Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਲਟੋਹੇ ਦੀ ਜ਼ੁਬਾਨ ਨੇ ਤਾਂ ਸੁਖਬੀਰ ਬਾਦਲ ਨੂੰ ਵੀ ਲਪੇਟ ਲਿਆ.. ਢੀਂਡਸੇ ਹੁਰਾਂ ਦਾ ਨਾਗ ਵਲ ਹੋਇਆ ਹੋਰ ਮਜ਼ਬੂਤ…!

Nirmal Pandori by Nirmal Pandori
10/17/2024
in ਪੰਜਾਬ
Reading Time: 1 min read
A A
0
ਵਲਟੋਹੇ ਦੀ ਜ਼ੁਬਾਨ ਨੇ ਤਾਂ ਸੁਖਬੀਰ ਬਾਦਲ ਨੂੰ ਵੀ ਲਪੇਟ ਲਿਆ.. ਢੀਂਡਸੇ ਹੁਰਾਂ ਦਾ ਨਾਗ ਵਲ ਹੋਇਆ ਹੋਰ ਮਜ਼ਬੂਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਅਕਤੂਬਰ, Gee98 news service
-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਰਾਜਨੀਤੀ ਦੇ ਨਾਲ ਨਾਲ ਸਿੱਖ ਕੌਮ ‘ਚ ਇੱਕ ਅਜਿਹੀ ਚਰਚਾ ਨੂੰ ਜਨਮ ਦਿੱਤਾ ਹੈ, ਜਿਹੜੀ ਸਿਆਸੀ ਤੌਰ ‘ਤੇ ਸਹਿਕ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਲਈ ਖਤਰਨਾਕ ਸਾਬਤ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ ਦੇਣ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਆਪਣੀ ਇੱਕ ਵੀਡੀਓ ਵਿੱਚ ਜਿਹੜੀਆਂ ਗੱਲਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸਬੰਧੀ ਆਖੀਆਂ ਗਈਆਂ ਹਨ, ਉਹ ਸਹਿਜ ਸੁਭਾਅ ਕੀਤੀਆਂ ਗੱਲਾਂ ਨਹੀਂ ਸਗੋਂ ਅਜਿਹੇ ਵੱਡੇ ਦੋਸ਼ ਹਨ ਜਿਹੜੇ ਲੱਗੇ ਤਾਂ ਭਾਵੇਂ ਵਲਟੋਹਾ ‘ਤੇ ਹਨ ਪਰੰਤੂ ਇਹਨਾਂ ਦੋਸ਼ਾਂ ਤੋਂ ਅਕਾਲੀ ਦਲ ਦੀ ਲੀਡਰਸ਼ਿਪ ਸੁਰਖ਼ਰੂ ਨਹੀਂ ਹੋ ਸਕਦੀ। ‌ ਇਹ ਤਾਂ ਮੰਨਿਆ ਨਹੀਂ ਜਾ ਸਕਦਾ ਕਿ ਸੁਖਬੀਰ ਸਿੰਘ ਬਾਦਲ ਤੋਂ ਵਲਟੋਹੇ ਦੀਆਂ ਮਨਮਾਨੀਆਂ ਲੁਕੀਆਂ ਹੋਈਆਂ ਹਨ ਜਾਂ ਫਿਰ ਸੁਖਬੀਰ ਸਿੰਘ ਬਾਦਲ ਵਲਟੋਹਾ ਦੇ ਅਤੀਤ ਬਾਰੇ ਨਹੀਂ ਜਾਣਦੇ, ਇਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਅਤੇ ਕੁਝ ਹੋਰ ਆਗੂਆਂ ਵੱਲੋਂ ਵਲਟੋਹੇ ਦੀ ਪਿੱਠ ‘ਤੇ ਸ਼ਰੇਆਮ ਖੜਨਾ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਵੀ ਚੈਲੰਜ ਕਰਦਾ ਹੈ ਜਿਹੜੀ ਕੁਝ ਵੱਡੇ ਅਕਾਲੀ ਆਗੂਆਂ ਦੀ ਬਗਾਵਤ ਕਾਰਨ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ। ਗਿਆਨੀ ਹਰਪ੍ਰੀਤ ਸਿੰਘ ਅਤੇ ਵਲਟੋਹੇ ਦੇ ਵਿਚਕਾਰ ਸ਼ਬਦੀ ਜੰਗ ਦਾ ਇੱਕ ਪਹਿਲੂ ਇਹ ਵੀ ਹੈ ਕਿ ਵਲਟੋਹੇ ਨੇ ਕਿਸੇ ਆਮ ਸਿੱਖ ਉੱਪਰ ਨਹੀਂ ਸਗੋਂ ਇੱਕ ਤਖ਼ਤ ਜਥੇਦਾਰ ਉੱਪਰ ਉਂਗਲ ਚੁੱਕੀ ਹੈ। ਦੱਸ ਦੇਈਏ ਕਿ ਵਲਟੋਹਾ ਆਪਣੀ ਮਾੜੀ ਜੁਬਾਨ ਦਾ ਦੰਡ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਇੱਕ ਫੈਸਲੇ ਦੇ ਰੂਪ ਵਿੱਚ ਭੁਗਤ ਚੁੱਕਾ ਹੈ, ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਹੁਕਮ ਦਿੱਤਾ ਸੀ ਕਿ ਵਲਟੋਹੇ ਨੂੰ 10 ਸਾਲਾਂ ਲਈ ਅਕਾਲੀ ਦਲ ਦੇ ਵਿੱਚੋਂ ਕੱਢ ਦਿੱਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਦੇ ਇਸ ਫੈਸਲੇ ਤੋਂ ਬਾਅਦ ਵਲਟੋਹੇ ਨੇ ਬੇਸ਼ਰਮੀ ਭਰਿਆ ਅਸਤੀਫ਼ਾ ਦਿੱਤਾ ਕਿਉਂਕਿ ਉਸ ਕੋਲ ਹੋਰ ਕੋਈ ਰਾਹ ਹੀ ਨਹੀਂ ਬਚਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੀਤੀਆਂ ਗੱਲਾਂ ਕਰਕੇ ਜਥੇਦਾਰਾਂ ਦੇ ਤੇਵਰ ਪਹਿਲਾਂ ਹੀ ਵਲਟੋਹੇ ਦੇ ਖ਼ਿਲਾਫ਼ ਤਿੱਖੇ ਹਨ ਅਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਲਟੋਹੇ ‘ਤੇ ਲਾਏ ਦੋਸ਼ਾਂ ਨੇ ਅਕਾਲੀ ਲੀਡਰਸ਼ਿਪ ਨੂੰ ਵੀ ਘੇਰ ਲਿਆ ਹੈ। ਵਲਟੋਹੇ ਦੇ ਸਾਥੀਆਂ ਵੱਲੋਂ ਆਪਣੀਆਂ ਧੀਆਂ ਪ੍ਰਤੀ ਮਾੜੀ ਸ਼ਬਦਾਵਲੀ ਬੋਲਣ ਸਬੰਧੀ ਭਾਵੇਂ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹੇ ‘ਤੇ ਦੋਸ਼ ਲਗਾਏ ਹਨ ਪ੍ਰੰਤੂ ਇਹਨਾਂ ਦੋਸ਼ਾਂ ਦਾ ਜਵਾਬ ਸੁਖਬੀਰ ਸਿੰਘ ਬਾਦਲ ਨੂੰ ਦੇਣਾ ਬਣਦਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਵਲਟੋਹੇ ਦੀਆਂ ਪੁੱਠੀਆਂ ਸਿੱਧੀਆਂ ਗੱਲਾਂ ਨੂੰ ਚੁੱਪ ਚੁਪੀਤੇ ਸੁਣਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਜੇਕਰ ਸਮਾਂ ਰਹਿੰਦੇ ਵਲਟੋਹੇ ਦੀ ਜ਼ੁਬਾਨ ਨੂੰ ਲਪੇਟਿਆ ਹੁੰਦਾ ਤਾਂ ਸੁਖਬੀਰ ਬਾਦਲ ਸ਼ਾਇਦ ਇਹਨਾਂ ਘੁੰਮਣ ਘੇਰੀਆਂ ਵਿੱਚ ਨਾ ਫਸਦਾ ਜਿਨਾਂ ਵਿੱਚ ਉਸਨੂੰ ਵਲਟੋਹੇ ਦੀ ਜ਼ੁਬਾਨ ਨੇ ਅੱਜ ਫਸਾ ਦਿੱਤਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਰਾਲੀ ਦਾ ਧੂੰਆਂ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

Next Post

ਲੋਕਾਂ ਨੇ ਸਰਪੰਚੀ ਦੇ ਉਮੀਦਵਾਰਾਂ ਨੂੰ ਨਾਕਾਰ ਕੇ NOTA ਨੂੰ ਚੁਣਿਆ.. ਪ੍ਰਸ਼ਾਸਨ ਨੇ ਮਾਮਲਾ ਚੋਣ ਕਮਿਸ਼ਨ ਕੋਲ ਭੇਜਿਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

ਲੋਕਾਂ ਨੇ ਸਰਪੰਚੀ ਦੇ ਉਮੀਦਵਾਰਾਂ ਨੂੰ ਨਾਕਾਰ ਕੇ NOTA ਨੂੰ ਚੁਣਿਆ.. ਪ੍ਰਸ਼ਾਸਨ ਨੇ ਮਾਮਲਾ ਚੋਣ ਕਮਿਸ਼ਨ ਕੋਲ ਭੇਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend