Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ ‘ਤੇ ਫਾਇਰਿੰਗ…ਸ਼ੀਸ਼ਾ ਤੋੜ ਕੇ ਸੀਟ ‘ਚ ਧਸ ਗਈ ਗੋਲੀ

Nirmal Pandori by Nirmal Pandori
10/12/2024
in ਪੰਜਾਬ
Reading Time: 1 min read
A A
0
ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ ‘ਤੇ ਫਾਇਰਿੰਗ…ਸ਼ੀਸ਼ਾ ਤੋੜ ਕੇ ਸੀਟ ‘ਚ ਧਸ ਗਈ ਗੋਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਕਤੂਬਰ, Gee98 news service
-ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਸਰਕਾਰ ਦੇ ਵੱਸ ਤੋਂ ਬਾਹਰ ਹੁੰਦੇ ਜਾ ਰਹੇ ਹਨ। ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਸ਼ਹਿਰੀ ਦੇ ਕਾਂਗਰਸੀ ਪ੍ਰਧਾਨ ਤੇ ਸਾਬਕਾ ਐਮਐਲਏ ਸੰਜੇ ਤਲਵਾੜ ਦੀ ਗੱਡੀ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਐਮਐਲਏ ਸੰਜੇ ਤਲਵਾੜ ਦੀ ਗੱਡੀ ‘ਤੇ ਫਾਇਰਿੰਗ ਉਸ ਵੇਲੇ ਹੋਈ ਜਦ ਗੱਡੀ ਘਰ ਦੇ ਬਾਹਰ ਖੜੀ ਸੀ ਅਤੇ ਉਹ ਘਰ ਦੇ ਅੰਦਰ ਸਨ। ਸ਼ਨੀਵਾਰ ਸਵੇਰੇ ਵਕਤ ਕਰੀਬ ਨੌ ਕੁ ਵਜੇ ਜਦ ਕਾਂਗਰਸ ਦੇ ਸਾਬਕਾ ਐਮਐਲਏ ਦੇ ਡਰਾਈਵਰ ਤੇ ਗੰਨਮੈਨ ਬਾਹਰ ਜਾਣ ਲਈ ਗੱਡੀ ਦੇ ਕੋਲ ਆਏ ਤਾਂ ਦੇਖਿਆ ਕਿ ਗੱਡੀ ਦਾ ਇੱਕ ਸ਼ੀਸ਼ਾ ਟੁੱਟਿਆ ਹੋਇਆ ਸੀ। ਕਾਂਗਰਸੀ ਆਗੂ ਨੇ ਇਸ ਘਟਨਾ ਨੂੰ ਪਹਿਲਾਂ ਗੰਭੀਰਤਾ ਨਾਲ ਨਹੀਂ ਲਿਆ। ਉਹਨਾਂ ਸੋਚਿਆ ਕਿ ਕਿਸੇ ਨੇ ਪੱਥਰ ਮਾਰ ਕੇ ਤੋੜ ਦਿੱਤਾ ਹੋਣਾ, ਪ੍ਰੰਤੂ ਜਦ ਪੁਲਿਸ ਵਾਲਿਆਂ ਨੇ ਇਸ ਦੀ ਜਾਂਚ ਕੀਤੀ ਤਾਂ ਗੱਡੀ ਦੀ ਸੀਟ ਵਿੱਚ ਧੱਸਿਆ ਹੋਇਆ ਇੱਕ ਕਾਰਤੂਸ ਦਾ ਖਾਲੀ ਖੋਲ ਬਰਾਮਦ ਹੋਇਆ ਜਿਸ ਤੋਂ ਬਾਅਦ ਕਾਂਗਰਸੀ ਸਾਬਕਾ ਐਮਐਲਏ ਦੇ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਪਾਰਟੀ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਜਿੱਥੇ ਗੱਡੀ ਖੜੀ ਸੀ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਸ਼ਨੀਵਾਰ ਦੇਰ ਰਾਤ 11 ਵਜੇ ਤੋਂ ਸਾਢੇ ਵਜੇ ਤੱਕ ਬੰਦ ਰਹੀ। ਮੰਨਿਆ ਜਾ ਰਿਹਾ ਹੈ ਕਿ ਇਸੇ ਸਮੇਂ ਦੌਰਾਨ ਹੀ ਅਣਪਛਾਤਿਆਂ ਨੇ ਸਾਬਕਾ ਵਿਧਾਇਕ ਦੀ ਗੱਡੀ ‘ਤੇ ਫਾਇਰਿੰਗ ਕੀਤੀ। ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਉਹ ਇਸੇ ਗੱਡੀ ਵਿੱਚ ਹੀ ਬਾਹਰ ਆਉਂਦੇ ਜਾਂਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਕਦੇ ਵੀ ਕੋਈ ਧਮਕੀ ਨਹੀਂ ਮਿਲੀ ਅਤੇ ਕਿਸੇ ਨਾਲ ਉਹਨਾਂ ਦੀ ਕੋਈ ਰੰਜਿਸ਼ ਵੀ ਨਹੀਂ ਹੈ। ਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚਰਚਾ ਸੱਚੀ ਸਾਬਤ ਹੋਈ…ਅਰਵਿੰਦ ਜੀ ਨੇ ਸਾਂਭ ਲਈ ਪੰਜਾਬ ਦੇ ਖਜ਼ਾਨੇ ਦੀ ਚਾਬੀ

Next Post

ਚੋਣ ਕਮਿਸ਼ਨ ਵੱਲੋਂ ਸੂਬੇ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੋਣ ਕਮਿਸ਼ਨ ਵੱਲੋਂ ਸੂਬੇ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

ਚੋਣ ਕਮਿਸ਼ਨ ਵੱਲੋਂ ਸੂਬੇ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend