Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

Nirmal Pandori by Nirmal Pandori
10/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਬਿਗਲ ਵੱਜ ਚੁੱਕਿਆ ਹੈ। ਬਰਨਾਲਾ ਹਲਕੇ ਦੀ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ ਜਿਸ ਲਈ 18 ਤੋਂ 25 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਉੰਝ ਤਾਂ ਭਾਵੇਂ ਆਪ ਵਿਰੋਧੀ ਪਾਰਟੀਆਂ ਵੀ ਇਸ ਚੋਣ ਵਿੱਚ ਆਪਣੀ ਸਿਆਸੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੀਆਂ ਪ੍ਰੰਤੂ ਸੱਤਾਧਾਰੀ ਪਾਰਟੀ ਦੇ ਪੱਖ ਤੋਂ ਇਹ ਜ਼ਿਮਨੀ ਚੋਣ ਵਧੇਰੇ ਦਿਲਚਸਪ ਹੋਵੇਗੀ। AAP ਦੀ ਟਿਕਟ ਦੀ ਪ੍ਰਾਪਤੀ ਲਈ ਦੌੜ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਸ਼ੁਰੂ ਹੋ ਗਈ ਸੀ। ਮੈਂਬਰ ਪਾਰਲੀਮੈਂਟ ਮੀਤ ਹੇਅਰ ਆਪਣੀ ਬੁੱਕਲ ਦੇ ਇੱਕ ਖਾਸ ਸਾਥੀ ਨੂੰ ਬਰਨਾਲਾ ਜ਼ਿਮਨੀ ਚੋਣ ਦੀ ਟਿਕਟ ਦੀ ਸਿਫਾਰਸ਼ ਕਰ ਰਹੇ ਹਨ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਵਰਕਰਾਂ ਦਾ ਇੱਕ ਵੱਡਾ ਗਰੁੱਪ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੇ ਹੱਕ ਵਿੱਚ ਡਟਿਆ ਹੋਇਆ ਹੈ। ਬਰਨਾਲਾ ਜ਼ਿਮਨੀ ਚੋਣ ‘ਚ ਆਪਣੀ ਸਿਆਸੀ ਸਰਦਾਰੀ ਪਹਿਲਾਂ ਦੀ ਤਰ੍ਹਾਂ ਕਾਇਮ ਰੱਖਣ ਲਈ ਮੀਤ ਹੇਅਰ ਹਰ ਹਾਲਤ ਵਿੱਚ ਇਹ ਬਾਜ਼ੀ ਜਿੱਤਣ ਲਈ ਯਤਨ ਕਰਨਗੇ ਪ੍ਰੰਤੂ ਸੱਤਾਧਾਰੀ ਪੱਖ ਦਾ ਇਸ ਜ਼ਿਮਨੀ ਚੋਣ ਦੇ ਸੰਦਰਭ ‘ਚ ਇੱਕ ਅਹਿਮ ਪੱਖ ਇਹ ਵੀ ਹੈ ਕਿ ਪਾਰਟੀ ਦੀ ਟਿਕਟ ਦਾ ਫੈਸਲਾ ਬਰਨਾਲਾ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਯਕੀਨਨ ਪ੍ਰਭਾਵਿਤ ਕਰੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਕਦਮੀ ਕਰਦੇ ਹੋਏ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੂੰ ਉਮੀਦਵਾਰ ਐਲਾਨ ਕੀਤਾ ਹੋਇਆ ਹੈ। ‌ ਜਲੰਧਰ ਦੀ ਜ਼ਿਮਨੀ ਚੋਣ ਤੋਂ ਤੁਰੰਤ ਬਾਅਦ ਹੀ ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਨੂੰ ਜ਼ਿਮਨੀ ਚੋਣ ਬਰਨਾਲਾ ਲਈ ਥਾਪੜਾ ਦੇ ਦਿੱਤਾ ਸੀ। ‌ ਭਾਜਪਾ ਵੱਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨੌਜਵਾਨ ਆਗੂ ਗੋਬਿੰਦ ਸਿੰਘ ਸੰਧੂ ਦਾ ਪਾਰਟੀ ਨੇ ਭਾਵੇਂ ਰਸਮੀ ਤੌਰ ‘ਤੇ ਐਲਾਨ ਨਹੀਂ ਕੀਤਾ ਪ੍ਰੰਤੂ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਗੋਬਿੰਦ ਸਿੰਘ ਸੰਧੂ ਹੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ‌ ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਖੁਦ ਚੋਣ ਨਾ ਲੜ ਕੇ ਆਪਣੇ ਦੋਵੇਂ ਹੱਥਾਂ ਵਿੱਚ ਲੱਡੂ ਰੱਖਣ ਦੀ ਨੀਤੀ ‘ਤੇ ਚੱਲ ਸਕਦੀ ਹੈ। ਬਸਪਾ ਦੇ ਇੱਕ ਜ਼ਿਲ੍ਹਾ ਪੱਧਰੀ ਆਗੂ ਨੇ ਟਿੱਪਣੀ ਕੀਤੀ ਕਿ ਜੇਕਰ ਪਾਰਟੀ ਨੇ ਖੁਦ ਚੋਣ ਨਾ ਲੜੀ ਤਾਂ ਮਜ਼ਦੂਰ ਵਿਰੋਧੀ ਸੱਤਾਧਾਰੀ ਪਾਰਟੀ ਨੂੰ ਸਬਕ ਸਿਖਾਉਣ ਲਈ ਜ਼ਿਮਨੀ ਚੋਣ ‘ਚ ਬਸਪਾ ਅਹਿਮ ਭੂਮਿਕਾ ਅਦਾ ਕਰੇਗੀ। ‌ ਬਹਰਹਾਲ ! ਹੁਣ ਨਜ਼ਰਾਂ “ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ” ਗੀਤ ਵਾਂਗ ਸੱਤਾਧਾਰੀ ਧਿਰ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਆਪਣੇ ਕਿਹੜੇ ਉਮੀਦਵਾਰ ਦੇ ਹੱਥ ਵਿੱਚ ਝਾੜੂ ਦੇ ਕੇ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ ਉਤਾਰਦੀ ਹੈ। ਬਰਨਾਲਾ ਹਲਕੇ ਦੇ ਵੋਟਰਾਂ ਨੂੰ ਇੱਕ ਦਿਲਚਸਪ ਚੋਣ ਬਾਜ਼ੀ ਵੇਖਣ ਲਈ ਤਿਆਰ ਰਹਿਣਾ ਚਾਹੀਦਾ ਹੈ ਜਿਸ ਲਈ ਸਿਆਸੀ ਬਾਜ਼ੀਗਰਾਂ ਨੇ ਆਪਣੇ ਬਾਂਸ ਗੱਡ ਲਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਹੁਣ ਫੇਰ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ…ਬੀਕੇਯੂ ਉਗਰਾਹਾਂ ਦਾ ਐਲਾਨ

Next Post

ਪਰਾਲੀ ਦਾ ਧੂੰਆਂ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ

ਪਰਾਲੀ ਦਾ ਧੂੰਆਂ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend