਾਲੇ ਆਪ ਆਗੂਆਂ ਨੂੰ ਉਨਾਂ ਦੀ ਪਸੰਦ ਜਾਂ ਉੱਪਰਲੀ ਸਿਫਾਰਸ਼ ਦੇ ਅਨੁਸਾਰ ਚੋਣ ਨਿਸ਼ਾਨ ਦੀ ਵੰਡ ਕੀਤੀ ਗਈ ਹੈ। ਇਸ ਸਬੰਧੀ ਜਦੋਂ ਇਕ ਰਿਟਰਨਿੰਗ ਅਫਸਰ ਦੇ ਨਾਲ ਕੰਮ ਕਰਦੇ ਇੱਕ ਸਰਕਾਰੀ ਕਰਮਚਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਆਪਣਾ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ “ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਤਾਂ ਨਿਯਮਾਂ ਅਨੁਸਾਰ ਹੀ ਕਰਨੀ ਬਣਦੀ ਹੈ ਪ੍ਰੰਤੂ ਅਗਲੇ ਦੀ ਸਰਕਾਰ ਹੈ, ਥੋੜ੍ਹਾ ਬਹੁਤਾ ਪ੍ਰੈਸ਼ਰ ਜਾਂ ਸਿਫਾਰਿਸ਼ ਤਾਂ ਚੱਲ ਹੀ ਜਾਂਦੀ ਹੈ”। ਚਰਚਾ ਇਹ ਵੀ ਹੈ ਕਿ ਆਪ ਨੇਤਾਵਾਂ ਨੇ ਕਿਸਾਨੀ ਵੋਟ ਬੈਂਕ ਨੂੰ ਪ੍ਰਭਾਵਿਤ ਕਰਨ ਲਈ ਹੀ ਟਰੈਕਟਰ ਚੋਣ ਨਿਸ਼ਾਨ ਚੁਣਿਆ ਹੈ, ਤਾਂ ਜੋ ਲੱਖਾਂ ਦੇ ਟਰੈਕਟਰ ‘ਤੇ ਹਜ਼ਾਰਾਂ ਰੁਪਏ ਦੇ ਲੱਗੇ ਬੂਫਰ ਸਿਸਟਮ ਨੂੰ ਪਸੰਦ ਕਰਨ ਵਾਲੇ ਨੌਜਵਾਨ ਕਿਸਾਨਾਂ ਨੂੰ ਚੋਣ ਨਿਸ਼ਾਨ ਵਿਖਾ ਕੇ ਹੀ ਪ੍ਰਭਾਵਿਤ ਕੀਤਾ ਜਾ ਸਕੇ। ਇਸ ਸਬੰਧੀ ਜਦੋਂ ਰਿਟਰਨਿੰਗ ਅਫ਼ਸਰ ਦੇ ਨਾਲ ਦੇ ਕਰਮਚਾਰੀ ਨੂੰ ਸਵਾਲ ਕੀਤਾ ਕਿ ਤੁਸੀਂ ਮਹਾਰਨੀ ਦੇ ਨਿਯਮਾਂ ਨੂੰ ਧਿਆਨ ਵਿੱਚ ਕਿਉਂ ਨਹੀਂ ਰੱਖਿਆ ਤਾਂ ਉਹਨਾਂ ਕਿਹਾ ਕਿ ਤੁਸੀਂ ਖ਼ਬਰ ਨਾ ਲਗਾਇਓ, ਸਾਡੀ ਵੀ ਨੌਕਰੀ ਦਾ ਸਵਾਲ ਹੈ”।‌ਮੁੱਢਲੀ ਨਜ਼ਰੇ ਵੇਖਣ ਨੂੰ ਤਾਂ ਇਹ ਆਮ ਜਿਹੀ ਗੱਲ ਲੱਗਦੀ ਹੈ ਪ੍ਰੰਤੂ ਜੇਕਰ ਇਸ ਨੂੰ ਧਿਆਨ ਨਾਲ ਵਾਚਿਆ ਜਾਵੇ ਤਾਂ ਇਹ ਚੋਣ ਪ੍ਰਕਿਰਿਆ ਵਿੱਚ ਸਿੱਧੀ ਸਿਆਸੀ ਦਖਲਅੰਦਾਜੀ ਦੀ ਇੱਕ ਮਿਸਾਲ ਹੈ। ‌ ਸਪੱਸ਼ਟ ਹੈ ਕਿ ਬਲਾਕ ਮਹਿਲ ਕਲਾਂ ਦੇ ਰਿਟਰਨਿੰਗ ਅਫਸਰਾਂ ਨੇ ਚੋਣ ਨਿਸ਼ਾਨ ਵੰਡਣ ਦੇ ਮਾਮਲੇ ਵਿੱਚ ਚੋਣ ਨਿਯਮਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾਂ ‘ਪਹਿਲਾਂ ਆਓ ਪਹਿਲਾਂ ਪਾਓ’ ਦੀ ਵਿਧੀ ਨੂੰ ਨਹੀਂ ਅਪਣਾਇਆ ਸਗੋਂ ਰਿਉੜੀਆਂ ਵੰਡਣ ਵਾਲੀ ਵਿਧੀ ਨੂੰ ਅਪਣਾਇਆ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਪੰਚਾਇਤੀ ਚੋਣਾਂ ‘ਤੇ ਰੋਕ…ਪੜ੍ਹੋ ਕਿੱਥੇ ਨਹੀਂ ਹੋਵੇਗੀ ਚੋਣ…!

Next Post

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ….ਟੁੱਟੀ ਤੋਂ ਚੁਗਾਠ ਪੱਟ ਲਈ…ਚੋਣ ਹਾਰਨ ਤੋਂ ਬਾਅਦ ਸਮਾਜ ਸੇਵਾ ਕੀਤੀ ਬੰਦ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ….ਟੁੱਟੀ ਤੋਂ ਚੁਗਾਠ ਪੱਟ ਲਈ…ਚੋਣ ਹਾਰਨ ਤੋਂ ਬਾਅਦ ਸਮਾਜ ਸੇਵਾ ਕੀਤੀ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend