Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਦੀ ਚੋਣ ਕਮਿਸ਼ਨ ਨੇ ਜਾਰੀ ਕੀਤੀ ਰੂਪਰੇਖਾ…ਪੜ੍ਹੋ ਪੂਰੀ ਖ਼ਬਰ

Nirmal Pandori by Nirmal Pandori
10/15/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਅਕਤੂਬਰ, Gee98 news service
-ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਐਲਾਨ ਮੁਤਾਬਕ 13 ਨਵੰਬਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਡੇਰਾ ਬਾਬਾ ਨਾਨਕ ਚੱਬੇਵਾਲ ਅਤੇ ਗਿੱਦੜਵਾਹਾ ਚ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ।‌ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ। ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਿਧਾਨ ਸਭਾ ਹਲਕਾ ਚੱਬੇਵਾਲ (ਐੱਸ ਸੀ) ਦੀ ਜ਼ਿਲ੍ਹਾ ਚੋਣ ਅਧਿਕਾਰੀ ਹੈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਨ। ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤੀ ਗਈ ਹੈ।‌ ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ ਸੀ) ਦੇ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਰਿਟਰਨਿੰਗ ਅਧਿਕਾਰੀ ਲਗਾਇਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਚਾਇਤੀ ਚੋਣਾਂ ‘ਚ ਪਿੰਡ ਕਰਮਗੜ ‘ਚ ਹੋਈ ਲੜਾਈ…ਪੰਚ ਉਮੀਦਵਾਰ ਦਾ ਪਾੜ ਦਿੱਤਾ ਸਿਰ

Next Post

ਪੰਜਾਬ ‘ਚ ਹੁਣ ਫੇਰ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ…ਬੀਕੇਯੂ ਉਗਰਾਹਾਂ ਦਾ ਐਲਾਨ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਪੰਜਾਬ 'ਚ ਹੁਣ ਫੇਰ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ…ਬੀਕੇਯੂ ਉਗਰਾਹਾਂ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend