Gee 98News

ਪਰਾਲੀ ਦਾ ਧੂੰਆਂ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

ਚੰਡੀਗੜ੍ਹ,16 ਅਕਤੂਬਰ, Gee98 news service
-ਝੋਨੇ ਦੀ ਫਸਲ ਦੀ ਕਟਾਈ ਦੇ ਨਾਲ ਹੀ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਧੂੰਏ ਦਾ ਮੁੱਦਾ ਪੂਰੀ ਤਰ੍ਹਾਂ ਭਖ ਜਾਂਦਾ ਹੈ ਅਤੇ ਕਣਕ ਦੀ ਬਿਜਾਈ ਖਤਮ ਹੁੰਦੇ ਹੀ ਇਹ ਮੁੱਦਾ ਫੇਰ ਠੰਡੇ ਬਸਤੇ ਵਿੱਚ ਪੈ ਜਾਂਦਾ ਹੈ। ਇਸ ਵਾਰ ਸੁਪਰੀਮ ਕੋਰਟ ਨੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਬੰਧੀ ਸਖ਼ਤੀ ਕੀਤੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਸ ਮੁੱਦੇ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਦੇ ਮਾਮਲੇ ‘ਚ ਪਾਏ ਗਏ ਦੋਸ਼ੀਆਂ ‘ਤੇ ਮੁਕੱਦਮਾ ਨਾ ਚਲਾਉਣ ‘ਤੇ ਫਟਕਾਰ ਲਾਈ ਹੈ ਅਤੇ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਅਮਲੀ ਤੌਰ ‘ਤੇ ਬਹੁਤ ਮੁਸ਼ਕਲ ਹੈ।
ਵਕੀਲ ਨੇ ਕਿਹਾ ਕਿ ਪਿਛਲੀ ਵਾਰ ਲੋਕਾਂ ਨੇ ਉਨ੍ਹਾਂ ਦੇ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਸੀ। ਅਦਾਲਤ ਨੇ ਇਸ ਨੂੰ ਫਟਕਾਰ ਲਗਾਈ ਅਤੇ ਪੁੱਛਿਆ ਕਿ ਕੀ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਪੀੜਤ ਹੋਣ ਦੇਣਾ ਚਾਹੀਦਾ ਹੈ ਕਿਉਂਕਿ ਰਾਜ ਇਸ ਦੀ ਪਾਲਣਾ ਕਰਨ ਦੇ ਯੋਗ ਨਹੀਂ ਹੈ। ਅਦਾਲਤ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪਰਾਲੀ ਸਾੜਨ ‘ਤੇ ਪਾਬੰਦੀ ਨਾ ਲਗਾਉਣ ਦੇ ਮਾਮਲੇ ‘ਚ 23 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੀ.ਏ.ਕਿਊ.ਐਮ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

error: Content is protected !!